Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਨੌਜਵਾਨਾਂ ਵੱਲੋਂ ਪ੍ਰਸ਼ਾਸਨ ਨਾਲ ਮਿਲਕੇ ਸਤਲੁਜ ਬੰਨ੍ਹ 'ਤੇ ਕੀਤੀ ਗਈ ਸੇਵਾ ਕਾਬਲੇ ਤਾਰੀਫ ਹੈ:- ਸਤਨਾਮ ਸਿੰਘ ਜਲਵਾਹਾ

13 ਸਤੰਬਰ, 2025 08:46 PM

 ਨਵਾਂਸ਼ਹਿਰ  (ਮਨੋਰੰਜਨ ਕਾਲੀਆ)  ਪੰਜਾਬ ਵਿੱਚ ਜਿੱਥੇ ਬਹੁਤੇ ਜ਼ਿਲੇ ਪਾਣੀਂ ਦੀ ਮਾਰ ਹੇਠ ਆਏ ਹੋਏ ਹਨ ਅਤੇ ਲੋਕਾਂ ਦਾ ਭਾਰੀ ਗਿਣਤੀ ਵਿੱਚ ਜਾਨੀ ਮਾਲੀ ਨੁਕਸਾਨ ਹੋਇਆ ਹੈ ਅਤੇ ਲੋਕ ਘਰੋਂ ਬੇਘਰ ਹੋ ਗਏ ਹਨ ਉਥੇ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ ਵੱਖ ਪਿੰਡਾਂ ਨਾਲ ਲਗਦੇ ਸਤਲੁਜ ਦਰਿਆ ਦੇ ਬੰਨ੍ਹ ਉਤੇ ਲਗਾਤਾਰ ਪਿਛਲੇ 15 ਦਿਨਾਂ ਤੋਂ ਕਾਫੀ ਥਾਵਾਂ ਉਤੇ ਧੁੱਸੀ ਬੰਨ੍ਹ ਦੀ ਸਥਿਤੀ ਕਾਫੀ ਨਾਜ਼ੁਕ ਤੇ ਚਿੰਤਾਜਨਕ ਬਣੀ ਹੋਈ ਸੀ ਪਰ ਸਾਰੇ ਇਲਾਕੇ ਦੀਆਂ ਸੰਗਤਾਂ ਵੱਲੋਂ ਜਿਸ ਜੋਸ਼ ਅਤੇ ਜਜ਼ਬੇ ਨਾਲ ਦਰਿਆ ਦੇ ਬੰਨ੍ਹ ਉਤੇ ਸੇਵਾ ਕੀਤੀ ਹੈ ਉਹ ਵਾਕਿਆ ਹੀ ਕਾਬਲੇ ਤਾਰੀਫ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਜਿਥੇ ਪੂਰੇ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਉਥੇ ਹੀ ਸੰਗਤਾਂ ਵੱਲੋਂ ਕੀਤੀ ਗਈ ਸੇਵਾ ਨੇ ਹਜ਼ਾਰਾਂ ਲੋਕਾਂ ਨੂੰ ਘਰੋਂ ਬੇਘਰ ਹੋਣ ਤੋਂ ਬਚਾਅ ਲਿਆ ।

ਸਾਰੇ ਜ਼ਿਲੇ ਦੇ ਬਜ਼ੁਰਗਾਂ ਨੌਜਵਾਨਾਂ ਮਾਵਾਂ ਭੈਣਾਂ ਤੇ ਬੱਚਿਆਂ ਵੱਲੋਂ ਕੀਤੀ ਸਿਰਤੋੜ ਮਿਹਨਤ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਦੀ ਬਦੌਲਤ ਹੀ ਹੁਣ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪੂਰਾ ਇਲਾਕਾ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਹੋਇਆ ਹੈ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਵੱਲੋਂ ਜਿਥੇ ਗੁਰੂ ਕੇ ਲੰਗਰਾਂ, ਮਿੱਟੀ ਨਾਲ ਭਰੀਆਂ ਟਰਾਲੀਆਂ ਤੇ ਮਿੱਟੀ ਨਾਲ ਭਰੇ ਥੈਲਿਆਂ ਦੀ ਆਥਾਹ ਸੇਵਾ ਕੀਤੀ ਹੈ ਉਥੇ ਹੀ ਪੂਰੇ ਜ਼ਿਲ੍ਹੇ ਵਿੱਚੋਂ ਲੰਘਦੇ ਧੁੱਸੀ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਵੀ ਵੱਡਮੁੱਲਾ ਯੋਗਦਾਨ ਪਾਇਆ ਹੈ। ਲੋਕਾਂ ਨੂੰ ਇਸ ਕੁਦਰਤੀਂ ਕ੍ਰੋਪੀ ਤੋਂ ਬਚਾਉਣ ਲਈ ਲਈ ਵੀ ਪ੍ਰਸ਼ਾਸਨ ਨਾਲ ਮਿਲਕੇ ਇਲਾਕੇ ਦੇ ਨੌਜਵਾਨਾਂ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਹੈ। ਜਲਵਾਹਾ ਨੇ ਕਿਹਾ ਕਿ ਮਿਲਟਰੀ ਦੇ ਜਵਾਨਾਂ ਅਤੇ ਨਰੇਗਾ ਕਾਮਿਆਂ ਵੱਲੋਂ ਵੀ ਇਸ ਮੌਕੇ ਵੱਡਾ ਰੋਲ ਅਦਾ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਥੇ ਸਮੁੱਚੀਆਂ ਸੰਗਤਾਂ ਨੇ ਰਲਕੇ ਹੰਭਲਾ ਮਾਰਿਆ ਹੈ ਉਥੇ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸ ਅੰਕੁਰਜੀਤ ਸਿੰਘ ਦੀ ਯੋਗ ਅਗਵਾਈ ਤੇ ਸਮੁੱਚੇ ਪ੍ਰਸ਼ਾਸਨ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਨੇ ਵੀ ਵੱਡਾ ਰੋਲ ਅਦਾ ਕੀਤਾ ਹੈ। ਲੋਕਾਂ ਨੂੰ ਬਚਾਉਣ ਲਈ ਸਾਰੇ ਅਧਿਕਾਰੀਆਂ ਨੇ ਆਪਣੀਂ ਡਿਊਟੀ ਨੂੰ ਪੂਰੀ ਜੁੰਮੇਵਾਰੀ ਨਾਲ ਬਾਖੂਬੀ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.