Sunday, July 06, 2025
BREAKING
ਕੋਲਕਾਤਾ ਤੋਂ ਬੈਂਕਾਕ ਜਾਣ ਵਾਲੀ ਥਾਈ ਲਾਇਨ ਏਅਰ ਦੀ ਉਡਾਣ 'ਤਕਨੀਕੀ ਖ਼ਰਾਬੀ' ਕਾਰਨ ਰੱਦ ਸਪਾ ਮੁਖੀ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, 6 ਪੁਲਸ ਮੁਲਾਜ਼ਮ ਹੋ ਗਏ ਸਸਪੈਂਡ US ਨੇ ਭਾਰਤ ਮੰਡਪਮ 'ਚ ਮਨਾਇਆ 249ਵਾਂ ਆਜ਼ਾਦੀ ਦਿਵਸ, ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤੀ ਖ਼ਾਸ ਸ਼ਿਰਕਤ ਕੀ ਰੂਸ ਮਗਰੋਂ ਭਾਰਤ ਵੀ ਅਫ਼ਗਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਦੇਵੇਗਾ ਮਾਨਤਾ ? ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ ''ਹਾਲੇ ਮੈਂ 30-40 ਸਾਲ ਹੋਰ ਜਿਊਂਗਾ...!'', ਦਲਾਈਲਾਮਾ ਦਾ ਵੱਡਾ ਬਿਆਨ ਅੱਧੀ ਰਾਤੀਂ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲ ਗਈਆਂ ਗੋਲ਼ੀਆਂ CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਪੰਜਾਬ

ਪਰਿਵਾਰ ਨਿਯੋਜਨ ਦੇ ਸਾਧਨ ਅਪਣਾ ਕੇ ਆਬਾਦੀ ਨੂੰ ਕੀਤਾ ਜਾ ਸਕਦਾ ਹੈ ਕੰਟਰੋਲ: ਡਾ. ਸਰਾਂ

05 ਜੁਲਾਈ, 2025 06:23 PM

ਨਥਾਣਾ :ਪੰਜਾਬ ਸਰਕਾਰ ਅਤੇ ਸਿਵਲ ਸਰਜਨ ਬਠਿੰਡਾ ਡਾ. ਰਮਨਦੀਪ ਸਿੰਗਲਾ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਦੀ ਯੋਗ ਅਗਵਾਈ ਹੇਠ ਮਿਤੀ 27 ਜੂਨ, 2025 ਤੋਂ 25 ਜੁਲਾਈ, 2025 ਤੱਕ ਵਿਸ਼ਵ ਆਬਾਦੀ ਪੰਦਰਵਾੜਾ ਮੁਹਿੰਮ ਤਹਿਤ ਪਰਿਵਾਰ ਨਿਯੋਜਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 11 ਜੁਲਾਈ 2025 ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ ਹੈ। ਪਰਿਵਾਰ ਨਿਯੋਜਨ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਕੌਰ ਸਰਾਂ ਨੇ ਦੱਸਿਆ ਕਿ ਇਸ ਦਾ ਮਕਸਦ ਲੋਕਾਂ ਨੂੰ ਵਧਦੀ ਆਬਾਦੀ ਕਾਰਨ ਹੋਣ ਵਾਲੇ ਸਮਾਜਿਕ ਅਤੇ ਆਰਥਿਕ ਨੁਕਸਾਨਾਂ ਸਬੰਧੀ ਜਾਣਕਾਰੀ ਦੇਣਾ ਅਤੇ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਜਾਗਰੂਕ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਾਲ ਇਹ ਦਿਵਸ ”ਸਮੂਹਿਕ ਤੌਰ ‘ਤੇ ਸਿਹਤਮੰਦ ਭਵਿੱਖ ਲਈ ਪਰਿਵਾਰ ਨਿਯੋਜਨ” ਥੀਮ ਹੇਠ ਮਨਾਇਆ ਜਾਣਾ ਹੈ। ਇਸ ਦਿਨ ਦੇ ਸਬੰਧ ਵਿੱਚ ਸਿਹਤ ਵਿਭਾਗ ਵਲੋਂ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਅਤੇ 11 ਜੁਲਾਈ ਤੋਂ 25 ਜੁਲਾਈ ਤੱਕ ਜਨਸੰਖਿਆ ਸਥਿਰਤਾ ਪੰਦਰਵਾੜਾ ਮਨਾਇਆ ਜਾਣਾ ਹੈ।ਸਿਹਤ ਵਿਭਾਗ ਵਲੋਂ ਇਸ ਪੰਦਰਵਾੜੇ ਦੌਰਾਨ ਵਿਸ਼ੇਸ਼ ਅਪ੍ਰੇਸ਼ਨ ਕੈਂਪ ਲਗਾਏ ਜਾਣਗੇ ਅਤੇ ਇਸ ਤੋਂ ਇਲਾਵਾ ਸਿਹਤ ਵਰਕਰਾਂ ਰਾਹੀਂ ਘਰ-ਘਰ ਜਾ ਕੇ ਸੂਚਨਾ ਅਤੇ ਸਹੀ ਵਿਕਲਪ ਦੀ ਚੋਣ ਸਬੰਧੀ ਸਲਾਹ ਦਿੱਤੀ ਜਾਂਦੀ ਹੈ।ਪਿੰਡ ਗੋਬਿੰਦਪੁਰਾ ਵਿਖੇ ਪਰਿਵਾਰ ਨਿਯੋਜਨ ਸਬੰਧੀ ਜਾਗਰੂਕਤਾ ਮੀਟਿੰਗ ਦੌਰਾਨ ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਧਦੀ ਹੋਈ ਆਬਾਦੀ ਕਾਰਨ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ, ਚੰਗਾ ਘਰ, ਚੰਗੀ ਖੁਰਾਕ ਨਹੀਂ ਦੇ ਸਕਦੇ ਹਾਂ ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੜਕਿਆਂ ਦੀ ਸ਼ਾਦੀ 21 ਸਾਲ ਅਤੇ ਲੜਕੀਆਂ ਦੀ ਸ਼ਾਦੀ 18 ਸਾਲਾਂ ਤੋਂ ਪਹਿਲਾਂ ਨਾ ਕਰਨ।  ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਪਹਿਲਾਂ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂਸਰਾ ਬੱਚਾ ਪਹਿਲੇ ਬੱਚੇ ਤੋਂ ਤਿੰਨ ਸਾਲਾਂ ਦੇ ਫ਼ਰਕ ਨਾਲ ਲੈਣ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਪਰਿਵਾਰ ਨਿਯੋਜਨ ਸੇਵਾਵਾਂ ਮੁਫ਼ਤ ਉਪਲਬਧ ਹਨ। ਇਸ ਲਈ ਉਹਨਾਂ ਲੋਕਾਂ ਨੂੰ ਇਸ ਪੰਦਰਵਾੜੇ ਦਾ ਪੂਰਾ ਲਾਭ ਉਠਾਉਣ ਲਈ ਅਪੀਲ ਕੀਤੀ। ਸਿਹਤ ਕਰਮੀ ਵਰਿੰਦਰ ਕੌਰ ਵਲੋਂ ਪਰਿਵਾਰ ਨਿਯੋਜਨ ਦੇ ਕੱਚੇ ਪੱਕੇ ਸਾਧਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਵਰਕਰ ਗੁਰਦੀਪ ਸਿੰਘ ਸਮੇਤ ਆਸ਼ਾ ਵਰਕਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਤੇ ਟਿਕਾਈ ਦੁੱਖੜੇ ਨਾ ਸੁਣਨ ਸਬੰਧੀ ਸੂਈ

ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਤੇ ਟਿਕਾਈ ਦੁੱਖੜੇ ਨਾ ਸੁਣਨ ਸਬੰਧੀ ਸੂਈ

ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ

ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ

ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਜ਼ਿਲ੍ਹੇ ਦਾ ਨਾਮ ਚਮਕਾਇਆ: ਸਿੱਖਿਆ ਮੰਤਰੀ ਵੱਲੋਂ ਸਨਮਾਨ

ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਜ਼ਿਲ੍ਹੇ ਦਾ ਨਾਮ ਚਮਕਾਇਆ: ਸਿੱਖਿਆ ਮੰਤਰੀ ਵੱਲੋਂ ਸਨਮਾਨ

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਯੁੱਧ ਜਾਰੀ-20,287 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ - ਸ਼ੈਰੀ ਕਲਸੀ

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਯੁੱਧ ਜਾਰੀ-20,287 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ - ਸ਼ੈਰੀ ਕਲਸੀ

ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ ਵਧਿਆ, ਇਨ੍ਹਾਂ ਇਲਾਕਿਆਂ ਨੂੰ ਤਿਆਰ ਰਹਿਣ ਦੀ ਹਦਾਇਤ

ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ ਵਧਿਆ, ਇਨ੍ਹਾਂ ਇਲਾਕਿਆਂ ਨੂੰ ਤਿਆਰ ਰਹਿਣ ਦੀ ਹਦਾਇਤ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਨੇ ਘੇਰੀ 'ਆਪ', CM ਮਾਨ ਨੂੰ ਕੀਤੀ ਮੰਗ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਨੇ ਘੇਰੀ 'ਆਪ', CM ਮਾਨ ਨੂੰ ਕੀਤੀ ਮੰਗ

ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਕੀਤਾ ਐਲਾਨ

ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਕੀਤਾ ਐਲਾਨ

ਮੂਸੇਵਾਲਾ ਕਤਲ ਮਾਮਲੇ ’ਚ 5ਵੀਂ ਵਾਰ ਵੀ ਪੇਸ਼ ਨਹੀਂ ਹੋਏ ਬਲਕੌਰ ਸਿੰਘ

ਮੂਸੇਵਾਲਾ ਕਤਲ ਮਾਮਲੇ ’ਚ 5ਵੀਂ ਵਾਰ ਵੀ ਪੇਸ਼ ਨਹੀਂ ਹੋਏ ਬਲਕੌਰ ਸਿੰਘ