Wednesday, October 21, 2026
BREAKING
• ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ • ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ • ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ • ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ • ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ • 'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ • ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ • ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ • ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ • ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ

ਪੰਜਾਬ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

21 ਅਕਤੂਬਰ, 2026 07:16 PM

ਨਡਾਲਾ : ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਦੇ ਮਕਸਦ ਨਾਲ ਪਿੰਡ ਤਲਵੰਡੀ ਕੂਕਾ ਦੀ ਗ੍ਰਾਮ ਪੰਚਾਇਤ ਵੱਲੋਂ ਇਕ ਅਹਿਮ ਫ਼ੈਸਲਾ ਲੈਂਦੇ ਪਿੰਡ ਦੀਆਂ ਦੁਕਾਨਾਂ ’ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪੂਰਨ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਸਰਪੰਚ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵੱਲੋਂ ਪਿੰਡ ਦਾ ਆਮ ਇਜਲਾਸ ਬੁਲਾਇਆ ਗਿਆ, ਜਿਸ ਵਿਚ ਪੰਚਾਇਤ ਮੈਂਬਰਾਂ, ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਦੁਕਾਨਦਾਰਾਂ ਨੇ ਸ਼ਮੂਲੀਅਤ ਕੀਤੀ।


ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ 'ਚ ਬੱਚਿਆਂ ਅਤੇ ਨੌਜਵਾਨਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਭੰਗ ਤੋਂ ਤਿਆਰ ਕੀਤੇ ਜਾਂਦੇ ਨਸ਼ੀਲੇ ਪਦਾਰਥਾਂ, ਜਿਨ੍ਹਾਂ ਨੂੰ ਆਮ ਬੋਲਚਾਲ 'ਚ 'ਭੰਬੋਲੇ' ਕਿਹਾ ਜਾਂਦਾ ਹੈ, ਭੰਗ ਦੀਆਂ ਟਿੱਕੀਆਂ ਅਤੇ ਨਸ਼ੀਲੇ ਪਦਾਰਥ ਮਿਲਾ ਕੇ ਵੇਚੇ ਜਾਣ ਵਾਲੇ ਕੋਲਡ ਡਰਿੰਕ ਸਮੇਤ ਹੋਰ ਨਸ਼ੀਲੀਆਂ ਵਸਤਾਂ ਦੀ ਵਿਕਰੀ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਅਜਿਹੇ ਨਸ਼ੀਲੇ ਪਦਾਰਥ ਬੱਚਿਆਂ ਅਤੇ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਮ ਇਜਲਾਸ ਦੌਰਾਨ ਪਿੰਡ ਦੇ ਸਮੂਹ ਦੁਕਾਨਦਾਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਪੰਚਾਇਤ ਦੇ ਫ਼ੈਸਲੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।


ਦੁਕਾਨਦਾਰਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਪੰਚਾਇਤ ਦੇ ਫ਼ੈਸਲੇ ਦੀ ਹਮਾਇਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਪਿੰਡ ਦੀ ਕਿਸੇ ਵੀ ਦੁਕਾਨ 'ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਨਹੀਂ ਕੀਤੀ ਜਾਵੇਗੀ। ਸਰਪੰਚ ਹਰਜਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਚਾਇਤ ਦਾ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਜੇਕਰ ਕੋਈ ਦੁਕਾਨਦਾਰ ਇਸ ਫ਼ੈਸਲੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਥਾਣਾ ਬੇਗੋਵਾਲ ਵਿਖੇ ਸ਼ਿਕਾਇਤ ਦੇ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਈ ਜਾਵੇਗੀ।


ਇਸ ਦੌਰਾਨ ਹਾਜ਼ਰ ਸਮੂਹ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੇ ਪੰਚਾਇਤ ਦੇ ਇਸ ਫ਼ੈਸਲੇ ਨੂੰ ਪ੍ਰਵਾਨ ਕਰਦਿਆਂ ਇਸ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਅਤੇ ਸਹਿਮਤੀ ਵਜੋਂ ਦਸਤਖ਼ਤ ਵੀ ਕੀਤੇ। ਅਖੀਰ ’ਚ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੰਚਾਇਤ ਦਾ ਸਹਿਯੋਗ ਕਰਨ ਅਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੁਚੇਤ ਰਹਿਣ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ

ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ

ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ

ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ

ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ

ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ