ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਲਗਾਤਾਰ ਭਾਰਤੀ ਖੇਤਰ ਵਿੱਚ ਨਸ਼ਿਆਂ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਜ਼ਾ ਮਾਮਲੇ ਵਿੱਚ ਜੰਮੂ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇੱਕ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ 1.5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਖੇਪ ਦੀ ਕੀਮਤ 8 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਖੇਤ ਵਿੱਚ ਪਿਆ ਮਿਲਿਆ ਸ਼ੱਕੀ ਬੈਗ
ਅਧਿਕਾਰੀਆਂ ਨੇ ਦੱਸਿਆ ਕਿ ਇਹ ਬਰਾਮਦਗੀ ਬੁੱਧਵਾਰ ਦੇਰ ਰਾਤ ਬਿਸ਼ਨਹ ਖੇਤਰ ਦੇ ਬਹਾਦਰਪੁਰਾ ਪਿੰਡ ਵਿੱਚ ਹੋਈ। ਇੱਕ ਸਥਾਨਕ ਵਿਅਕਤੀ ਨੇ ਆਪਣੇ ਖੇਤ ਵਿੱਚ ਇੱਕ ਸ਼ੱਕੀ ਬੈਗ ਪਿਆ ਦੇਖਿਆ, ਜਿਸ ਤੋਂ ਬਾਅਕ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜਦੋਂ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਮਿਲਿਆ।
ਡਰੋਨ ਰਾਹੀਂ ਭੇਜੀ ਗਈ ਸੀ ਖੇਪ
ਪੁਲਸ ਦੀ ਮੁੱਢਲੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਇਸ ਬੈਗ ਨੂੰ ਸਰਹੱਦ ਪਾਰੋਂ ਇੱਕ ਪਾਕਿਸਤਾਨੀ ਡਰੋਨ ਰਾਹੀਂ ਸੁੱਟਿਆ ਗਿਆ ਸੀ। ਅਧਿਕਾਰੀਆਂ ਮੁਤਾਬਕ ਨਸ਼ਾ ਤਸਕਰਾਂ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।