ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਔਲਖ ਨੇ ਭਾਰਤੀ ਨਾਗਰਿਕ ਸੁਰਕਸਾ ਸੰਹਿਤਾ, 2023 ਦੀ ਧਾਰਾ 163ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿੱਚ ਐਨ.ਓ.ਸੀ. ਤੋਂ ਬਿਨਾਂ ਟਿਊਬਵੈਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿੱਚੋਂ ਟਿਊਬਵੈਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ.ਓ.ਸੀ ਲਈ ਉਨਾਂ ਦੇ ਦਫ਼ਤਰ ਵਿਚ ਅਪਲਾਈ ਕਰਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜਿੰਮੇਵਾਰ ਹੋਣਗੇ। ਇਹ ਹੁਕਮ 14 ਜੂਨ 2026 ਤੱਕ ਲਾਗੂ ਰਹੇਗਾ।