Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਨਿਰਮਲਾ ਸੀਤਾਰਮਨ ਰਚਣਗੇ ਇਤਿਹਾਸ! ਲਗਾਤਾਰ 9ਵੀਂ ਵਾਰ Union Budget ਪੇਸ਼ ਕਰ ਕੇ ਬਣਾਉਣਗੇ ਨਵਾਂ ਰਿਕਾਰਡ

30 ਜਨਵਰੀ, 2026 05:40 PM

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਐਤਵਾਰ ਨੂੰ ਦੇਸ਼ ਦਾ ਕੇਂਦਰੀ ਬਜਟ ਪੇਸ਼ ਕਰਨਗੇ, ਜੋ ਕਿ ਉਨ੍ਹਾਂ ਦਾ ਲਗਾਤਾਰ 9ਵਾਂ ਬਜਟ ਹੋਵੇਗਾ। ਇਸ ਦੇ ਨਾਲ ਹੀ ਉਹ ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਵਿੱਤ ਮੰਤਰੀ ਬਣ ਗਏ ਹਨ। ਸੀਤਾਰਮਨ ਨੇ 31 ਮਈ 2019 ਨੂੰ ਵਿੱਤ ਮੰਤਰਾਲੇ ਦਾ ਚਾਰਜ ਸੰਭਾਲਿਆ ਸੀ ਅਤੇ 31 ਜਨਵਰੀ 2026 ਤੱਕ ਉਨ੍ਹਾਂ ਨੇ ਅਹੁਦੇ 'ਤੇ 6 ਸਾਲ ਅਤੇ 8 ਮਹੀਨੇ ਪੂਰੇ ਕਰ ਲਏ ਹਨ।

ਪ੍ਰਧਾਨ ਮੰਤਰੀ ਵੱਲੋਂ ਸ਼ਲਾਘਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸੀਤਾਰਮਨ ਵੱਲੋਂ ਲਗਾਤਾਰ 9ਵੀਂ ਵਾਰ ਬਜਟ ਪੇਸ਼ ਕਰਨਾ ਭਾਰਤ ਦੇ ਸੰਸਦੀ ਇਤਿਹਾਸ ਵਿੱਚ ਮਾਣ ਵਾਲੀ ਗੱਲ ਵਜੋਂ ਦਰਜ ਕੀਤਾ ਜਾਵੇਗਾ। ਉਨ੍ਹਾਂ ਦੇ ਕਾਰਜਕਾਲ ਦੌਰਾਨ ਭਾਰਤ ਨੇ ਕੋਵਿਡ-19 ਮਹਾਮਾਰੀ ਤੇ ਭੂ-ਰਾਜਨੀਤਿਕ ਉਥਲ-ਪੁਥਲ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ, ਜਿਸ ਦੇ ਬਾਵਜੂਦ ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ।

ਦਿੱਗਜ ਆਗੂਆਂ ਨੂੰ ਛੱਡਿਆ ਪਿੱਛੇ
ਬਜਟ ਪੇਸ਼ ਕਰਨ ਦੇ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਕਈ ਸਾਬਕਾ ਦਿੱਗਜਾਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਵਿਚ ਸਭ ਤੋਂ ਪਹਿਲਾ ਨਾਂ ਮੋਰਾਰਜੀ ਦੇਸਾਈ ਦਾ ਆਉਂਦਾ ਹੈ ਉਨ੍ਹਾਂ ਨੇ ਸਭ ਤੋਂ ਜ਼ਿਆਦਾ 10 ਵਾਰ ਬਜਟ ਪੇਸ਼ ਕੀਤਾ, ਪਰ ਲਗਾਤਾਰ ਨਹੀਂ। ਇਸ ਤੋਂ ਬਾਅਦ ਪੀ. ਚਿਦੰਬਰਮ ਨੇ 9 ਵਾਰ ਬਜਟ ਪੇਸ਼ ਕੀਤਾ, ਪਰ ਵੱਖ-ਵੱਖ ਚਾਰ ਕਾਰਜਕਾਲਾਂ ਵਿੱਚ। ਨਿਰਮਲਾ ਸੀਤਾਰਮਨ ਨੇ 9ਵੀਂ ਵਾਰ ਲਗਾਤਾਰ ਬਜਟ ਪੇਸ਼ ਕਰਨ ਦਾ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ ਲਗਾਤਾਰ 6 ਸਾਲ 2 ਮਹੀਨੇ ਤੱਕ ਅਹੁਦੇ 'ਤੇ ਰਹਿਣ ਦਾ ਰਿਕਾਰਡ ਸੀ.ਡੀ. ਦੇਸ਼ਮੁਖ ਦੇ ਨਾਂ ਸੀ, ਜੋ ਕਿ ਹੁਣ ਨਿਰਮਲਾ ਸੀਤਾਰਮਨ ਦੇ ਨਾਂ ਹੋ ਗਿਆ ਹੈ।

ਹੋਰ ਪ੍ਰਮੁੱਖ ਆਗੂ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ 1991 ਤੋਂ 1996 ਦਰਮਿਆਨ ਪੰਜ ਸਾਲ ਵਿੱਤ ਮੰਤਰੀ ਰਹੇ ਸਨ। ਇਸ ਤੋਂ ਇਲਾਵਾ ਪ੍ਰਣਬ ਮੁਖਰਜੀ (6 ਸਾਲ 4 ਮਹੀਨੇ) ਅਤੇ ਅਰੁਣ ਜੇਤਲੀ (4 ਸਾਲ 8 ਮਹੀਨੇ) ਨੇ ਵੀ ਲੰਬਾ ਸਮਾਂ ਇਹ ਮੰਤਰਾਲਾ ਸੰਭਾਲਿਆ ਸੀ, ਪਰ ਇਹ ਕਾਰਜਕਾਲ ਲਗਾਤਾਰ ਨਹੀਂ ਸਨ। ਜ਼ਿਕਰਯੋਗ ਹੈ ਕਿ ਆਜ਼ਾਦ ਭਾਰਤ ਦੇ ਪਹਿਲੇ ਵਿੱਤ ਮੰਤਰੀ ਆਰ. ਕੇ. ਸ਼ਨਮੁਖਮ ਚੇਟੀ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ