Tuesday, October 06, 2026
BREAKING
• ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਦੇ ਵਾਰਡ ਨੰਬਰ 16 ਤੇ 19 ਵਿੱਚ ਕਰੀਬ 2.15 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜ ਸ਼ੁਰੂ • ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਪੰਜਾਬ

ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਦੇ ਵਾਰਡ ਨੰਬਰ 16 ਤੇ 19 ਵਿੱਚ ਕਰੀਬ 2.15 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜ ਸ਼ੁਰੂ

06 ਅਕਤੂਬਰ, 2026 09:04 PM

ਖਰੜ (ਪ੍ਰੀਤ ਪੱਤੀ) : ਖਰੜ ਸ਼ਹਿਰ ਦੇ ਵਾਰਡ ਨੰਬਰ 16 ਅਤੇ 19 ਵਿੱਚ ਲੋਕਾਂ ਨੂੰ ਬਿਹਤਰੀਨ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੀਬ 2.15 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਵਿਕਾਸ ਅਤੇ ਮਜ਼ਬੂਤੀਕਰਨ ਦੇ ਕੰਮ ਸ਼ੁਰੂ ਕੀਤੇ ਗਏ। ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਇਲਾਕੇ ਦੇ ਮੋਹਤਬਰ ਸੱਜਣਾਂ ਅਤੇ ਸਥਾਨਕ ਆਗੂਆਂ ਦੀ ਹਾਜ਼ਰੀ ਵਿੱਚ ਕਰਵਾਈ ਗਈ। ਇਸ ਮੌਕੇ ਇੱਕ ਨੰਨ੍ਹੀ ਬੱਚੀ ਨੇ ਰਿਬਨ ਕੱਟ ਕੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ।

ਵਾਰਡ ਨੰਬਰ 16 ਵਿੱਚ ਕਰੀਬ 1 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਵਿੱਚ ਗਿਲਕੋ ਬੰਗਲੋਜ਼ ਤੋਂ ਗਿਲਕੋ ਵਿਲਾ ਗੇਟ ਤੱਕ, ਮੁੱਖ ਸੜਕ ਤੋਂ ਗਿਲਕੋ ਗੇਟ ਨੰਬਰ 1 ਤੱਕ, ਪਾਣੀ ਦੀ ਟੈਂਕੀ ਤੋਂ ਮਾਰਕੀਟ ਖੇਤਰ ਦੇ ਗੇਟ ਨੰਬਰ 1 ਅਤੇ 2 ਤੱਕ ਸੜਕਾਂ ਦੇ ਕੰਮ ਸ਼ਾਮਲ ਹਨ। ਇਸ ਦੇ ਨਾਲ ਹੀ ਗਿਲਕੋ ਇੰਟਰਨੈਸ਼ਨਲ ਸਕੂਲ ਵੱਲ ਜਾਣ ਵਾਲੀ ਸੜਕ ਅਤੇ ਮਕਾਨ ਨੰਬਰ 802 ਤੋਂ ਮਕਾਨ ਨੰਬਰ 2000 ਤੱਕ ਦੀ ਸੜਕ ਦਾ ਕੰਮ ਵੀ ਕਰਵਾਇਆ ਜਾਵੇਗਾ।
ਇਸੇ ਤਰ੍ਹਾਂ ਵਾਰਡ ਨੰਬਰ 19 ਵਿੱਚ ਕਰੀਬ 97 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਅਤੇ ਸੜਕਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ। ਇਨ੍ਹਾਂ ਵਿੱਚ ਵਾਰਡ ਦੀਆਂ ਵੱਖ-ਵੱਖ ਗਲੀਆਂ ਤੋਂ ਇਲਾਵਾ ਮੁੱਖ ਗਿਲਕੋ ਵੈਲੀ ਸੜਕ ਤੋਂ ਗਿਲਕੋ ਇੰਟਰਨੈਸ਼ਨਲ ਸਕੂਲ ਤੱਕ ਦੀ ਸੜਕ ਦਾ ਕੰਮ ਵੀ ਸ਼ਾਮਲ ਹੈ।

ਇਨ੍ਹਾਂ ਸਾਰੇ ਵਿਕਾਸ ਕਾਰਜਾਂ ਤਹਿਤ ਸੜਕਾਂ ਉੱਤੇ ਲੁੱਕ ਦੀ ਨਵੀਂ ਪੱਕੀ ਪਰਤ ਵਿਛਾਈ ਜਾਵੇਗੀ। ਇਸ ਨਾਲ ਸੜਕਾਂ ਦੀ ਮਜ਼ਬੂਤੀ ਵਿੱਚ ਵਾਧਾ ਹੋਵੇਗਾ ਅਤੇ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਲਈ ਬਿਹਤਰ ਅਤੇ ਸੁਚੱਜੀ ਸਹੂਲਤ ਮਿਲੇਗੀ।
ਇਸ ਮੌਕੇ ਸ. ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਖਰੜ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਦਿਆਂ ਸੜਕਾਂ ਸਮੇਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਵਾਰਡ ਨੰਬਰ 16 ਅਤੇ 19 ਦੇ ਵਸਨੀਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਸਹੂਲਤ ਮਿਲੇਗੀ।

ਇਸ ਮੌਕੇ ਕਾਰਜ ਸਾਧਕ ਅਧਿਕਾਰੀ ਅਸ਼ੋਕ ਪਥਰੀਆ ਸਮੇਤ ਨਗਰ ਕੌਂਸਲ ਦਾ ਦਫ਼ਤਰੀ ਸਟਾਫ਼, ਬਲਾਕ ਸਮਿਤੀ ਖਰੜ ਦੇ ਚੇਅਰਮੈਨ ਰਘੁਬੀਰ ਸਿੰਘ ਮੋਦੀ, ਯਸ਼ਪਾਲ ਬਾਂਸਲ, ਅਮਨ ਬਾਠ, ਪਰਮਿੰਦਰ ਭਾਟੀਆ, ਰਾਮ ਸਰੂਪ, ਗੁਰਮੀਤ ਸਿੰਘ, ਪ੍ਰਿੰਸ ਧਾਲੀਵਾਲ, ਸੁਖਵਿੰਦਰ ਬਾਠ ਸਮੇਤ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ