Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ

10 ਫ਼ਰਵਰੀ, 2026 08:08 PM

ਫਿਰੋਜ਼ਪੁਰ : ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ 'ਚ ਨਸ਼ਿਆਂ ਖ਼ਿਲਾਫ਼ ਵਿਸ਼ਾਲ ਪੈਦਲ ਯਾਤਰਾ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਕੱਢੀ ਗਈ। ਇਸ ਪੈਦਲ ਯਾਤਰਾ 'ਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਮੇਤ ਸੂਬੇ ਦੀਆਂ ਕਈ ਯੂਨਵਰਸਿਟੀਆਂ ਦੇ ਉਪ ਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਕਈ ਰਾਜਸੀ ਪਾਰਟੀਆਂ ਦੇ ਆਗੂ ਵੀ ਸ਼ਾਮਲ ਹੋਏ। ਇਸ ਯਾਤਰਾ 'ਚ ਸੂਬੇ ਭਰ ਤੋਂ ਹਜ਼ਾਰਾਂ ਵਿਦਿਆਰਥੀਆਂ, ਐੱਨ. ਜੀ. ਓਜ਼., ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ 'ਚ ਸ਼ਿਰੱਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਰਾਜਪਾਲ ਜੀ ਵੱਲੋਂ ਸਭ ਤੋਂ ਪਹਿਲਾਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ।

ਰਾਜਪਾਲ ਪੰਜਾਬ ਨੇ ਖ਼ੁਦ ਇਸ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਨਸ਼ਿਆਂ ਵਿਰੁੱਧ ਸੂਬੇ ਪੱਧਰ ’ਤੇ ਸਭ ਵਰਗਾਂ ਨੂੰ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਵਿਅਕਤੀ ਦਾ ਹੀ ਨਹੀਂ, ਸਗੋਂ ਪੂਰੇ ਸਮਾਜ ਦਾ ਭਾਰੀ ਨੁਕਸਾਨ ਹੁੰਦਾ ਹੈ, ਇਸ ਲਈ ਇਸ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਸਾਂਝੀ ਕੋਸ਼ਿਸ਼ ਲਾਜ਼ਮੀ ਹੈ। ਯਾਤਰਾ ਉਪਰੰਤ ਸਕੂਲ ਆਫ਼ ਐਮੀਨੈਂਸ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਲੋੜ ਹੈ ਕਿਉਂਕਿ ਨੌਜਵਾਨੀ ਦੇ ਸਹੀ ਰਾਹ ’ਤੇ ਪੈਣ ਨਾਲ ਹੀ ਸੂਬੇ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ। ਰਾਜਪਾਲ ਨੇ ਖ਼ਾਸ ਤੌਰ ’ਤੇ ਔਰਤਾਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਾਂ, ਭੈਣ ਅਤੇ ਧੀ ਦੇ ਰੂਪ 'ਚ ਔਰਤਾਂ ਸਮਾਜ ਨੂੰ ਸਹੀ ਦਿਸ਼ਾ ਦੇ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਬਲੀਦਾਨਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਸਾਡੇ ਬਜ਼ੁਰਗਾਂ ਨੇ ਸਾਡੀ ਸੰਸਕ੍ਰਿਤੀ ਅਤੇ ਸ਼ਾਨ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ ਤਾਂ ਜੋ ਅਸੀਂ ਇਕ ਛੋਟੀ ਜਿਹੀ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਨਹੀਂ ਕਰ ਸਕਦੇ? ਇਹ ਸਾਡਾ ਧਾਰਮਿਕ ਅਤੇ ਨੈਤਿਕ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਬਿਮਾਰੀ ਨੂੰ ਜੜੋਂ ਮਿਟਾਈਏ। ਉਨ੍ਹਾਂ ਕਿਹਾ ਕਿ ਸਾਡਾ ਗੁਆਂਢੀ ਦੁਸ਼ਮਣ ਦੇਸ਼ ਡਰੋਨਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਐਂਟੀ-ਡਰੋਨ ਸਿਸਟਮ ਸਮੇਤ ਕਈ ਕੜੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇਸ ਸਾਜ਼ਿਸ਼ ਨੂੰ ਨਾਕਾਮ ਬਣਾਇਆ ਜਾ ਸਕੇ। ਅਖ਼ੀਰ 'ਚ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਾਂਝੇ ਤੌਰ ’ਤੇ ਹੀ ਜਿੱਤੀ ਜਾ ਸਕਦੀ ਹੈ ਅਤੇ ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਇਸ ਮਿਸ਼ਨ 'ਚ ਜਲਦੀ ਸਫ਼ਲਤਾ ਮਿਲੇਗੀ। ਸਮਾਗਮ ਦੇ ਅਖ਼ੀਰ 'ਚ ਰਾਜਪਾਲ ਜੀ ਵੱਲੋਂ ਲੋੜਵੰਦਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ