Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਨੈਤਿਕਤਾ ਅਤੇ ਮੁੱਲ-ਆਧਾਰਿਤ ਸਿੱਖਿਆ ਹੀ ਸਮਾਨਤਾ ਅਤੇ ਨਿਆਂਪੂਰਨ ਸਮਾਜ ਦੀ ਮਜ਼ਬੂਤ ਨੀਂਹ — ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ

12 ਫ਼ਰਵਰੀ, 2026 04:47 PM
ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਸੈਂਟਰ ਫਾਰ ਐਗਰੀਕਲਚਰਲ ਰਿਸਰਚ ਐਂਡ ਇਨੋਵੇਸ਼ਨ ਦੇ ਅਧੀਨ ਅਤੇ ਰੂਸਾ 2.0 ਦੀ ਵਿੱਤੀ ਸਹਾਇਤਾ ਨਾਲ ਵਿਸ਼ਵੀਵਿਆਪੀ ਮਾਨਵੀ ਕੀਮਤਾਂ: ਨੈਤਿਕ ਯੋਗਤਾ ਤੇ ਸਮਾਜਿਕ ਜ਼ਿੰਮੇਵਾਰੀ ਦਾ ਨਿਰਮਾਣ” ਵਿਸ਼ੇ ’ਤੇ ਅੱਠ ਦਿਨਾਂ ਦੀ ਵਰਕਸ਼ਾਪ ਦੀ ਸ਼ੁਰੂਆਤ ਹੋਈ।
 
ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਜਾਣਕਾਰੀ ਪ੍ਰਾਪਤ ਕਰਨਾ ਨਹੀਂ, ਸਗੋਂ ਮਨੁੱਖੀ ਮੁੱਲਾਂ ਦੀ ਪਰਵਿਰਸ਼ ਕਰਨਾ ਹੈ, ਤਾਂ ਜੋ ਵਿਅਕਤੀ ਆਪਣੇ ਆਪ, ਸਮਾਜ ਅਤੇ ਕੁਦਰਤ ਨਾਲ ਸਾਂਝ ਅਤੇ ਸੰਤੁਲਨ ਵਿੱਚ ਜੀ ਸਕੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੈਤਿਕਤਾ-ਆਧਾਰਿਤ ਸਿੱਖਿਆ ਦੀ ਲੋੜ ਹੋਰ ਵੀ ਵੱਧ ਗਈ ਹੈ, ਕਿਉਂਕਿ ਇਹੀ ਸਿੱਖਿਆ ਸਮਾਜ ਵਿੱਚ ਸਮਾਨਤਾ, ਨਿਆਂ ਅਤੇ ਸਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਉਂਦੀ ਹੈ।
ਪ੍ਰੋ. ਕਰਮਜੀਤ ਸਿੰਘ ਨੇ ਵੱਖ-ਵੱਖ ਧਾਰਮਿਕ ਗ੍ਰੰਥਾਂ ਅਤੇ ਜੀਵਨ ਨਾਲ ਜੁੜੀਆਂ ਪ੍ਰੇਰਣਾਦਾਇਕ ਘਟਨਾਵਾਂ ਦੇ ਹਵਾਲੇ ਨਾਲ ਮਨੁੱਖੀ ਮੁੱਲਾਂ ਦੀ ਅਟੱਲ ਮਹੱਤਤਾ ਨੂੰ ਰੌਸ਼ਨ ਕੀਤਾ ਅਤੇ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਅਤੇ ਪੇਸ਼ਾਵਰ ਕਾਰਜ ਵਿੱਚ ਇਨ੍ਹਾਂ ਮੁੱਲਾਂ ਨੂੰ ਅਮਲ ਵਿੱਚ ਲਿਆਉਣ।
 
ਇਸ ਮੌਕੇ ਦੱਸਿਆ ਗਿਆ ਕਿ ਯੂਨੀਵਰਸਲ ਹਿਊਮਨ ਵੈਲਿਊਜ਼, ਏਆਈਸੀਟੀਈ ਦੀ 2017 ਵਿੱਚ ਸ਼ੁਰੂ ਕੀਤੀ ਗਈ ਇੱਕ ਮਹੱਤਵਪੂਰਨ ਪਹਲ ਹੈ, ਜਿਸ ਦਾ ਉਦੇਸ਼ ਤਕਨੀਕੀ ਸਿੱਖਿਆ ਨੂੰ ਸਿਰਫ਼ ਹੁਨਰ-ਕੇਂਦਰਿਤ ਨਾ ਰੱਖ ਕੇ ਉਸਨੂੰ ਸਮੁੱਚੇ ਵਿਅਕਤਿਤਵ ਵਿਕਾਸ ਨਾਲ ਜੋੜਨਾ ਹੈ। ਇਸ ਵਰਕਸ਼ਾਪ ਦਾ ਮੰਤਵ ਅਧਿਆਪਕਾਂ, ਟੀਚਰ ਟ੍ਰੇਨੀਜ਼ ਅਤੇ ਖੋਜਕਰਤਿਆਂ ਵਿੱਚ ਨੈਤਿਕ ਯੋਗਤਾ, ਸਮਾਜਿਕ ਜ਼ਿੰਮੇਵਾਰੀ ਅਤੇ ਸਾਂਝੀ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ।
ਪ੍ਰੋ. (ਡਾ.) ਅਮਿਤ ਕੌਟਸ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਿਹਾ ਕਿ ਵਿਸ਼ਵੀਵਿਆਪੀ ਮਾਨਵੀ ਕੀਮਤਾਂ ਨੌਜਵਾਨਾਂ ਨੂੰ ਨੈਤਿਕ ਤੌਰ ’ਤੇ ਮਜ਼ਬੂਤ ਅਤੇ ਸਮਾਜ ਪ੍ਰਤੀ ਸੰਵੇਦਨਸ਼ੀਲ ਬਣਾਉਂਦੀਆਂ ਹਨ।
ਮੁੱਖ ਵਕਤਾ ਵਜੋਂ ਪ੍ਰੋ. ਰਜਨੀਸ਼ ਅਰੋੜਾ, ਚੇਅਰਮੈਨ ਐਨਸੀਸੀਆਈਪੀ  ਅਤੇ ਸਾਬਕਾ ਵਾਈਸ ਚਾਂਸਲਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉੱਚ ਅਤੇ ਤਕਨੀਕੀ ਸਿੱਖਿਆ ਵਿੱਚ ਮਨੁੱਖੀ ਮੁੱਲਾਂ ਦੀ ਸ਼ਾਮਿਲੀਅਤ ਨਾਲ ਹੀ ਸੰਪੂਰਨ ਵਿਕਾਸ, ਨੈਤਿਕ ਨੇਤ੍ਰਿਤਵ ਅਤੇ ਰਾਸ਼ਟਰ ਨਿਰਮਾਣ ਸੰਭਵ ਹੈ।  ਪ੍ਰੋ. ਦੀਪਾ ਸਿਕੰਦ ਕੌਟਸ, ਮੁਖੀ ਅਤੇ ਡੀਨ, ਫੈਕਲਟੀ ਆਫ ਐਜੂਕੇਸ਼ਨ ਨੇ ਧੰਨਵਾਦ ਪ੍ਰਗਟ ਕਰਦਿਆਂ ਸਾਰੇ ਮਹਿਮਾਨਾਂ, ਵਕਤਾਵਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ