Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

13 ਅਕਤੂਬਰ, 2025 05:59 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। 

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਨਿਗਰਾਨ ਅਫਸਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
 
ਉਨ੍ਹਾਂ ਨੇ ਦੱਸਿਆ ਕਿ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਅਧੀਨ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਤਸੱਲੀਬਖਸ਼ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸੋਮਵਾਰ ਨੂੰ ਜ਼ਿਲ੍ਹੇ ਵਿੱਚ 12783 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇੰਜ ਜ਼ਿਲ੍ਹਾ ਸਿਹਤ ਵਿਭਾਗ ਨੇ 84.15 ਫੀਸਦੀ ਟੀਚਾ ਹਾਸਲ ਕਰ ਲਿਆ ਹੈ। ਪਹਿਲੇ ਦਿਨ 35115 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਸਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 56920 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ।
 
ਇਸ ਮੌਕੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਚਰਨਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਵਾਂਸ਼ਹਿਰ ਵਿਖੇ 1624, ਬੰਗਾ ਵਿਖੇ 1097, ਰਾਹੋਂ ਵਿਖੇ 522, ਬਲਾਚੌਰ ਅਰਬਨ 867, ਮੁਜੱੱਫਰਪੁਰ ਵਿਖੇ 1692, ਮੁਕੰਦਪੁਰ ਵਿਖੇ 1487, ਸੁੱਜੋਂ ਵਿਖੇ 2403, ਸੜੋਆ ਵਿਖੇ 1612, ਬਲਾਚੌਰ ਰੂਰਲ ਵਿਖੇ 1479 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਤਰ੍ਹਾਂ ਪਿਛਲੇ ਦੋ ਦਿਨਾਂ ਵਿੱਚ 47898 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਨਿਰਧਾਰਤ ਟੀਚੇ ਦਾ 86 ਫੀਸਦੀ ਹਾਸਿਲ ਕਰ ਲਿਆ ਗਿਆ ਹੈ। 
 
ਉਨ੍ਹਾਂ ਕਿਹਾ ਕਿ ਅੱਜ ਦੂਜੇ ਦਿਨ ਜੋ ਬੱਚੇ ਪੋਲੀਓ ਬੂੰਦਾਂ ਤੋਂ ਵਾਂਝੇ ਰਹਿ ਗਏ, ਉਨ੍ਹਾਂ ਨੂੰ 14 ਅਕਤੂਬਰ, 2025 ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੋਲੀਓ ਦੀਆਂ ਦੋ ਬੂੰਦਾਂ ਪਿਲਾਉਣੀਆਂ ਬੱਚਿਆਂ ਦੀ ਸੁਨਹਿਰੀ ਜ਼ਿੰਦਗੀ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਮਾਪਿਆਂ ਨੂੰ ਮੁਹਿੰਮ ਦੇ ਆਖ਼ਰੀ ਦਿਨ ਆਪਣੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਵੀ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ