Monday, October 19, 2026
BREAKING
• ‘ਰਾਮਾਇਣ : ਰਾਈਜ਼ ਆਫ਼ ਏ ਲੀਜੈਂਡ’ ਦਾ ਲਾਸ ਏਂਜਲਸ ’ਚ ਹੋਵੇਗਾ ਸ਼ਾਨਦਾਰ ਵਰਲਡ ਪ੍ਰੀਮੀਅਰ • ਏਸ਼ੀਆਈ ਪੈਰਾ ਖੇਡਾਂ : ਜੂਡੋਕਾ ਕਪਿਲ ਪਰਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ • 2027 ਵਨਡੇ ਵਿਸ਼ਵ ਕੱਪ ਲਈ ਕੁਆਲੀਫਾਈ ਕਰੇਗਾ ਵੈਸਟਇੰਡੀਜ਼: ਸਿਵਨਾਰਾਇਣ ਚੰਦਰਪਾਲ • ਏਸ਼ੀਆਈ ਪੈਰਾ ਖੇਡਾਂ: ਨਿਸ਼ਾਨੇਬਾਜ਼ੀ 'ਚ ਛਾ ਗਈਆਂ ਭਾਰਤ ਦੀਆਂ ਧੀਆਂ, ਮੋਨਾ ਨੇ ਜਿੱਤਿਆ ਗੋਲਡ, ਅਵਨੀ ਨੇ ਸਿਲਵਰ • ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਅਤੇ ਸ਼ੇਫਾਲੀ ਦੀ ਤੂਫ਼ਾਨੀ ਪਾਰੀ ਨਾਲ ਭਾਰਤ ਨੇ ਜਿੱਤੀ ਟੀ-20 ਲੜੀ: ਮੰਧਾਨਾ • ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ • ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ • ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ • ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ • ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ

ਪੰਜਾਬ

ਪਰਵਿੰਦਰ ਝੋਟਾ ਮਾਮਲੇ ’ਚ ਸਰਕਾਰ ਨੇ ਗੱਲਬਾਤ ਦਾ ਰਾਹ ਖੋਲ੍ਹਿਆ, 3 ਮੈਂਬਰੀ ਮਹਿਲਾ ਕਮੇਟੀ ਪੁੱਜੀ ਮਾਨਸਾ

19 ਅਕਤੂਬਰ, 2026 04:15 PM

ਮਾਨਸਾ : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨੇ ਆਖ਼ਰਕਾਰ ਐਕਸ਼ਨ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹ ਦਿੱਤਾ ਹੈ। ਸਰਕਾਰ ਵੱਲੋਂ ਗੱਲਬਾਤ ਲਈ ਤਿੰਨ ਮਹਿਲਾ ਆਈ. ਏ. ਐੱਸ. ਅਧਿਕਾਰੀਆਂ ਦੀ ਕਮੇਟੀ ਗੈਰ-ਰਸਮੀ ਤੌਰ ’ਤੇ ਬਣਾਈ ਗਈ ਹੈ, ਜੋ ਮਾਨਸਾ 'ਚ ਸੰਘਰਸ਼ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਨਾਲ ਰਾਬਤਾ ਕਾਇਮ ਕਰੇਗੀ। ਅੱਜ ਸ਼ਾਮ ਦੋਵਾਂ ਧਿਰਾਂ ਦਰਮਿਆਨ ਮੁੱਢਲੇ ਪੜਾਅ ਦੀ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਗੱਲਬਾਤ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ 'ਚ 2007 ਬੈਚ ਦੀ ਆਈ. ਏ. ਐੱਸ. ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ ਆਈ. ਏ. ਐੱਸ. ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਕੌਰ ਬਰਾੜ ਇਸ ਸਮੇਂ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਦੋਂ ਕਿ ਅਪਨੀਤ ਰਿਆਤ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਉਨ੍ਹਾਂ ਦਾ ਸਹੁਰਾ ਪਰਿਵਾਰ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ 'ਚ ਹੈ।


ਜਾਣਕਾਰੀ ਅਨੁਸਾਰ ਕੰਵਲਪ੍ਰੀਤ ਕੌਰ ਬਰਾੜ ਅਤੇ ਅਪਨੀਤ ਰਿਆਤ ਬੀਤੀ ਰਾਤ ਹੀ ਮਾਨਸਾ ਪਹੁੰਚ ਗਏ ਸਨ। ਅੱਜ ਸ਼ਾਮ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਸੁਲਝਾਉਣ ਲਈ ਸਰਕਾਰ ਵੱਲੋਂ ਪਹਿਲਕਦਮੀ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸਥਾਨਕ ਪੁਲਸ ਅਧਿਕਾਰੀ ਸੰਘਰਸ਼ ਕਰ ਰਹੀ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਐਕਸ਼ਨ ਕਮੇਟੀ ਨੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕਰੀਬ ਇੱਕ ਹਫ਼ਤੇ ਬਾਅਦ ਪੰਜਾਬ ਸਰਕਾਰ ਦੇ ਉੱਚ ਪੱਧਰੀ ਅਧਿਕਾਰੀ ਗੱਲਬਾਤ ਲਈ ਅੱਗੇ ਆਏ ਹਨ ਐਕਸ਼ਨ ਕਮੇਟੀ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਕਰਦਿਆਂ ਮੁੱਖ ਮੰਤਰੀ ਅਤੇ ਪੰਜਾਬ ਦੇ ਡੀ. ਜੀ. ਪੀ. ਦੇ ਅਸਤੀਫ਼ਿਆਂ ਦੀ ਮੰਗ ਕੀਤੀ ਜਾ ਰਹੀ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਇਸ ਮੰਗ ਨੂੰ ਲੈ ਕੇ ਮਾਨਸਾ 'ਚ ਜਨਤਕ ਜੱਥੇਬੰਦੀਆਂ ਦੀ ਅਗਵਾਈ ਹੇਠ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।


ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ 'ਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਤੋਂ ਬਾਅਦ ਸ਼ਹਿਰ 'ਚ ਰੋਸ ਲਗਾਤਾਰ ਵੱਧਦਾ ਗਿਆ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਨਤਕ ਜੱਥੇਬੰਦੀਆਂ ਨੇ ਇਕੱਠੇ ਹੋ ਕੇ ਐਕਸ਼ਨ ਕਮੇਟੀ ਬਣਾਈ। ਕਮੇਟੀ ਦੀ ਅਗਵਾਈ ਹੇਠ ਪਿਛਲੇ 6 ਦਿਨਾਂ ਤੋਂ ਮੋਰਚਾ ਜਾਰੀ ਹੈ। ਇਸ ਦੌਰਾਨ ਅੱਜ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਲਾਹਨਤੀ ਪੱਤਰ ਸੌਂਪਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਲਕੇ ਦਸਹਿਰੇ ਮੌਕੇ ਮਾਨਸਾ ਪਹੁੰਚਣ ਦੀ ਗੱਲ ਵੀ ਕਹੀ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਸਰਕਾਰ ਅਤੇ ਐਕਸ਼ਨ ਕਮੇਟੀ ਦਰਮਿਆਨ ਹੋਣ ਵਾਲੀ ਗੱਲਬਾਤ ’ਤੇ ਟਿਕੀਆਂ ਹੋਈਆਂ ਹਨ। ਇਹ ਗੱਲਬਾਤ ਸੰਘਰਸ਼ ਨੂੰ ਖ਼ਤਮ ਕਰਨ ਅਤੇ ਮਾਮਲੇ ਦੇ ਹੱਲ ਵੱਲ ਕੋਈ ਰਾਹ ਖੋਲ੍ਹਦੀ ਹੈ ਜਾਂ ਨਹੀਂ, ਇਸ ਬਾਰੇ ਸਥਿਤੀ ਗੱਲਬਾਤ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ

ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ

ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ

ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ

ਪਰਵਿੰਦਰ ਝੋਟੇ ਨੂੰ ਇਨਸਾਫ਼ ਲਈ ਲਾਏ ਧਰਨੇ 'ਚ ਪੁੱਜੇ ਰਣਜੀਤ ਬਾਵਾ, ਕਿਹਾ- 'ਇਹ ਸਾਡੀਆਂ ਨਸਲਾਂ ਦੀ ਲੜਾਈ ਹੈ'

ਪਰਵਿੰਦਰ ਝੋਟੇ ਨੂੰ ਇਨਸਾਫ਼ ਲਈ ਲਾਏ ਧਰਨੇ 'ਚ ਪੁੱਜੇ ਰਣਜੀਤ ਬਾਵਾ, ਕਿਹਾ- 'ਇਹ ਸਾਡੀਆਂ ਨਸਲਾਂ ਦੀ ਲੜਾਈ ਹੈ'

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

ਕਸ਼ਮੀਰ ਜਾ ਰਹੀ ਨਿੱਜੀ ਬੱਸ 'ਤੇ ਖੰਨਾ 'ਚ ਪਥਰਾਅ, ਪੁਲਸ ਨੇ ਜਾਂਚ ਕੀਤੀ ਸ਼ੁਰੂ

ਕਸ਼ਮੀਰ ਜਾ ਰਹੀ ਨਿੱਜੀ ਬੱਸ 'ਤੇ ਖੰਨਾ 'ਚ ਪਥਰਾਅ, ਪੁਲਸ ਨੇ ਜਾਂਚ ਕੀਤੀ ਸ਼ੁਰੂ

ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸੀ. ਬੀ ਆਈ. ਅੱਗੇ ਹੋਏ ਪੇਸ਼, ਕੀਤੀ ਜਾ ਰਹੀ ਪੁੱਛਗਿੱਛ

ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸੀ. ਬੀ ਆਈ. ਅੱਗੇ ਹੋਏ ਪੇਸ਼, ਕੀਤੀ ਜਾ ਰਹੀ ਪੁੱਛਗਿੱਛ

ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀ ਦੁਕਾਨ'

ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀ ਦੁਕਾਨ'

ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ

ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ