Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਨੋਇਡਾ 'ਚ ਮੁੜ ਭੜਕੀ ਹਿੰਸਾ : ਸੈਕਟਰ-80 'ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ, ਭਾਰੀ ਪੁਲਸ ਬਲ ਕੀਤੀ ਤਾਇਨਾਤ

14 ਅਪ੍ਰੈਲ, 2026 02:11 PM

ਨੋਇਡਾ ਵਿੱਚ ਪਿਛਲੇ ਦਿਨੀਂ ਹੋਏ ਬਵਾਲ ਦੀ ਅੱਗ ਅਜੇ ਠੰਢੀ ਵੀ ਨਹੀਂ ਹੋਈ ਸੀ ਕਿ ਮੰਗਲਵਾਰ ਸਵੇਰੇ ਇੱਕ ਵਾਰ ਫਿਰ ਹਾਲਾਤ ਤਣਾਅਪੂਰਨ ਹੋ ਗਏ। ਸਰਕਾਰ ਵੱਲੋਂ ਤਨਖਾਹਾਂ ਵਿੱਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਐਲਾਨ ਦੇ ਬਾਵਜੂਦ ਸੈਕਟਰ-80 ਅਤੇ ਫੇਜ਼-2 ਇਲਾਕੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸੜਕਾਂ 'ਤੇ ਉਤਰ ਆਏ ਹਨ, ਜਿਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਤੋਂ ਮੋਰਚਾ ਖੋਲ੍ਹ ਦਿੱਤਾ ਹੈ। ਪੁਲਸ ਨੇ ਨੋਇਡਾ ਦੇ ਸੈਕਟਰ 70 ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਲੈਗ ਮਾਰਚ ਕੀਤਾ। ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਸੜਕਾਂ 'ਤੇ ਗਸ਼ਤ ਕਰਦੇ ਦੇਖੇ ਗਏ।

 

ਸੈਕਟਰ-80 'ਚ ਪੁਲਸ 'ਤੇ ਪਥਰਾਅ
ਮਿਲੀ ਜਾਣਕਾਰੀ ਅਨੁਸਾਰ ਸੈਕਟਰ-80 ਵਿੱਚ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਨੇ ਅਚਾਨਕ ਹਿੰਸਕ ਰੁਖ਼ ਇਖ਼ਤਿਆਰ ਕਰ ਲਿਆ। ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਸ 'ਤੇ ਪਥਰਾਅ ਵੀ ਕੀਤਾ ਗਿਆ, ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕਰਨੀ ਪਈ। ਪੁਲਸ ਦੇ ਸੀਨੀਅਰ ਅਧਿਕਾਰੀ ਕਰਮਚਾਰੀਆਂ ਨੂੰ ਸਮਝਾਉਣ ਅਤੇ ਮਾਮਲੇ ਨੂੰ ਸ਼ਾਂਤਮਈ ਤਰੀਕੇ ਨਾਲ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਨੋਇਡਾ ਫੇਜ਼ 2 ਵਿੱਚ ਵੀ ਤਨਖਾਹ ਵਾਧੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਪ੍ਰਦਰਸ਼ਨਕਾਰੀ ਕਰਮਚਾਰੀ 20,000 ਰੁਪਏ ਤਨਖਾਹ ਦੀ ਮੰਗ 'ਤੇ ਅੜੇ ਹੋਏ ਹਨ।

 

ਗਰਾਊਂਡ ਰਿਪੋਰਟ: ਚਾਰੇ ਪਾਸੇ ਤਬਾਹੀ ਦੇ ਨਿਸ਼ਾਨ
ਸੈਕਟਰ-63 ਤੋਂ ਸਾਹਮਣੇ ਆਈ ਗਰਾਊਂਡ ਰਿਪੋਰਟ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਇਲਾਕੇ ਵਿੱਚ ਹਿੰਸਾ ਨੇ ਕਿੰਨੀ ਤਬਾਹੀ ਮਚਾਈ ਹੈ। ਸੜਕਾਂ ਦੇ ਕਿਨਾਰੇ ਸੜੀਆਂ ਹੋਈਆਂ ਕਾਰਾਂ, ਫੈਕਟਰੀਆਂ ਦੇ ਟੁੱਟੇ ਹੋਏ ਸ਼ੀਸ਼ੇ ਅਤੇ ਕੰਪਾਊਂਡ ਦੇ ਅੰਦਰ ਪਥਰਾਅ ਤੇ ਅੱਗਜ਼ਨੀ ਦੇ ਨਿਸ਼ਾਨ ਅਜੇ ਵੀ ਮੌਜੂਦ ਹਨ। ਫੇਜ਼-2 ਵਿੱਚ ਇੱਕ ਕੰਪਨੀ ਦੇ ਬਾਹਰ ਕਰਮਚਾਰੀ ਲਗਾਤਾਰ ਧਰਨੇ 'ਤੇ ਬੈਠੇ ਹਨ, ਜਿਨ੍ਹਾਂ ਦੀ ਮੁੱਖ ਮੰਗ ਤਨਖਾਹ ਵਿੱਚ ਵਾਧਾ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨਾ ਹੈ।ਪ੍ਰਦਰਸ਼ਨਕਾਰੀ ਨਾਅਰੇ ਲਗਾ ਰਹੇ ਹਨ, "11,000 ਰੁਪਏ ਕਾਫ਼ੀ ਨਹੀਂ ਹਨ, 20,000 ਰੁਪਏ ਤੋਂ ਘੱਟ ਕੁਝ ਨਹੀਂ।" ਵਿਰੋਧ ਪ੍ਰਦਰਸ਼ਨ ਦੌਰਾਨ ਭਾਰੀ ਪੱਥਰਬਾਜ਼ੀ ਵੀ ਹੋਈ।

 

ਪੁਲਸ ਦੀ ਸਖ਼ਤ ਕਾਰਵਾਈ: 7 FIR ਦਰਜ
ਸੂਤਰਾਂ ਮੁਤਾਬਕ ਸੋਮਵਾਰ ਨੂੰ ਹੋਈ ਹਿੰਸਾ ਦੇ ਸਬੰਧ ਵਿੱਚ ਪੁਲਸ ਨੇ ਦਾਅਵਾ ਕੀਤਾ ਹੈ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਤੋਂ ਬਾਅਦ ਕੁਝ 'ਬਾਹਰੀ' ਲੋਕਾਂ ਨੇ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਹੁਣ ਤੱਕ 7 ਐਫ.ਆਈ.ਆਰ. (FIR) ਦਰਜ ਕੀਤੀਆਂ ਹਨ। ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸੀਸੀਟੀਵੀ ਫੁਟੇਜ ਰਾਹੀਂ ਹੰਗਾਮਾ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਇਲਾਕੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਕੰਪਨੀਆਂ ਦੇ ਆਸ-ਪਾਸ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ ਹੈ ਤਾਂ ਜੋ ਹਿੰਸਾ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'