Sunday, May 31, 2026
BREAKING
ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ 'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਰਾਸ਼ਟਰੀ

ਨੀਰਵ ਮੋਦੀ ਦੇ ਬਚਣ ਦੇ ਸਾਰੇ ਪੈਂਤੜੇ ਹੋਏ ਫੇਲ੍ਹ ! UK ਤੋਂ ਭਾਰਤ ਹਵਾਲਗੀ ਦਾ ਰਾਹ ਹੋਇਆ ਸਾਫ਼

26 ਮਾਰਚ, 2026 08:26 PM

ਪੰਜਾਬ ਨੈਸ਼ਨਲ ਬੈਂਕ (PNB) ਨਾਲ 13,800 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਨ ਵਾਲੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਹਵਾਲਗੀ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ। ਲੰਡਨ ਹਾਈ ਕੋਰਟ ਨੇ ਨੀਰਵ ਮੋਦੀ ਵੱਲੋਂ ਹਵਾਲਗੀ ਰੋਕਣ ਲਈ ਦਾਇਰ ਕੀਤੀ ਆਖਰੀ ਅਪੀਲ ਨੂੰ ਵੀ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਨੀਰਵ ਮੋਦੀ ਦੇ ਯੂ.ਕੇ. ਵਿੱਚ ਸਾਰੇ ਕਾਨੂੰਨੀ ਰਾਹ ਲਗਭਗ ਬੰਦ ਹੋ ਗਏ ਹਨ।

ਹਾਈ ਕੋਰਟ ਨੇ ਨੀਰਵ ਮੋਦੀ ਦੇ ਉਨ੍ਹਾਂ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਭਾਰਤ ਵਿੱਚ ਉਸ ਨਾਲ ਬੁਰਾ ਸਲੂਕ ਜਾਂ ਤਸ਼ੱਦਦ ਹੋ ਸਕਦਾ ਹੈ। ਅਦਾਲਤ ਨੇ ਕਿਹਾ ਕਿ ਅਪੀਲ ਨੂੰ ਮੁੜ ਖੋਲ੍ਹਣ ਲਈ ਕੋਈ ਵੀ ਅਸਧਾਰਨ ਹਾਲਾਤ ਮੌਜੂਦ ਨਹੀਂ ਹਨ। ਅਦਾਲਤ ਨੇ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ 'ਤੇ ਤਸੱਲੀ ਪ੍ਰਗਟਾਈ ਹੈ।

ਭਾਰਤੀ ਹਾਈ ਕਮਿਸ਼ਨ ਨੇ 12 ਫਰਵਰੀ 2026 ਨੂੰ ਇੱਕ ਨੋਟ ਜਾਰੀ ਕਰਕੇ ਸਪੱਸ਼ਟ ਕੀਤਾ ਸੀ ਕਿ ਨੀਰਵ ਮੋਦੀ ਨੂੰ ਸਿਰਫ਼ ਨਿਆਂਇਕ ਟ੍ਰਾਇਲ ਲਈ ਭਾਰਤ ਲਿਆਂਦਾ ਜਾ ਰਿਹਾ ਹੈ। CBI, ED ਜਾਂ ਕੋਈ ਹੋਰ ਏਜੰਸੀ ਉਸ ਤੋਂ ਪੁੱਛਗਿੱਛ ਨਹੀਂ ਕਰੇਗੀ। ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿੱਚ ਹੀ ਰੱਖਿਆ ਜਾਵੇਗਾ ਅਤੇ ਕਿਸੇ ਹੋਰ ਜੇਲ੍ਹ ਵਿੱਚ ਟਰਾਂਸਫਰ ਨਹੀਂ ਕੀਤਾ ਜਾਵੇਗਾ ਤੇ ਨਾਲ ਹੀ ਅਦਾਲਤੀ ਪੇਸ਼ੀਆਂ ਲਈ ਵੀਡੀਓ ਕਾਨਫਰੰਸਿੰਗ ਦੀ ਪੂਰੀ ਸਹੂਲਤ ਦਿੱਤੀ ਜਾਵੇਗੀ।

ਜੱਜਾਂ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੀ ਨੀਤੀ ਤੋਂ ਸੰਤੁਸ਼ਟ ਹਨ ਅਤੇ ਇਹ ਮੰਨਦੇ ਹਨ ਕਿ ਭਾਰਤ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰੇਗਾ। ਜ਼ਿਕਰਯੋਗ ਹੈ ਕਿ ਨੀਰਵ ਮੋਦੀ ਨੂੰ 19 ਮਾਰਚ 2019 ਨੂੰ ਲੰਡਨ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਉਦੋਂ ਤੋਂ ਹੀ ਵੈਂਡਸਵਰਥ ਜੇਲ੍ਹ ਵਿੱਚ ਬੰਦ ਹੈ। ਉਸ ਦੇ ਮਾਮੇ ਮੇਹੁਲ ਚੋਕਸੀ ਦੇ ਖ਼ਿਲਾਫ਼ ਵੀ ਬੈਲਜੀਅਮ ਦੀ ਅਦਾਲਤ ਨੇ ਹਾਲ ਹੀ ਵਿੱਚ ਅਜਿਹਾ ਹੀ ਸਖ਼ਤ ਫ਼ੈਸਲਾ ਸੁਣਾਇਆ ਸੀ। ਨੀਰਵ ਮੋਦੀ ਦੀ ਹਵਾਲਗੀ ਭਾਰਤੀ ਜਾਂਚ ਏਜੰਸੀਆਂ ਲਈ ਇੱਕ ਵੱਡੀ ਜਿੱਤ ਹੈ। ਹੁਣ ਉਮੀਦ ਜਤਾਈ ਜਾ ਰਹੀ ਹੈ ਕਿ ਅਗਲੇ ਕੁਝ ਹਫ਼ਤਿਆਂ ਵਿੱਚ ਉਸ ਨੂੰ ਭਾਰਤ ਲਿਆਂਦਾ ਜਾ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ