Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਪਹਿਲੇ ਹੀ ਮੈਚ 'ਚ 'ਸਰਪੰਚ ਸਾਬ੍ਹ' ਦੇ ਨਾਂ ਹੋਇਆ ਸ਼ਰਮਨਾਕ ਰਿਕਾਰਡ !

27 ਜੂਨ, 2026 05:43 PM

ਸ਼ੁੱਕਰਵਾਰ ਨੂੰ ਭਾਰਤ ਤੇ ਆਇਰਲੈਂਡ ਵਿਚਾਲੇ 2 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੁਕਾਬਲਾ ਖੇਡਿਆ ਗਿਆ, ਜਿਸ 'ਚ ਆਇਰਲੈਂਡ ਨੇ ਵੱਡਾ ਉਲਟਫੇਰ ਕਰਦੇ ਹੋਏ ਭਾਰਤ ਨੂੰ 34 ਦੌੜਾਂ ਨਾਲ ਹਰਾ ਦਿੱਤਾ। ਇਸ ਮੁਕਾਬਲੇ 'ਚ ਪਹਿਲੀ ਵਾਰ ਸ਼੍ਰੇਅਸ ਅਈਅਰ ਨੇ ਭਾਰਤ ਦੀ ਕਪਤਾਨੀ ਕੀਤੀ ਤੇ ਪਹਿਲੇ ਹੀ ਮੈਚ 'ਚ ਉਨ੍ਹਾਂ ਨੂੰ ਆਇਰਲੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਮਗਰੋਂ ਵਿਰਾਟ ਕੋਹਲੀ, ਰਿਸ਼ਭ ਪੰਤ ਅਤੇ ਸ਼ੁਭਮਨ ਗਿੱਲ ਤੋਂ ਬਾਅਦ ਇੱਕ ਅਣਚਾਹਿਆ ਰਿਕਾਰਡ ਅਈਅਰ ਦੇ ਨਾਂ ਹੋ ਗਿਆ ਹੈ।

ਇਹ ਅਣਚਾਹਿਆ ਰਿਕਾਰਡ ਬਤੌਰ ਕਪਤਾਨ ਆਪਣੇ ਪਹਿਲੇ ਹੀ ਟੀ-20 ਕੌਮਾਂਤਰੀ ਅੰਤਰਰਾਸ਼ਟਰੀ ਮੈਚ 'ਚ ਹਾਰ ਦਾ ਸਾਹਮਣਾ ਕਰਨਾ ਹੈ। ਇਸ ਲਿਸਟ 'ਚ ਵਿਰਾਟ ਕੋਹਲੀ ਦਾ ਨਾਂ ਸਭ ਤੋਂ ਉੱਪਰ ਹੈ, ਜਿਨ੍ਹਾਂ ਨੂੰ ਸਾਲ 2017 'ਚ ਆਪਣੀ ਕਪਤਾਨੀ ਦੇ ਪਹਿਲੇ ਹੀ ਮੈਚ 'ਚ ਇੰਗਲੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮਗਰੋਂ ਰਿਸ਼ਭ ਪੰਤ ਨੂੰ ਸਾਲ 2022 'ਚ ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਮੁਕਾਬਲੇ 'ਚ ਬਤੌਰ ਕਪਤਾਨ ਆਪਣੇ ਡੈਬਿਊ ਮੈਚ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਸ ਲਿਸਟ 'ਚ ਤੀਜਾ ਨਾਂ ਸ਼ੁੱਭਮਨ ਗਿੱਲ ਦਾ ਆਉਂਦਾ ਹੈ, ਜਿਨ੍ਹਾਂ ਨੂੰ ਸਾਲ 2024 'ਚ ਪਹਿਲੀ ਵਾਰ ਟੀਮ ਇੰਡੀਆ ਦਾ ਟੀ-20 ਕਪਤਾਨ ਐਲਾਨਿਆ ਗਿਆ ਸੀ। ਉਨ੍ਹਾਂ ਨੇ ਬਤੌਰ ਕਪਤਾਨ ਜ਼ਿੰਬਾਬਵੇ ਖ਼ਿਲਾਫ਼ ਪਹਿਲਾ ਮੁਕਾਬਲਾ ਖੇਡਿਆ ਸੀ, ਜਿਸ 'ਚ ਉਨ੍ਹਾਂ ਨੂੰ ਕਰਾਰੀ ਹਾਰ ਮਿਲੀ ਸੀ। ਇਸ ਮਗਰੋਂ ਹੁਣ ਸ਼੍ਰੇਅਸ ਅਈਅਰ ਚੌਥੇ ਭਾਰਤੀ ਕਪਤਾਨ ਬਣ ਗਏ ਹਨ, ਜਿਨ੍ਹਾਂ ਨੂੰ ਆਪਣੀ ਅਗਵਾਈ ਵਾਲੇ ਪਹਿਲੇ ਹੀ ਮੁਕਾਬਲੇ 'ਚ ਹਾਰ ਮਿਲੀ ਹੈ।

ਜ਼ਿਕਰਯੋਗ ਹੈ ਕਿ ਭਾਰਤ ਦੀ ਟੀ-20 ਟੀਮ 'ਚ ਹੁਣ ਤੱਕ 15 ਖਿਡਾਰੀਆਂ ਨੂੰ ਕਪਤਾਨ ਐਲਾਨਿਆ ਗਿਆ ਹੈ, ਜਿਨ੍ਹਾਂ 'ਚੋਂ ਵਿਰਾਟ ਕੋਹਲੀ, ਰਿਸ਼ਭ ਪੰਤ, ਸ਼ੁੱਭਮਨ ਗਿੱਲ ਤੇ ਸ਼੍ਰੇਅਸ ਅਈਅਰ 4 ਅਜਿਹੇ ਕਪਤਾਨ ਹਨ, ਜਿਨ੍ਹਾਂ ਨੂੰ ਆਪਣੀ ਕਪਤਾਨੀ ਦੇ ਪਹਿਲੇ ਹੀ ਮੁਕਾਬਲੇ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਦਕਿ ਬਾਕੀ 11 ਕਪਤਾਨਾਂ ਨੇ ਆਪਣੇ ਪਹਿਲੇ ਮੈਚ ਵਿੱਚ ਜਿੱਤ ਦਾ ਸੁਆਦ ਚੱਖਿਆ ਸੀ।

ਇਹੀ ਨਹੀਂ, ਭਾਰਤ ਨੂੰ ਪਹਿਲੀ ਵਾਰ ਆਇਰਲੈਂਡ ਹੱਥੋਂ ਕਿਸੇ ਵੀ ਫਾਰਮੈਟ 'ਚ ਹਾਰ ਮਿਲੀ ਹੈ ਤੇ ਇਹ ਰਿਕਾਰਡ ਵੀ ਸ਼੍ਰੇਅਸ ਅਈਅਰ ਦੀ ਕਪਤਾਨੀ 'ਚ ਹੀ ਬਣਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਕਦੇ ਵੀ ਆਇਰਲੈਂਡ ਹੱਥੋਂ ਵਨਡੇ ਜਾਂ ਟੀ-20 ਮੁਕਾਬਲਾ ਨਹੀਂ ਗੁਆਇਆ ਸੀ, ਜਦਕਿ ਦੋਵਾਂ ਦੇਸ਼ਾਂ ਵਿਚਾਲੇ ਹਾਲੇ ਤੱਕ ਕਦੇ ਟੈਸਟ ਮੈਚ ਖੇਡਿਆ ਹੀ ਨਹੀਂ ਗਿਆ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ