Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪ.ਸ.ਸ.ਫ. ਵਲੋਂ ਅਧਿਆਪਕਾਂ ਦੇ ਸ਼ਾਂਤਮਈ ਸੰਘਰਸ਼ ਤੇ ਪੁਲਿਸ ਤਸ਼ੱਦਦ ਦੀ ਨਿਖੇਧੀ

13 ਮਾਰਚ, 2026 07:56 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਸਾਂਝਾ ਅਧਿਆਪਕ ਮੋਰਚਾ ਅਤੇ ਹੋਰ ਅਧਿਆਪਕ ਜੱਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਟੈਟ ਦੇ ਖਿਲਾਫ ਕੀਤੇ ਗਏ ਸ਼ਾਤਮਈ ਰੋਸ ਪ੍ਰਦਰਸ਼ਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਦਿਆ ਮੰਤਰੀ ਹਰਜੋਤ ਬੈਂਸ ਦੀ ਸ਼ਹਿ ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ |ਉਹਨਾਂ ਆਖਿਆ ਹੈ ਕਿ ਮੁੱਖ ਮੰਤਰੀ ਸਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਅੰਦਰ ਹੰਕਾਰ ਇੰਨਾ ਜ਼ਿਆਦਾ ਭਰ ਗਿਆ ਹੈ ਕਿ ਪੰਜ ਦਿਨਾਂ ਵਿੱਚ ਦੋ ਵਾਰ ਮੁਲਾਜ਼ਮਾਂ ਅਤੇ ਅਧਿਆਪਕਾਂ ਤੇ ਪੁਲਿਸ ਵਲੋਂ ਪਾਣੀ ਦੀ ਵੌਛਾੜਾਂ, ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ ਜਿਸਨੂੰ ਨੂੰ ਮੁਲਾਜ਼ਮ ਵਰਗ ਕਿਸੇ ਕੀਮਤ ਤੇ ਵੀ ਸਹਿਣ ਨਹੀਂ ਕਰੇਗਾ ਅਤੇ ਸਰਕਾਰ ਦੇ ਖਿਲਾਫ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ |ਪ.ਸ.ਸ.ਫ. ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਚੁਟਕਲਿਆਂ ਦੇ ਮਾਹਰ ਭਗਵੰਤ ਮਾਨ ਕੋਲ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ, ਲੋਕ ਵਿਰੋਧੀ ਨੀਤੀਆਂ ਸਬੰਧੀ ਕੋਈ ਵੀ ਜਵਾਬ ਨਹੀਂ ਹੈ ਅਤੇ ਮੁਲਾਜ਼ਮ ਵਰਗ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਬਚਣ ਲਈ ਅਜਿਹੀ ਦਮਨਕਾਰੀ ਨੀਤੀ ਅਪਣਾਈ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਪ ਨੂੰ ਕਮੇਡੀਅਨ ਸਮਝਦੇ ਹਨ ਪ੍ਰੰਤੂ ਮੁਲਾਜ਼ਮਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਹਿੰਮਤ ਨਹੀਂ ਰੱਖਦੇ ਕਿਉਕਿ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਵਾਅਦਿਆਂ ਦੀ ਫੂਕ ਨਿੱਕਲ ਚੁੱਕੀ ਹੈ |ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਭਗਵੰਤ ਮਾਨ ਸਹਿਤ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਹਰਾਉਣ ਲਈ ਹਰ ਹਲਕੇ ਅੰਦਰ ਪ੍ਰਚਾਰ ਕੀਤਾ ਜਾਵੇਗਾ |ਆਗੂਆਂ ਨੇ ਸਰਕਾਰੲ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਫੌਰੀ ਤੌਰ ਤੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਪੁਲਿਸ ਤਸ਼ੱਦਦ ਨੂੰ ਬੰਦ ਕੀਤਾ ਜਾਵੇ ਨਹੀਂ ਤਾ ਸਾਕਾਰ ਦੇ ਕੀਤੇ ਜਾ ਰਹੇ ਵਿਰੋਧ ਨੂੰ ਹੋਰ ਵੀ ਤੇਜ਼ ਕਰਦਿਆਂ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦਾ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਮੱਖਣ ਸਿੰਘ ਵਾਹਿਦਪੁਰੀ, ਗੁਰਬਿੰਦਰ ਸਿੰਘ, ਕਿਸ਼ੋਰ ਚੰਦ ਗਾਜ, ਬੋਬਿੰਦਰ ਸਿੰਘ, ਅਨਿਲ ਕੁਮਾਰ, ਰਜੇਸ਼ ਕੁਮਾਰ ਅਮਲੋਹ, ਗੁਰਦੇਵ ਸਿੰਘ ਸਿੱਧੂ, ਜਸਵਿੰਦਰ ਸੋਜਾ, ਰਜਿੰਦਰ ਸਿੰਘ ਰਿਆੜ, ਮਾਲਵਿੰਦਰ ਸਿੰਘ, ਜਤਿੰਦਰ ਕੁਮਾਰ, ਬਲਵਿੰਦਰ ਭੁੱਟੋ, ਅਮਨਦੀਪ ਸ਼ਰਮਾ, ਗੁਰਪ੍ਰੀਤ ਸਿੰਘ ਮਜਕੀਮਪੁਰ, ਜਸਵੀਰ ਸਿੰਘ ਸ਼ੀਰਾ, ਗੁਰਪ੍ਰੀਤ ਰੰਗੀਲਪੁਰ, ਅਮਰੀਕ ਸਿੰਘ, ਚਮਕੌਰ ਸਿੰਘ ਨਾਭਾ, ਕੁਲਦੀਪ ਵਾਲੀਆ, ਸੁਭਾਸ਼ ਚੰਦਰ, ਸਰਬਜੀਤ ਪੱਟੀ, ਹਰਮਨਪ੍ਰੀਤ ਕੌਰ ਗਿੱਲ, ਬਿਮਲਾ ਰਾਣੀ, ਰਾਣੋ ਖੇੜੀ ਗਿੱਲਾਂ, ਸਿਮਰਜੀਤ ਸਿੰਘ ਬਰਾੜ, ਕੁਲਦੀਪ ਪੂਰੋਵਾਲ, ਮਨੋਹਰ ਲਾਲ ਸ਼ਰਮਾ, ਤਰਸੇਮ ਮਾਧੋਪੁਰੀ  ਆਦਿ ਆਗੂ ਵੀ ਹਾਜਰ ਸਨ |  

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ