Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਨਿਊਜ਼ੀਲੈਂਡ ’ਚ ਨਗਰ ਕੀਰਤਨ ਦੇ ਹੋਏ ਵਿਰੋਧ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ

21 ਦਸੰਬਰ, 2025 06:11 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ ਸਾਊਥ ਔਕਲੈਂਡ ਦੇ ਮਾਨੂਰੇਵਾ ਕਸਬੇ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਸੰਗਤ ਦੀ ਤਰਫ਼ੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਵਿਰੋਧ ਵਾਲੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਿੱਖਾਂ ਅਤੇ ਸਮਾਜਿਕ ਭਾਈਚਾਰਕ ਸਾਂਝ ਲਈ ਚੁਣੌਤੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕੁਝ ਲੋਕਾਂ ਜਿਨ੍ਹਾਂ ਦੀ ਅਗਵਾਈ ਬ੍ਰਾਇਨ ਤਾਮਾਕੀ ਨਾਮ ਦੇ ਵਿਅਕਤੀ ਵੱਲੋਂ ਕੀਤੀ ਦੱਸੀ ਜਾ ਰਹੀ ਹੈ, ਜੋ ਇੱਕ ਸਮੂਹ ਦਾ ਵਿਵਾਦਤ ਆਗੂ ਹੈ, ਵੱਲੋਂ ਜਾਣਬੁੱਝ ਕੇ ਨਿਊਜ਼ੀਲੈਂਡ ਦੀਆਂ ਸਥਾਨਕ ਰਵਾਇਤਾਂ ਦੀ ਦੁਰਵਰਤੋਂ ਕਰਦਿਆਂ ਨਫ਼ਰਤੀ ਭਾਵਨਾ ਨਾਲ ਸਿੱਖਾਂ ਨੂੰ ਇਹ ਚੁਣੌਤੀ ਦਿੱਤੀ ਗਈ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਪ੍ਰਤੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇ ਕੇ ਅਜਿਹੇ ਅਨਸਰਾਂ ਨੂੰ ਰੋਕਣ ਦੀ ਲੋੜ ਹੈ, ਜੋ ਸਮਾਜਕ ਭਾਈਚਾਰਕ ਸਾਂਝ ਵਿੱਚ ਕੁੜੱਤਣ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਤੇ ਵਿਦੇਸ਼ ਮੰਤਰੀ ਵਿੰਸਟਨ ਪੀਟਰਜ਼ ਅਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਆਖਿਆ ਕਿ ਉਹ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇ ਕੇ ਇਹ ਯਕੀਨੀ ਬਣਾਉਣ ਕਿ ਸ਼ਰਾਰਤੀ ਲੋਕ ਦੋਵੇਂ ਦੇਸ਼ਾਂ ਅਤੇ ਭਾਈਚਾਰਿਆਂ ਵਿਚਕਾਰ ਸਾਂਝ ਨੂੰ ਸੱਟ ਨਾ ਮਾਰ ਸਕਣ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਹਰ ਧਰਮ ਅਤੇ ਫਿਰਕੇ ਦਾ ਸਤਿਕਾਰ ਕਰਦੇ ਹਨ ਅਤੇ ਇਸੇ ਤਰ੍ਹਾਂ ਬਾਕੀਆਂ ਦਾ ਵੀ ਇਹ ਫ਼ਰਜ਼ ਹੈ ਕਿ ਸਿੱਖਾਂ ਦੀ ਧਾਰਮਿਕ ਅਜ਼ਾਦੀ ਦਾ ਵੀ ਸਤਿਕਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਰਕਾਰੀ ਪ੍ਰਵਾਨਗੀਆਂ ਤੋਂ ਬਾਅਦ ਹੀ ਸਜਾਏ ਜਾਂਦੇ ਹਨ। ਇਸ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਥਾਨਕ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਦੇ ਸਿੱਖਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉੱਥੋਂ ਦੇ ਸਥਾਨਕ ਮਾਓਰੀ ਲੋਕ ਸਿੱਖਾਂ ਨਾਲ ਰਲ ਮਿਲ ਕੇ ਰਹਿੰਦੇ ਹਨ ਅਤੇ ਤਾਜ਼ਾ ਘਟਨਾ ਪਿੱਛੇ ਸਿਰਫ਼ ਇੱਕ ਸ਼ਰਾਰਤੀ ਸਮੂਹ ਦਾ ਹੱਥ ਹੈ। ਇਸ ਘਟਨਾ ਤੋਂ ਬਾਅਦ ਨਿਊਜ਼ੀਲੈਂਡ ਦੇ 25 ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਲਗਾਤਾਰ ਸਥਾਨਕ ਸਰਕਾਰ ਤੇ ਪੁਲਸ ਪ੍ਰਸ਼ਾਸਨ ਨਾਲ ਰਾਬਤੇ ਵਿੱਚ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਆਪਣੀ ਕਰੜੀ ਮਿਹਨਤ ਤੇ ਲਿਆਕਤ ਸਦਕਾ ਸਿੱਖ ਅੱਜ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਉੱਥੇ ਚੰਗੇ ਰੁਤਬੇ ਹਾਸਲ ਕੀਤੇ ਹਨ। ਸਿੱਖਾਂ ਨੇ ਨਿਊਜ਼ੀਲੈਂਡ ਜਾਂ ਕਿਸੇ ਵੀ ਹੋਰ ਦੇਸ਼ ਜਿੱਥੇ ਉਹ ਵੱਸਦੇ ਹਨ, ਉੱਥੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਕਰੜੀ ਮਿਹਨਤ ਨਾਲ ਆਪਣਾ ਸਥਾਨ ਕਾਇਮ ਕਰਦਿਆਂ ਨਾਗਰਿਕਤਾ ਜਾਂ ਕੰਮ ਕਰਨ ਦੀਆਂ ਪ੍ਰਵਾਨਗੀਆਂ ਹਾਸਲ ਕੀਤੀਆਂ ਹਨ। ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ ਦੇ ਆਗੂ ਸਿੱਖਾਂ ਨੂੰ ਆਦੇਸ਼ ਕੀਤਾ ਕਿ ਉਹ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਸਥਾਨਕ ਸਰਕਾਰ ਦੇ ਆਗੂਆਂ ਅਤੇ ਮਾਓਰੀ ਭਾਈਚਾਰੇ ਦੇ ਵੱਡੇ ਆਗੂਆਂ ਨਾਲ ਮਿਲ ਬੈਠ ਕੇ ਇਹ ਮਾਮਲਾ ਵਿਚਾਰਨ ਅਤੇ ਉਨ੍ਹਾਂ ਨੂੰ ਸਿੱਖੀ ਕਦਰਾਂ ਕੀਮਤਾਂ ਤੇ ਰਵਾਇਤਾਂ ਦੀ ਜਾਣਕਾਰੀ ਦੇਣ। ਉਨ੍ਹਾਂ ਆਖਿਆ ਕਿ ਨਿਊਜ਼ੀਲੈਂਡ ਦੇ ਸਿੱਖ ਇਸ ਮਾਮਲੇ ਸਬੰਧੀ ਉੱਥੋਂ ਦੀ ਸਰਕਾਰ ਨਾਲ ਵਿਚਾਰ ਚਰਚਾ ਕਰਕੇ ਇਹ ਯਕੀਨੀ ਬਣਾਉਣ ਕਿ ਨਗਰ ਕੀਰਤਨ ਸਜਾਉਣ ਜਾਂ ਹੋਰ ਸਿੱਖ ਸਮਾਗਮਾਂ ਨੂੰ ਕਰਵਾਉਣ ਲਈ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਅਗਾਂਹ ਤੋਂ ਅਜਿਹੀ ਸਥਿਤੀ ਨਾ ਬਣੇ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼