Monday, November 23, 2026
BREAKING
• ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ • ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ • ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ • ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ • ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ • ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ • ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ • CM ਸੁੱਖੂ ਨੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ • ਅਮਿਤ ਸ਼ਾਹ ਬੋਲੇ- ਸਰਹੱਦ ਪਾਰ ਅੱਤਵਾਦ ਨਾਲ ਨਜਿੱਠਣ ’ਤੇ ਹੋਵੇਗਾ ਵਿਚਾਰ-ਵਟਾਂਦਰਾ

ਪੰਜਾਬ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

23 ਨਵੰਬਰ, 2026 03:58 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਚਲਾਈ ਜਾ ਰਹੀ ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪੋਲੀਓ ਰੋਕੂ ਬੂੰਦਾ ਪਿਲਾਉਣ ਦੇ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਅੱਜ ਮੁਹਿੰਮ ਦੇ ਦੂਜੇ ਦਿਨ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਿਹਤ ਟੀਮਾਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕੀਤਾ।
 
ਇਸ ਮੌਕੇ ਡਾ. ਹਰਪਿੰਦਰ ਸਿੰਘ ਨੇ ਬੰਗਾ ਸਥਿਤ ਹੱਡਾ ਰੌੜੀ ਅਤੇ ਖਮਾਚੋਂ ਵਿਖੇ ਗੁੱਜਰਾਂ ਦੇ ਡੇਰੇ ਵਿੱਚ ਪਹੁੰਚ ਕੇ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਤੱਕ ਵੀ ਸਿਹਤ ਵਿਭਾਗ ਦੀਆਂ ਟੀਮਾਂ ਦੀ ਪਹੁੰਚ ਹੋਵੇ ਅਤੇ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।
 
ਨਿਰੀਖਣ ਦੌਰਾਨ ਉਨ੍ਹਾਂ ਨੇ ਵੈਕਸੀਨੇਸ਼ਨ ਟੀਮਾਂ ਵੱਲੋਂ ਭਰੀਆਂ ਜਾ ਰਹੀਆਂ ਟੈਲੀਸ਼ੀਟਾਂ, ਬੱਚਿਆਂ ਦੀਆਂ ਉਂਗਲਾਂ ’ਤੇ ਲਗਾਏ ਜਾ ਰਹੇ ਮਾਰਕਿੰਗ ਦੇ ਨਿਸ਼ਾਨਾਂ ਅਤੇ ਵੈਕਸੀਨੇਸ਼ਨ ਕਾਰਜਾਂ ਦੀ ਸੁਪਰਵੀਜ਼ਨ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਬੱਚਿਆਂ ਦੀ ਪਛਾਣ ਕੀਤੀ ਜਾਵੇ ਅਤੇ ਜੇਕਰ ਕੋਈ ਬੱਚਾ ਕਿਸੇ ਕਾਰਨ ਬੂੰਦਾਂ ਪੀਣ ਤੋਂ ਰਹਿ ਗਿਆ ਹੈ ਤਾਂ ਉਸ ਨੂੰ ਮੁੜ ਕਵਰ ਕੀਤਾ ਜਾਵੇ।
 
ਡਾ. ਹਰਪਿੰਦਰ ਸਿੰਘ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਹਰ ਯੋਗ ਬੱਚੇ ਤੱਕ ਪਹੁੰਚਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਿਹਤ ਟੀਮਾਂ ਪੂਰੀ ਜ਼ਿੰਮੇਵਾਰੀ, ਚੌਕਸੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੋਲੀਓ ਤੋਂ ਬਚਾਅ ਲਈ ਹਰ ਬੱਚੇ ਨੂੰ ਨਿਰਧਾਰਤ ਖੁਰਾਕ ਅਨੁਸਾਰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਜ਼ਰੂਰੀ ਹੈ।
 
ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੱਕ ਦੀ ਉਮਰ ਦੇ ਆਪਣੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੋਲੀਓ ਮੁਕਤ ਸਮਾਜ ਦੀ ਸਥਾਪਨਾ ਲਈ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭਾਗੀਦਾਰੀ ਵੀ ਲਾਜ਼ਮੀ ਹੈ।
 
ਇਸ ਮੌਕੇ ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ.) ਅੰਮ੍ਰਿਤਪਾਲ ਸਿੰਘ ਤੇ ਈ.ਪੀ.ਆਈ. ਅਸਿਸਟੈਂਟ ਸੁਸ਼ੀਲ ਕੁਮਾਰ ਵੀ ਮੌਜੂਦ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ

ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ

ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ

ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼