Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪਰਾਲੀ ਸਾੜਨ ਦੇ ਮਾਮਲਿਆਂ ’ਚ ਦੋ ਕਿਸਾਨਾਂ ਨੂੰ ਲਾਇਆ ਵਾਤਾਵਰਣ ਮੁਆਵਜਾ

31 ਅਕਤੂਬਰ, 2025 07:03 AM
ਨਵਾਂਸ਼ਹਿਰ (ਮਨੋਰੰਜਨ ਕਾਲੀਆ ): ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਲਈ ਪਿੰਡ-ਪਿੰਡ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 
  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਸਖਤੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਦੋ ਕਿਸਾਨਾਂ ’ਤੇ ਕੁੱਲ 15,000 ਰੁਪਏ ਦਾ ਵਾਤਾਵਰਣ ਮੁਆਵਜਾ ਲਗਾਇਆ ਗਿਆ ਹੈ ਅਤੇ ਇਨ੍ਹਾਂ ਕਿਸਾਨਾਂ ਦੀ ਫਰਦ ਵਿੱਚ ਲਾਲ ਐਂਟਰੀ ਦੇ ਨਾਲ-ਨਾਲ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਗਈ ਹੈ।
   ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਖੇਤੀਬਾੜੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਬ ਡਿਵੀਜ਼ਨਾਂ ਵਿੱਚ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਫੀਲਡ ਵਿੱਚ ਸਾਂਝੀ ਗਸ਼ਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਝੋਨੇ ਦੀ ਪਰਾਲੀ ਜਾਂ ਨਾੜ ਨੂੰ ਅੱਗ ਲੱਗਣ ਦੀ ਕਿਸੇ ਵੀ ਘਟਨਾ ‘ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਖੇਤਾਂ ਵਿੱਚ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਨਿਰਦੇਸ਼ਾਂ ਮੁਤਾਬਕ ਬਣਦੀ ਕਾਰਵਾਈ ਯਕੀਨਣ ਅਮਲ ਵਿੱਚ ਲਿਆਂਦੀ ਜਾਵੇਗੀ। ਅਵਨੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਦੀ ਵਰਤੋਂ ਕਰਕੇ ਖੇਤਾਂ ਵਿੱਚ ਹੀ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਵੇ। 
  ਮੁੱਖ ਖੇਤੀਬਾੜੀ ਅਫਸਰ ਡਾ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਿਲੇ ਵਿੱਚ 2700 ਤੋਂ ਵੱਧ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਉਪਲਬਧ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਈ.ਈ.ਸੀ. ਸਰਗਰਮੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ’ਤੇ ਉਪ ਮੰਡਲ ਮਜਿਸਟਰੇਟ ਨਵਾਂਸ਼ਹਿਰ ਅਨਮਜਯੋਤ ਕੌਰ ਪੀ.ਸੀ.ਐਸ., ਉਪ ਮੰਡਲ ਮਜਿਸਟਰੇਟ ਬੰਗਾ ਵਿਪਿਨ ਭੰਡਾਰੀ, ਡੀ.ਐਸ.ਪੀ. ਰਾਜ ਕੁਮਾਰ, ਇੰਜੀਨੀਅਰ ਚੰਦਨ ਸ਼ਰਮਾ, ਡਾ ਕਮਲਦੀਪ ਸਿੰਘ ਸੰਘਾ ਆਦਿ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ