Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

29 ਜਨਵਰੀ, 2026 09:59 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨਵਾਂਸ਼ਹਿਰੀਆ ਅਤੇ ਬੀਕੇਆਈ ਦੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ 31 ਦਸੰਬਰ, 2025 ਨੂੰ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਇੱਕ ਆਈਈਡੀ ਪਹੁੰਚਾਈ ਸੀ, ਜਿਸਦੀ ਵਰਤੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ 1 ਜਨਵਰੀ, 2026 ਨੂੰ ਹੋਏ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਵਿੱਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਨਵਾਂਸ਼ਹਿਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤੁਸ਼ਾਰ ਗੁਪਤਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਹੋਂ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਦੀ ਭੂਮਿਕਾ ਬਾਰੇ ਖੁਲਾਸਾ ਹੋਇਆ।

ਐਸਐਸਪੀ ਨੇ ਕਿਹਾ ਕਿ ਇਨ੍ਹਾਂ ਖੁਲਾਸਿਆਂ ਅਤੇ ਫਾਲੋ-ਅੱਪ ਕਾਰਵਾਈ ਦੇ ਆਧਾਰ 'ਤੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨ ਤੋਂ ਇੱਕ ਆਈਈਡੀ ਬਰਾਮਦ ਕੀਤਾ ਗਿਆ ਹੈ, ਜੋ ਇਸ ਅੱਤਵਾਦੀ ਸਾਜ਼ਿਸ਼ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦਾ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੋ ਸਾਥੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 10,13, 15, 16, 17 ਅਤੇ 18 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਤਹਿਤ ਪੁਲਿਸ ਥਾਣਾ ਰਾਹੋਂ ਵਿਖੇ ਇੱਕ ਵੱਖਰੀ ਐਫਆਈਆਰ ਨੰ. 20 ਮਿਤੀ 29/01/2026 ਦਰਜ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ