Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀਆਂ ਖਾਮੀਆਂ ਖ਼ਿਲਾਫ਼ ਕਾਂਗਰਸ ਵਲੋ ਅਰਥੀ ਫੂਕ ਮੁਜ਼ਾਹਰਾ

02 ਜੂਨ, 2026 06:41 PM

ਭੀਖੀ (ਨਵੀਨ ਕੁਮਾਰ ਸਿੰਗਲਾ) : ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਅਤੇ ਸੀਬੀਐਸਈ ਵਿੱਚ ਸਾਹਮਣੇ ਆ ਰਹੀਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਭੀਖੀ ਵਿਖੇ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵਿਿਦਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਪੁਤਲੇ ਫੂਕੇ ਅਤੇ ਸਿੱਖਿਆ ਪ੍ਰਣਾਲੀ ਵਿੱਚ ਵੱਧ ਰਹੀਆਂ ਬੇਨਿਯਮੀਆਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਤਰੁੰਤ ਇਹਨਾ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ’ਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ, ਵਿਿਦਆਰਥੀਆਂ ਦੇ ਭਵਿੱਖ ਦੀ ਸੁਰੱਖਿਆ ਕਰਨ ਅਤੇ ਨੀਟ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਮੰਗਾਂ ਲਿਖੀਆਂ ਹੋਈਆਂ ਸਨ। ਮਾਰਚ ਦੌਰਾਨ ਵੱਖ-ਵੱਖ ਥਾਵਾਂ ’ਤੇ ਰੁਕ ਕੇ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਅਤੇ ਸਿੱਖਿਆ ਖੇਤਰ ਵਿੱਚ ਹੋ ਰਹੀਆਂ ਘਟਨਾਵਾਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ। ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਨੀਟ ਪ੍ਰੀਖਿਆ ਦੇਸ਼ ਦੇ ਲੱਖਾਂ ਵਿਿਦਆਰਥੀਆਂ ਦੇ ਭਵਿੱਖ ਨਾਲ ਜੁੜੀ ਹੋਈ ਹੈ ਅਤੇ ਇਸ ਦੀ ਭਰੋਸੇਯੋਗਤਾ ’ਤੇ ਕਿਸੇ ਵੀ ਤਰ੍ਹਾਂ ਦਾ ਸਵਾਲ ਪੂਰੀ ਸਿੱਖਿਆ ਪ੍ਰਣਾਲੀ ਉੱਤੇ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਕਰੀਬ 22 ਲੱਖ ਵਿਿਦਆਰਥੀਆਂ ਨੇ ਨੀਟ ਪ੍ਰੀਖਿਆ ਦਿੱਤੀ ਸੀ ਅਤੇ ਇਨ੍ਹਾਂ ਵਿਿਦਆਰਥੀਆਂ ਨੇ ਡਾਕਟਰ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਾਲਾਂ ਤੱਕ ਮਿਹਨਤ ਕੀਤੀ ਹੈ। ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਉਨ੍ਹਾਂ ਦੀ ਮਿਹਨਤ ਅਤੇ ਭਰੋਸੇ ਨੂੰ ਝਟਕਾ ਦਿੱਤਾ ਹੈ।ਸਿੰਗਲਾ ਨੇ ਦੋਸ਼ ਲਾਇਆ ਕਿ ਨੀਟ ਪੇਪਰ ਲੀਕ ਦੀ ਘਟਨਾ ਕੋਈ ਪਹਿਲੀ ਵਾਰ ਨਹੀਂ ਵਾਪਰੀ, ਸਗੋਂ ਲਗਾਤਾਰ ਦੂਜੀ ਵਾਰ ਇਸ ਤਰ੍ਹਾਂ ਦੇ ਦੋਸ਼ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਸੰਬੰਧਿਤ ਏਜੰਸੀਆਂ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਚੁੱਕਦੀਆਂ ਤਾਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਪੇਪਰ ਲੀਕ ਮਾਮਲੇ ਨੇ ਵਿਿਦਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਨਿਰਾਸ਼ਾ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਸਾਹਮਣੇ ਆ ਰਹੀਆਂ ਬੇਨਿਯਮੀਆਂ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਅਤੇ ਭਰੋਸੇਯੋਗ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ), ਜੋ ਨੀਟ ਸਮੇਤ ਕਈ ਮਹੱਤਵਪੂਰਨ ਪ੍ਰੀਖਿਆਵਾਂ ਕਰਵਾਉਣ ਲਈ ਜ਼ਿੰਮੇਵਾਰ ਹੈ, ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇ ਅਤੇ ਲੋੜ ਪੈਣ ’ਤੇ ਇਸ ਨੂੰ ਭੰਗ ਕਰਕੇ ਨਵੀਂ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਲੱਖਾਂ ਵਿਿਦਆਰਥੀਆਂ ਦੇ ਸੁਪਨਿਆਂ ਨਾਲ ਖਿਲਵਾੜ ਦੇ ਬਰਾਬਰ ਹੈ। ਕੁਲਵੰਤ ਰਾਏ ਸਿੰਗਲਾ ਨੇ ਆਪਣੇ ਸੰਬੋਧਨ ਦੌਰਾਨ ਸੀਬੀਐਸਈ ਦੀ ਆਨਲਾਈਨ ਸਕਰੀਨ ਮਾਰਕਿੰਗ (ਓਐਸਐਮ) ਪ੍ਰਣਾਲੀ ਵਿੱਚ ਕਥਿਤ ਤੌਰ ’ਤੇ ਸਾਹਮਣੇ ਆਈਆਂ ਖਾਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਦੇ ਨਤੀਜਿਆਂ ਅਤੇ ਉੱਤਰ ਪੁਸਤਿਕਾਵਾਂ ਦੇ ਮੁਲਾਂਕਣ ਨਾਲ ਸੰਬੰਧਿਤ ਕਈ ਤਕਨੀਕੀ ਅਤੇ ਪ੍ਰਸ਼ਾਸਨਿਕ ਕਮੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਕਾਰਨ ਵਿਿਦਆਰਥੀਆਂ ਅਤੇ ਮਾਪਿਆਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਕੰਪਨੀ ਕੋਐਮਪਟ ਐਡੂਟੈਕ ਨੂੰ ਇਹ ਕੰਮ ਸੌਂਪਿਆ ਗਿਆ ਹੈ, ਉਸ ਕੋਲ ਅਜਿਹੇ ਸੰਵੇਦਨਸ਼ੀਲ ਅਤੇ ਵੱਡੇ ਪੱਧਰ ਦੇ ਪ੍ਰੋਜੈਕਟਾਂ ਨੂੰ ਸੰਭਾਲਣ ਲਈ ਲੋੜੀਂਦਾ ਤਜਰਬਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਵੀ ਦਾਅਵੇ ਸਾਹਮਣੇ ਆਏ ਹਨ ਕਿ ਇਸ ਕੰਪਨੀ ਨੂੰ ਕੁਝ ਵਿਸ਼ੇਸ਼ ਰਿਆਇਤਾਂ ਦੇ ਕੇ ਠੇਕਾ ਦਿੱਤਾ ਗਿਆ ਸੀ ਅਤੇ ਇਸ ਮਕਸਦ ਲਈ ਨਿਯਮਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ। ਸਿੰਗਲਾ ਨੇ ਕਿਹਾ ਕਿ ਜੇਕਰ ਕਿਸੇ ਕੰਪਨੀ ਦਾ ਪਿਛੋਕੜ ਹੀ ਵਿਵਾਦਾਂ ਨਾਲ ਜੁੜਿਆ ਹੋਵੇ ਤਾਂ ਉਸ ਨੂੰ ਵਿਿਦਆਰਥੀਆਂ ਦੇ ਭਵਿੱਖ ਨਾਲ ਸੰਬੰਧਿਤ ਇੰਨੀ ਮਹੱਤਵਪੂਰਨ ਜ਼ਿੰਮੇਵਾਰੀ ਦੇਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਏ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ, ਸੰਸਥਾ ਜਾਂ ਏਜੰਸੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਤੁਰੰਤ ਬਰਖਾਸਤਗੀ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਸਿੱਖਿਆ ਮੰਤਰਾਲਾ ਆਪਣੇ ਮੁੱਖ ਫਰਜ਼ ਨਿਭਾਉਣ ਵਿੱਚ ਅਸਫਲ ਰਿਹਾ ਹੈ ਤਾਂ ਇਸ ਦੀ ਨੈਤਿਕ ਜ਼ਿੰਮੇਵਾਰੀ ਸਬੰਧਤ ਮੰਤਰੀ ’ਤੇ ਵੀ ਬਣਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਿਦਆਰਥੀਆਂ ਦੇ ਭਵਿੱਖ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਸਵਾਲ ਉਠਾਇਆ ਕਿ ਜਦੋਂ ਸਿੱਖਿਆ ਖੇਤਰ ਨਾਲ ਜੁੜੇ ਇੱਕ ਤੋਂ ਬਾਅਦ ਇੱਕ ਵਿਵਾਦ ਸਾਹਮਣੇ ਆ ਰਹੇ ਹਨ ਤਾਂ ਕੇਂਦਰ ਸਰਕਾਰ ਇਨ੍ਹਾਂ ਮਾਮਲਿਆਂ ’ਤੇ ਸਪੱਸ਼ਟ ਅਤੇ ਜਵਾਬਦੇਹ ਰਵੱਈਆ ਕਿਉਂ ਨਹੀਂ ਅਪਣਾ ਰਹੀ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਦੇ ਭਵਿੱਖ ਨਾਲ ਜੁੜੇ ਮਸਲਿਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ। ਰੋਸ ਮਾਰਚ ਦੇ ਅੰਤ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਭਰੋਸੇਯੋਗ ਬਣਾਉਣ ਦੀ ਮੰਗ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਨੀਟ ਪੇਪਰ ਲੀਕ ਮਾਮਲੇ, ਐਨਟੀਏ ਦੀ ਕਾਰਗੁਜ਼ਾਰੀ ਅਤੇ ਸੀਬੀਐਸਈ ਨਾਲ ਜੁੜੇ ਮਸਲਿਆਂ ’ਤੇ ਜਲਦ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਤਾਂ ਕਾਂਗਰਸ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ ਅਤੇ ਵਿਿਦਆਰਥੀਆਂ ਦੇ ਹੱਕਾਂ ਲਈ ਸੜਕਾਂ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਜਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਗੁਰਪ੍ਰੀਤ ਸਿੰਘ ਵਿੱਕੀ, ਚਮਕੌਰ ਸਿੰਘ ਮੂਸਾ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਸਿਮਰਜੀਤ ਸਿੰਘ ਮਾਨਸ਼ਾਹੀਆ, ਬਿਕਰਮ ਸਿੰਘ ਮੋਫਰ, ਵਿਨੌਦ ਸਿੰਗਲਾ, ਧਨਜੀਤ ਸਿੰਘ, ਪ੍ਰਗਟ ਸਿੰਘ ਖੀਵਾ, ਇੰਦਰਜੀਤ ਸਿੰਘ, ਸੰਦੀਪ ਮਹਿਤਾ, ਰਮੇਸ਼ ਜੋਸ਼ੀ, ਮਲਕੀਤ ਸਿੰਘ ਸਾਬਕਾ ਕੋਂਸਲਰ, ਅਮਰੀਕ ਸਿੰਘ, ਸੁਖਦਰਸ਼ਨ ਸਿੰਘ ਖਾਰਾ ਬਲਾਕ ਪ੍ਰਧਾਨ, ਬਲਦੇਵ ਸਿੰਘ ਰੜ੍ਹ ਬਲਾਕ ਪ੍ਰਧਾਨ, ਇੰਦਰਜੀਤ ਰਿਖੀ, ਰਣਦੀਪ ਸਿੰਘ ਰਾਏਪੁਰ, ਬਿਕਰਮ ਬਾਵਾ, ਪ੍ਰੋ. ਗੁਰਤੇਜ ਤੇਜੀ, ਬਲਵੀਰ ਫੌਜੀ, ਡਾ. ਪ੍ਰਿੰਸ ਸਿੰਗਲਾ, ਵਿਕਾਸ ਸ਼ਰਮਾ ਵਿੱਕੀ, ਰਵੀ ਰੁਪਾਲ, ਕੇ.ਸੀ. ਬਾਵਾ, ਰਣਜੀਤ ਸਿੰਘ ਦੋਦੜਾ, ਰਮੇਸ਼ ਲਾਡੀ, ਕੁਲਦੀਪ ਸਿੰਘ, ਰਾਮ ਸਿੰਘ, ਲਾਲੂ ਭਾਰਦਵਾਜ, ਅਵਤਾਰ ਸਿੰਘ ਪ੍ਰਧਾਨ, ਸਤਗੁਰ ਸਿੰਘ ਜਲਵੇਹੜਾ, ਮੱਖਣ ਸ਼ਰਮਾ, ਤਰਨਜੀਤ ਸਿੰਘ ਸੱੁਖਾ ਧਲੇਵਾਂ, ਗੁਰਪ੍ਰੀਤ ਧਲੇਵਾਂ, ਗੁਰਜੀਤ ਸਿੰਘ ਮੋਹਰ ਸਿੰਘ ਵਾਲਾ ਵੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ