Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ - ਐਡਵੋਕੇਟ ਧਾਮੀ

26 ਜੁਲਾਈ, 2025 06:53 PM

ਅੰਮ੍ਰਿਤਸਰ; - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਸ. ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਸ. ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਸ. ਗੁਰਚਰਨ ਸਿੰਘ ਲਾਂਬਾ ਅਮਰੀਕਾ, ਸ. ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ।

ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਨੇ ਬਹੁਤ ਕੀਮਤੀ ਸੁਝਾਅ ਦਿੱਤੇ ਹਨ, ਜੋ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਮਿਲੇ ਸੁਝਾਵਾਂ ਤਹਿਤ ਯੂਐਨਓ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਵੇਂ ਪਾਤਸ਼ਾਹ ਜੀ ਵੱਲੋਂ ਉਚਾਰਨ ਕੀਤੀ ਬਾਣੀ ਦਾ ਗਾਇਨ ਕਰਵਾ ਕੇ ਸ਼ਤਾਬਦੀ ਨੂੰ ਸਮਰਪਿਤ ਕਰੇਗੀ ਅਤੇ ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਦੇਣ ਤੇ ਸ਼ਹਾਦਤ ਬਾਰੇ ਸੰਖੇਪ ਇਤਿਹਾਸ ਨੂੰ ਦਰਸਾਉਂਦੇ ਬੋਰਡ ਲਗਾਏ ਜਾਣਗੇ, ਤਾਂ ਜੋ ਗੁਰੂ ਸਾਹਿਬ ਜੀ ਦੀ ਲਾਸਾਨੀ ਦੇਣ ਬਾਰੇ ਸੰਗਤਾਂ ਨੂੰ ਚਿਰ-ਸਦੀਵ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਇਸ ਦਾ ਹਿੱਸਾ ਬਨਾਉਣ ਲਈ ਵੀ ਯਤਨ ਕੀਤੇ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਤੇ ਸਲਾਹਕਾਰ ਬੋਰਡ ਦੇ ਕੋਆਰਡੀਨੇਟਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ. ਕਰਮਜੀਤ ਸਿੰਘ ਇੰਚਾਰਜ ਇੰਟਰਨੈੱਟ ਤੇ ਹੋਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ