Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਪਰਮਾਣੂ ਊਰਜਾ ਵੱਲ ਭਾਰਤ ਦੀ ਵੱਡੀ ਪੁਲਾਂਘ ! ਆਸਟ੍ਰੇਲੀਆ ਨਾਲ ਹੋਣ ਜਾ ਰਿਹੈ ਯੂਰੇਨੀਅਮ ਸਮਝੌਤਾ

06 ਜੁਲਾਈ, 2026 06:04 PM

ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧਾਂ 'ਚ ਹੋਰ ਮਜ਼ਬੂਤੀ ਆਉਣ ਜਾ ਰਹੀ ਹੈ। ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਅਤੇ ਪਰਮਾਣੂ ਊਰਜਾ ਦੇ ਖੇਤਰ ਵਿੱਚ ਇੱਕ ਵੱਡਾ ਇਤਿਹਾਸਕ ਕਦਮ ਚੁੱਕਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 8 ਤੋਂ 10 ਜੁਲਾਈ ਤੱਕ ਦੇ 3 ਦਿਨਾਂ ਆਸਟ੍ਰੇਲੀਆਈ ਦੌਰੇ ਦੌਰਾਨ ਦੋਵੇਂ ਦੇਸ਼ ਯੂਰੇਨੀਅਮ ਸਪਲਾਈ ਦੇ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਸਮਝੌਤਾ ਭਾਰਤ ਦੀਆਂ ਪਰਮਾਣੂ ਊਰਜਾ ਲੋੜਾਂ ਨੂੰ ਪੂਰਾ ਕਰਨ ਅਤੇ ਸਾਫ਼ ਊਰਜਾ ਦੇ ਟੀਚਿਆਂ ਨੂੰ ਹਾਸਲ ਕਰਨ ਵਿੱਚ ਬੇਹੱਦ ਅਹਿਮ ਸਾਬਿਤ ਹੋਵੇਗਾ।

ਆਸਟ੍ਰੇਲੀਆ ਕੋਲ ਦੁਨੀਆ ਦੇ ਸਭ ਤੋਂ ਵੱਡੇ ਯੂਰੇਨੀਅਮ ਭੰਡਾਰਾਂ 'ਚੋਂ ਇੱਕ ਹੈ। ਇਸ ਸਮਝੌਤੇ ਦੇ ਤਹਿਤ ਆਸਟ੍ਰੇਲੀਆ ਭਾਰਤ ਨੂੰ ਸਿਵਲ ਪਰਮਾਣੂ ਪ੍ਰੋਗਰਾਮ ਲਈ ਯੂਰੇਨੀਅਮ ਦੀ ਨਿਰੰਤਰ ਸਪਲਾਈ ਕਰੇਗਾ, ਜਿਸ ਨਾਲ ਭਾਰਤ ਦੇ ਪਰਮਾਣੂ ਰਿਐਕਟਰਾਂ ਲਈ ਫਿਊਲ ਦੀ ਕਮੀ ਦੂਰ ਹੋਵੇਗੀ।

ਇਹ ਸਪਲਾਈ ਪੂਰੀ ਤਰ੍ਹਾਂ ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (IAEA) ਦੀਆਂ ਸੁਰੱਖਿਆ ਗਾਰੰਟੀਆਂ ਅਤੇ ਦੋ ਪੱਖੀ ਨਿਯਮਾਂ ਦੇ ਤਹਿਤ ਕੀਤੀ ਜਾਵੇਗੀ। ਇਸ ਦਾ ਮਤਲਬ ਹੈ ਕਿ ਇਸ ਯੂਰੇਨੀਅਮ ਦੀ ਵਰਤੋਂ ਸਿਰਫ਼ ਸ਼ਾਂਤੀਪੂਰਨ ਕੰਮਾਂ ਅਤੇ ਬਿਜਲੀ ਉਤਪਾਦਨ ਲਈ ਹੀ ਕੀਤੀ ਜਾ ਸਕੇਗੀ, ਨਾ ਕਿ ਹਥਿਆਰ ਬਣਾਉਣ ਲਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਪਾਰ, ਰੱਖਿਆ ਅਤੇ ਊਰਜਾ ਸੁਰੱਖਿਆ ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣੀ ਹੈ, ਜਿਸ ਵਿੱਚ ਇਹ ਯੂਰੇਨੀਅਮ ਸਮਝੌਤਾ ਸਭ ਤੋਂ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ।

ਇਹ ਸਮਝੌਤਾ ਹਿੰਦ-ਪ੍ਰਸ਼ਾਂਤ ਖੇਤਰ 'ਚ ਭਾਰਤ ਅਤੇ ਆਸਟ੍ਰੇਲੀਆ ਦੀ ਵਧ ਰਹੀ ਨੇੜਤਾ ਅਤੇ ਰਣਨੀਤਕ ਸਾਂਝੇਦਾਰੀ ਦਾ ਪ੍ਰਤੀਕ ਹੈ। ਭਾਰਤ ਆਪਣੀ ਆਰਥਿਕ ਤਰੱਕੀ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਕੋਲੇ 'ਤੇ ਨਿਰਭਰਤਾ ਘਟਾ ਕੇ ਪਰਮਾਣੂ ਬਿਜਲੀ ਦੇ ਉਤਪਾਦਨ ਨੂੰ ਵਧਾਉਣਾ ਚਾਹੁੰਦਾ ਹੈ, ਅਤੇ ਆਸਟ੍ਰੇਲੀਆ ਤੋਂ ਮਿਲਣ ਵਾਲਾ ਯੂਰੇਨੀਅਮ ਇਸ ਯੋਜਨਾ ਵਿੱਚ ਰੀੜ੍ਹ ਦੀ ਹੱਡੀ ਦਾ ਕੰਮ ਕਰੇਗਾ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ 6 ਤੋਂ 8 ਜੁਲਾਈ ਲਈ ਇੰਡੋਨੇਸ਼ੀਆ ਦੌਰੇ ਲਈ ਰਵਾਨਾ ਹੋ ਚੁੱਕੇ ਹਨ, ਜਿਸ ਮਗਰੋਂ ਉਹ 8-10 ਜੁਲਾਈ ਤੱਕ ਆਸਟ੍ਰੇਲੀਆ, ਜਦਕਿ 10-11 ਜੁਲਾਈ ਨੂੰ ਨਿਊਜ਼ੀਲੈਂਡ ਫੇਰੀ 'ਤੇ ਜਾਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ