Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

09 ਜੁਲਾਈ, 2025 10:02 PM
ਚੰਡੀਗੜ੍ਹ/ਗੁਰਦਾਸਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਅੱਤਵਾਦੀ ਗਤੀਵਿਧੀਆਂ ਅੰਜਾਮ ਦੇਣ ਲਈ ਇੱਕ ਸੋਚੀ—ਸਮਝੀ ਸਾਜ਼ਿਸ਼ ਤਹਿਤ ਭਾਰਤ ਵਿੱਚ ਭੇਜੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਦੀ ਅਮਨ—ਸ਼ਾਂਤੀ ਨੂੰ ਭੰਗ ਕਰਨਾ ਸੀ।

 ਡੀਜੀਪੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਟੀਮਾਂ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚ,  ਹਰਵਿੰਦਰ ਰਿੰਦਾ ਗਿਰੋਹ ਦੇ ਕਾਰਕੁੰਨਾਂ ਤੱਕ  ਪਹੁੰਚਣ ਤੋਂ ਪਹਿਲਾਂ ਹੀ , ਅੱਤਵਾਦੀ ਹਾਰਡਵੇਅਰ ਖੇਪ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਖੇਪ ਨੂੰ ਪ੍ਰਾਪਤ ਕਰਨ ਵਾਲੇ ਕਾਰਕੁਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਜਾਂਚ ਵਿੱਚ ਇਸ ਪਾਕਿ—ਆਈਐਸਆਈ ਸਮਰਥਿਤ ਮਾਡਿਊਲ ਵਿੱਚ ਵਿਦੇਸ਼—ਅਧਾਰਤ ਅੱਤਵਾਦੀਆਂ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਹਥਿਆਰਾਂ ਦੀ ਖੇਪ ਬਰਾਮਦ ਹੋਣ ਦੀ ਸੰਭਾਵਨਾ ਹੈ।

ਡੀਆਈਜੀ ਨੇ ਕਿਹਾ ਕਿ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਵਿਖੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ