Thursday, October 22, 2026
BREAKING
• ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ • IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ • ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ • ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ • ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ • ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ • ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ • CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ • ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ • ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

22 ਅਕਤੂਬਰ, 2026 06:01 PM

ਖਰੜ (ਪ੍ਰੀਤ ਪੱਤੀ) : ਖਰੜ ਸ਼ਹਿਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਬੱਸ ਸਟੈਂਡ ਬਣਾਉਣ ਦੇ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਨਗਰ ਕੌਂਸਲ ਦਫ਼ਤਰ ਖਰੜ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਬੱਸ ਸਟੈਂਡ ਦੇ ਪ੍ਰਾਜੈਕਟ ਸਬੰਧੀ ਚੱਲ ਰਹੀ ਯੋਜਨਾਬੰਦੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਬੱਸ ਸਟੈਂਡ ਦੇ ਲੇਆਉਟ ਅਤੇ ਨਕਸ਼ੇ ਨੂੰ ਅੰਤਿਮ ਰੂਪ ਦੇਣ ਦੇ ਨਾਲ-ਨਾਲ ਪ੍ਰਾਜੈਕਟ ਦੇ ਬਜਟ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਕਾਰਜ ਸਾਧਕ ਅਧਿਕਾਰੀ ਸ਼੍ਰੀ ਅਸ਼ੋਕ ਪਥਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਬੱਸ ਸਟੈਂਡ ਦਾ ਲੇਆਉਟ ਤਿਆਰ ਕਰਕੇ ਅਗਲੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ।
ਪ੍ਰਸਤਾਵਿਤ ਬੱਸ ਟਰਮੀਨਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਯੋਜਨਾ ਹੈ। ਇਸ ਵਿੱਚ ਫਾਇਰ ਸਟੇਸ਼ਨ, ਸਰਕਾਰੀ ਦਫ਼ਤਰ, ਆਡੀਟੋਰੀਅਮ ਅਤੇ ਮਲਟੀ-ਲੈਵਲ ਪਾਰਕਿੰਗ ਵਰਗੀਆਂ ਸਹੂਲਤਾਂ ਸ਼ਾਮਲ ਕਰਨ ਸਬੰਧੀ ਵਿਚਾਰ ਕੀਤਾ ਗਿਆ, ਤਾਂ ਜੋ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

ਇਸ ਮੌਕੇ ਸ. ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਖਰੜ ਇੱਕ ਤੇਜ਼ੀ ਨਾਲ ਵਿਕਸਤ ਹੋ ਰਿਹਾ ਸ਼ਹਿਰ ਹੈ ਅਤੇ ਇਸ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਬੱਸ ਸਟੈਂਡ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨਾਲ ਪ੍ਰਾਜੈਕਟ ਦੀ ਪ੍ਰਗਤੀ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ।

ਇਸ ਮੌਕੇ ਐੱਸ.ਡੀ.ਐੱਮ. ਖਰੜ ਸ. ਗੁਰਮੀਤ ਸਿੰਘ, ਕਾਰਜ ਸਾਧਕ ਅਧਿਕਾਰੀ ਸ਼੍ਰੀ ਅਸ਼ੋਕ ਪਥਰੀਆ, ਬਲਾਕ ਸੰਮਤੀ ਦੇ ਚੇਅਰਮੈਨ ਸ. ਰਘਵੀਰ ਸਿੰਘ ਮੋਦੀ, ਏ.ਐੱਮ.ਈ. ਸ. ਜਤਿੰਦਰ ਸਿੰਘ, ਆਰਕੀਟੈਕਟ ਆਸ਼ੀਸ਼ ਬਾਂਸਲ ਅਤੇ ਗੋਵਿੰਦਰ ਚੀਮਾ, ਰਾਮ ਸਰੂਪ, ਨਗਰ ਕੌਂਸਲ ਦਾ ਦਫ਼ਤਰੀ ਸਟਾਫ਼ ਅਤੇ ਸਾਬਕਾ ਕੌਂਸਲਰ ਸਾਹਿਬਾਨ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ