Tuesday, June 30, 2026
BREAKING
ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ 1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ

ਦੁਨੀਆਂ

ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ

30 ਜੂਨ, 2026 05:45 PM

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਘੱਟਗਿਣਤੀ ਸਿੱਖ ਭਾਈਚਾਰੇ ਦੇ ਧਾਰਮਿਕ ਅਸਥਾਨਾਂ ਅਤੇ ਇਤਿਹਾਸਕ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਫਾਰੂਕਾਬਾਦ ਯਾਨੀ ਮੰਡੀ ਚੁਰਕਾਨਾ ਵਿਖੇ ਸਥਿਤ ਲਗਭਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਦੇ ਇੱਕ ਹਿੱਸੇ ਨੂੰ ਭੂ-ਮਾਫੀਆ ਨੇ ਲੋਕਲ ਐਡਮਿਨਿਸਟ੍ਰੇਸ਼ਨ ਦੀ ਕਥਿਤ ਮਿਲੀਭੁਗਤ ਨਾਲ ਢਾਹ ਦਿੱਤਾ। ਇਸ ਘਟਨਾ ਦੀ ਖ਼ਬਰ ਸਾਹਮਣੇ ਆਉਂਦੇ ਹੀ ਪਾਕਿਸਤਾਨੀ ਸਿੱਖ ਕਮਿਊਨਿਟੀ ਵਿੱਚ ਭਾਰੀ ਰੋਸ ਅਤੇ ਗੁੱਸਾ ਹੈ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਭੰਨਤੋੜ ਅਤੇ ਗੈਰ ਕਾਨੂੰਨੀ ਉਸਾਰੀ ਦੇ ਕੰਮ ਨੂੰ ਤੁਰੰਤ ਰੁਕਵਾ ਦਿੱਤਾ।


ਨਨਕਾਣਾ ਸਾਹਿਬ ਤੋਂ ਸਿੱਖ ਪ੍ਰਤੀਨਿਧ ਭੁਪਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦੋਸ਼ ਲਾਇਆ ਕਿ ਇਹ ਘਟਨਾ 24 ਅਤੇ 25 ਜੂਨ ਦੀ ਦਰਮਿਆਨੀ ਰਾਤ ਨੂੰ ਵਾਪਰੀ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨੀ ਵੱਡੀ ਘਟਨਾ ਤੋਂ ਬਾਅਦ ਵੀ ਕਿਸੇ ਸਰਕਾਰੀ ਵਿਭਾਗ ਨੇ ਕੋਈ ਬਿਆਨ ਜਾਰੀ ਨਹੀਂ ਕੀਤਾ ਅਤੇ ਨਾ ਹੀ ਅਜੇ ਤੱਕ ਕੋਈ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਭੁਪਿੰਦਰ ਸਿੰਘ ਨੇ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।


ਸਿੱਖਾਂ ਦੇ ਤਿੱਖੇ ਵਿਰੋਧ ਅਤੇ ਦਬਾਅ ਕਾਰਨ ਆਖਰਕਾਰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਉਨ੍ਹਾਂ ਨੇ ਪੂਰੀ ਇਮਾਰਤ ਨੂੰ ਤਾਲਾ ਲਗਾ ਕੇ ਸੀਲ ਕਰ ਦਿੱਤਾ ਹੈ। ਇਹ ਪ੍ਰਾਚੀਨ ਗੁਰਦੁਆਰਾ ਸਾਹਿਬ ਇਤਿਹਾਸਕ ਗੁਰਦੁਆਰਾ ਸ਼੍ਰੀ ਸੱਚਾ ਸੌਦਾ ਸਾਹਿਬ ਦੇ ਬਿਲਕੁਲ ਨਜ਼ਦੀਕ ਸਥਿਤ ਹੈ, ਜਿਸ ਦੀ ਉਸਾਰੀ ਦਾ ਸਾਲ ਇਸ ਦੇ ਮੁੱਖ ਗੇਟ 'ਤੇ ਵੀ ਲਿਖਿਆ ਹੋਇਆ ਹੈ। ਵੰਡ ਤੋਂ ਬਾਅਦ ਇਹ ਗੁਰਦੁਆਰਾ ਉਜਾੜ ਹੋ ਗਿਆ ਸੀ, ਜਿਸ ਨੂੰ ਸਰਕਾਰ ਵੱਲੋਂ ਇਤਿਹਾਸਕ ਸਮਾਰਕ ਵਜੋਂ ਲਿਸਟਡ ਕਰਕੇ ਇਸ ਨੂੰ ਢਾਹੁਣ 'ਤੇ ਕਾਨੂੰਨੀ ਪਾਬੰਦੀ ਲਗਾਈ ਗਈ ਸੀ।


ਸਾਲ 1960 ਵਿੱਚ ਪਾਕਿਸਤਾਨ ਸਰਕਾਰ ਨੇ ਇਹ ਖਾਲੀ ਪਈ ਪ੍ਰਾਪਰਟੀ ਭਾਰਤ ਤੋਂ ਆਏ ਰਿਫਊਜੀਆਂ ਨੂੰ ਰਹਿਣ ਲਈ ਅਲਾਟ ਕਰ ਦਿੱਤੀ ਸੀ, ਪਰ ਨਿਯਮਾਂ ਮੁਤਾਬਕ ਢਾਂਚੇ ਵਿੱਚ ਕੋਈ ਵੀ ਬਦਲਾਅ ਕਰਨ ਦੀ ਮਨਾਹੀ ਸੀ। ਇਸ ਦੇ ਬਾਵਜੂਦ ਲੈਂਡ ਮਾਫੀਆ ਨੇ ਇਸ ਕੀਮਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਸ ਹੈਰੀਟੇਜ ਇਮਾਰਤ ਨੂੰ ਨੁਕਸਾਨ ਪਹੁੰਚਾਇਆ। ਸਥਾਨਕ ਸਿੱਖ ਐਕਟਿਵਿਸਟਸ ਮੁਤਾਬਕ ਇਹ ਇਮਾਰਤ ਚਾਰ ਸਾਲ ਪਹਿਲਾਂ ਤੱਕ ਬਿਲਕੁਲ ਸਹੀ ਹਾਲਤ ਵਿੱਚ ਸੀ, ਪਰ ਉਸ ਸਮੇਂ ਵੀ ਭੂ-ਮਾਫੀਆ ਨੇ ਇਸ ਦੇ ਮੁੱਖ ਗੁੰਬਦ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਸਿੱਖਾਂ ਨੇ ਦੋਸ਼ ਲਾਇਆ ਹੈ ਕਿ ਉਸ ਵੇਲੇ ਵੀ ਪੁਲਿਸ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਪਰ ਇਵੈਕੂਏਸ਼ਨ ਟਰੱਸਟ ਪ੍ਰਾਪਰਟੀ ਬੋਰਡ (ETPB) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਨੇ ਇਸ ਇਤਿਹਾਸਕ ਵਿਰਾਸਤ ਨੂੰ ਸੇਫ ਰੱਖਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਫਿਲਹਾਲ ਪ੍ਰਸ਼ਾਸਨ ਵੱਲੋਂ ਜਗ੍ਹਾ ਨੂੰ ਸੀਲ ਕਰਕੇ ਹਰ ਤਰ੍ਹਾਂ ਦੀ ਉਸਾਰੀ 'ਤੇ ਬੈਨ ਲਗਾ ਦਿੱਤਾ ਗਿਆ ਹੈ ਅਤੇ ਵਕਫ਼ ਬੋਰਡ ਵੱਲੋਂ ਦੋਸ਼ੀਆਂ ਖਿਲਾਫ ਲੀਗਲ ਐਕਸ਼ਨ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ।


ਢਾਹਿਆ ਗਿਆ ਗੁਰਦੁਆਰਾ ਸਾਹਿਬ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵ ਰੱਖਦਾ ਹੈ। ਇਹ ਉਹ ਕੇਂਦਰ ਸੀ ਜਿੱਥੋਂ ਸਿੰਘ ਸਭਾ ਲਹਿਰ ਨੇ ਜ਼ੋਰ ਫੜਿਆ ਸੀ ਅਤੇ ਗੁਰਦੁਆਰਿਆਂ ਨੂੰ ਮਹੰਤਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਚਲਾਈ ਗਈ ਸੀ। ਇਸੇ ਲਹਿਰ ਨੇ ਅੱਗੇ ਚੱਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਥਾਪਨਾ ਦੀ ਨੀਂਹ ਰੱਖੀ ਸੀ।

 

Have something to say? Post your comment

ਅਤੇ ਦੁਨੀਆਂ ਖਬਰਾਂ

"ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ

ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ

ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ

ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ ਨੇ ਛੇੜੀ ਚਰਚਾ

ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ ਨੇ ਛੇੜੀ ਚਰਚਾ

ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ ਵਧੇਰੇ ਜ਼ਖਮੀ

ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ ਵਧੇਰੇ ਜ਼ਖਮੀ

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

ਚੀਨ ਦਾ ਵੱਡਾ ਕਦਮ, 40 ਜਾਪਾਨੀ ਕੰਪਨੀਆਂ 'ਤੇ ਲਾ'ਤੀਆਂ ਸਖ਼ਤ ਪਾਬੰਦੀਆਂ

ਚੀਨ ਦਾ ਵੱਡਾ ਕਦਮ, 40 ਜਾਪਾਨੀ ਕੰਪਨੀਆਂ 'ਤੇ ਲਾ'ਤੀਆਂ ਸਖ਼ਤ ਪਾਬੰਦੀਆਂ

ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ

ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ

ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ ਹਜ਼ਾਰਾਂ ਲੋਕ ਪਹੁੰਚੇ ਵਾਸ਼ਿੰਗਟਨ

ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ ਹਜ਼ਾਰਾਂ ਲੋਕ ਪਹੁੰਚੇ ਵਾਸ਼ਿੰਗਟਨ

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ ਮੌਤ ਨੂੰ ਮਾਤ

18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ ਮੌਤ ਨੂੰ ਮਾਤ