Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਨੀਟ ਪੇਪਰ ਲੀਕ ਮਾਮਲਾ: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਹਮਲਾ; ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ

16 ਮਈ, 2026 09:15 PM

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ NEET-UG 2026 ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਇਸ ਪੇਪਰ ਲੀਕ ਨਾਲ ਦੇਸ਼ ਦੇ 22 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਹੋਇਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ।

ਵਟਸਐਪ 'ਤੇ ਵੰਡਿਆ ਗਿਆ ਪੇਪਰ
ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਪ੍ਰੀਖਿਆ ਤੋਂ ਦੋ ਦਿਨ ਪਹਿਲਾਂ ਹੀ ਵਟਸਐਪ (WhatsApp) ਰਾਹੀਂ ਪੇਪਰ ਵੰਡਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪਿਛਲੇ ਦੋ ਸਾਲਾਂ ਤੋਂ ਦਿਨ-ਰਾਤ ਮਿਹਨਤ ਕੀਤੀ ਸੀ, ਜੋ ਕਿ ਇਸ ਲਾਪਰਵਾਹੀ ਕਾਰਨ ਬਰਬਾਦ ਹੋ ਗਈ ਹੈ। ਰਾਹੁਲ ਨੇ ਇਹ ਵੀ ਦੋਸ਼ ਲਾਇਆ ਕਿ ਦੇਸ਼ ਵਿੱਚ ਹੁਣ ਤੱਕ 80 ਵਾਰ ਪੇਪਰ ਲੀਕ ਹੋ ਚੁੱਕੇ ਹਨ, ਜਿਸ ਨਾਲ ਲਗਭਗ 2 ਕਰੋੜ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਇਸ ਘਟਨਾ ਨੂੰ ਭਾਜਪਾ ਅਤੇ ਆਰਐਸਐਸ ਦੇ ਗਠਜੋੜ ਦਾ ਨਤੀਜਾ ਦੱਸਿਆ।

ਹੁਣ 21 ਜੂਨ ਨੂੰ ਹੋਵੇਗੀ ਪ੍ਰੀਖਿਆ
 ਦੱਸਣਯੋਗ ਹੈ ਕਿ 3 ਮਈ 2026 ਨੂੰ ਹੋਈ ਇਸ ਪ੍ਰੀਖਿਆ ਵਿੱਚ ਲਗਭਗ 22.5 ਲੱਖ ਵਿਦਿਆਰਥੀ ਬੈਠੇ ਸਨ। ਪੇਪਰ ਲੀਕ ਦੇ ਦੋਸ਼ਾਂ ਤੋਂ ਬਾਅਦ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਪ੍ਰੀਖਿਆ ਰੱਦ ਕਰ ਦਿੱਤੀ ਸੀ। ਸੀਬੀਆਈ (CBI) ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਰਾਜਸਥਾਨ ਦੇ ਇੱਕ ਗਿਰੋਹ ਦਾ ਪਤਾ ਲੱਗਿਆ ਹੈ ਅਤੇ ਕਈ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਹੁਣ ਇਹ ਪ੍ਰੀਖਿਆ 21 ਜੂਨ ਨੂੰ ਦੁਬਾਰਾ ਕਰਵਾਈ ਜਾਵੇਗੀ।

ਅਗਲੇ ਸਾਲ ਤੋਂ ਬਦਲੇਗਾ ਫਾਰਮੈਟ 
ਵਿਰੋਧ ਦੇ ਵਿਚਕਾਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ ਤੋਂ ਨੀਟ (NEET) ਪ੍ਰੀਖਿਆ ਦੇ ਫਾਰਮੈਟ ਵਿੱਚ ਬਦਲਾਅ ਕੀਤਾ ਜਾਵੇਗਾ ਅਤੇ ਇਸਨੂੰ ਕੰਪਿਊਟਰ ਅਧਾਰਤ ਪ੍ਰੀਖਿਆ (CBT) ਵਜੋਂ ਆਯੋਜਿਤ ਕੀਤਾ ਜਾਵੇਗਾ। ਹਾਲਾਂਕਿ, ਵਿਰੋਧੀ ਧਿਰ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਅਤੇ ਨੈਸ਼ਨਲ ਟੈਸਟਿੰਗ ਏਜੰਸੀ (NTA) ਨੂੰ ਭੰਗ ਕਰਨ ਦੀ ਮੰਗ 'ਤੇ ਅੜੀ ਹੋਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ