Monday, August 10, 2026
BREAKING
ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ ਡਿਪੋਰਟ ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ ਭਾਰਤੀਆਂ ਨੂੰ ਵੱਡਾ ਝਟਕਾ ! H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ ਸੀਤਾਰਮਨ CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

ਪੰਜਾਬ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ‘ਧੀਆਂ ਦਾ ਤੀਜ ਤਿਉਹਾਰ’ ਉਤਸ਼ਾਹ ਨਾਲ ਮਨਾਇਆ

10 ਅਗਸਤ, 2026 05:06 PM
ਸੁਨਾਮ, ਉਧਮ ਸਿੰਘ ਵਾਲਾ (ਰਮੇਸ਼ ਗਰਗ) : ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਸਥਾਨਕ ਰੋਇਲ ਸਪਾਇਸ ਵਿਖੇ ‘ਧੀਆਂ ਦਾ ਤੀਜ ਤਿਉਹਾਰ’ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਜੀ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਕੌਂਸਲਰ ਸ੍ਰੀਮਤੀ ਆਸ਼ਾ ਬਜਾਜ, ਸ੍ਰੀਮਤੀ ਨਿਰਮਲਾ ਸਿੰਗਲਾ ਅਤੇ ਹੋਰ ਪਤਵੰਤੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
 
ਸਮਾਗਮ ਦੌਰਾਨ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਦੀ ਪ੍ਰਧਾਨ ਸ੍ਰੀਮਤੀ ਸਨੀਤਾ ਸ਼ਰਮਾ, ਚੇਅਰਪਰਸਨ ਸ੍ਰੀਮਤੀ ਰੋਜ਼ੀ ਮੰਗਲਾ, ਸਕੱਤਰ ਸ੍ਰੀਮਤੀ ਮੀਨੂ ਕਾਂਸਲ, ਪੈਟਰਨ ਮੰਜੂ ਗਰਗ ਅਤੇ ਹੋਰ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਸ੍ਰੀਮਤੀ ਸਬੀਨਾ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ।
 
ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਸਮੂਹ ਪੰਜਾਬ ਵਾਸੀਆਂ, ਖਾਸ ਕਰਕੇ ਧੀਆਂ ਅਤੇ ਮਹਿਲਾਵਾਂ ਨੂੰ ਤੀਜ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੀਜ ਪੰਜਾਬੀ ਸੱਭਿਆਚਾਰ ਅਤੇ ਸਾਡੀਆਂ ਧੀਆਂ ਦੀਆਂ ਖੁਸ਼ੀਆਂ ਨਾਲ ਜੁੜਿਆ ਹੋਇਆ ਇੱਕ ਖੂਬਸੂਰਤ ਤਿਉਹਾਰ ਹੈ। ਅਜਿਹੇ ਸਮਾਗਮ ਸਾਡੀ ਅਮੀਰ ਵਿਰਾਸਤ, ਲੋਕ-ਕਲਾਵਾਂ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
 
ਉਨ੍ਹਾਂ ਨੇ ਕਿਹਾ ਕਿ ਧੀਆਂ ਪਰਿਵਾਰ ਅਤੇ ਸਮਾਜ ਦੀ ਸ਼ਾਨ ਹਨ ਅਤੇ ਉਨ੍ਹਾਂ ਦੀ ਖੁਸ਼ੀ, ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਮਹਿਲਾਵਾਂ ਅਤੇ ਧੀਆਂ ਨੂੰ ਸਮਰਪਿਤ ਅਜਿਹਾ ਸੁੰਦਰ ਉਪਰਾਲਾ ਕਰਨ ਲਈ ਸੋਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸ਼ਲਾਘਾ ਕੀਤੀ।
 
ਸਮਾਗਮ ਦੌਰਾਨ ਸੁਨੀਤਾ ਸ਼ਰਮਾ ਮੀਨੂ ਕਾਂਸਲ ਰੋਜ਼ੀ ਮੰਗਲਾ ਅਤੇ ਮੰਜੂ ਗਰਗ ਦੀ ਅਗਵਾਈ ਵਿੱਚ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਮਹਿਲਾਵਾਂ ਅਤੇ ਧੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਗਿੱਧਾ, ਬੋਲੀਆਂ, ਤੀਜ ਨਾਲ ਸਬੰਧਤ ਲੋਕ-ਗੀਤਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗ ਦਿੱਤਾ। ਸਮਾਗਮ ਵਿੱਚ ਮਿਸ ਤੀਜ ਦਾ ਖਿਤਾਬ ਕਨਿਕਾ ਪਟਿਆਲਾ ਨੇ ਜਿੱਤਿਆ ਮੰਚ ਸੰਚਾਲਨ ਹਿਮਾਂਸ਼ੀ ਤੇ ਸੋਨਾਕਸ਼ੀ ਨੇ ਕੀਤਾ ਇਸ ਮੌਕੇ ਸ੍ਰਿਸ਼ਟੀ , ਸਵਾਤੀ, ਊਸ਼ਾ ਕਿਰਨ ਸਿੰਗਲਾ ,ਸ਼ਿਵਾਨੀ, ਮਮਤਾ, ਚਿਤੰਨਯ ਸਕੂਲ ਦੀ ਪ੍ਰਿੰਸੀਪਲ ਦੀਪਕੀ ਕੋਵਾਲੀ , ਗਗਨ ,ਸਾਰੀਕਾ, ਪੂਨਮ, ਪ੍ਰੀਆ, ਪ੍ਰੇਮ ਲਤਾ, ਮੁਨੀਕਾ, ਸਿਲੀ ਅਤੇ ਹੋਰ ਦਰਜਨਾਂ ਲੋਕ ਹਾਜ਼ਰ ਸਨ। ਅੰਤ ਵਿੱਚ ਸੁਨੀਤਾ ਸ਼ਰਮਾ, ਮੀਨੂ ਕਾਂਸਲ ਅਤੇ ਰੋਜ਼ੀ ਮੰਗਲਾ ਨੇ ਸਭ ਦਾ ਧੰਨਵਾਦ ਕੀਤਾ।।
 
Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ

ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ

ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ

ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ

ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ