Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਪਾਕਿਸਤਾਨ ਬਣਿਆ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਮੁੱਖ ਵਿਚੋਲਾ: ਜੈਰਾਮ ਰਮੇਸ਼

24 ਮਾਰਚ, 2026 07:41 PM

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਮੋਦੀ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਇਕ ਪਾਸੇ ਅਮਰੀਕਾ ਅਤੇ ਇਜ਼ਰਾਈਲ ਅਤੇ ਦੂਜੇ ਪਾਸੇ ਈਰਾਨ ਵਿਚਾਲੇ ਇਕ ਮੁੱਖ ਵਿਚੋਲੇ ਵਜੋਂ ਉੱਭਰਿਆ ਹੈ, ਜੋ ਕਿ ਭਾਰਤ ਲਈ ਇਕ ਗੰਭੀਰ ਝਟਕਾ ਹੈ। ਰਮੇਸ਼ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਜੇਕਰ ਇਹ ਰਿਪੋਰਟਾਂ ਸੱਚ ਹਨ, ਤਾਂ ਇਹ ਖੁਦ ਨੂੰ 'ਵਿਸ਼ਵਗੁਰੂ' ਐਲਾਨਣ ਵਾਲੀ ਸਰਕਾਰ ਲਈ ਇਕ ਵੱਡਾ ਅਪਮਾਨ ਹੈ।

ਕੂਟਨੀਤੀ 'ਚ ਪਾਕਿਸਤਾਨ ਨਿਕਲਿਆ ਅੱਗੇ
ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਭਾਰਤ ਨੇ ਭਾਵੇਂ 'ਆਪ੍ਰੇਸ਼ਨ ਸਿੰਦੂਰ' 'ਚ ਸੈਨਿਕ ਸਫਲਤਾਵਾਂ ਹਾਸਲ ਕੀਤੀਆਂ ਹਨ, ਪਰ ਪਿਛਲੇ ਇਕ ਸਾਲ 'ਚ ਪਾਕਿਸਤਾਨ ਨੇ ਕੂਟਨੀਤਕ ਤੌਰ 'ਤੇ ਨਵੀਂ ਦਿੱਲੀ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ, ਜੋ ਕਦੇ ਗੰਭੀਰ ਆਰਥਿਕ ਅਤੇ ਰਾਜਨੀਤਕ ਚੁਣੌਤੀਆਂ ਨਾਲ ਜੂਝ ਰਿਹਾ ਸੀ, ਹੁਣ ਫਿਰ ਤੋਂ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਾਸੰਗਿਕ ਹੋ ਗਿਆ ਹੈ।'' ਉਨ੍ਹਾਂ ਮੁਤਾਬਕ ਪਾਕਿਸਤਾਨ ਦਾ ਕੂਟਨੀਤਕ ਜੁੜਾਵ ਅਤੇ ਪ੍ਰਬੰਧ ਮੋਦੀ ਸਰਕਾਰ ਨਾਲੋਂ ਕਿਤੇ ਬਿਹਤਰ ਰਿਹਾ ਹੈ। ਕਾਂਗਰਸੀ ਆਗੂ ਨੇ ਪਾਕਿਸਤਾਨੀ ਫੌਜੀ ਲੀਡਰਸ਼ਿਪ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਵਧਦੀ ਨੇੜਤਾ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਟਰੰਪ ਨੇ ਪਾਕਿਸਤਾਨ ਦੇ ਫੌਜੀ ਮੁਖੀ ਆਸਿਮ ਮੁਨੀਰ ਦਾ ਵ੍ਹਾਈਟ ਹਾਊਸ 'ਚ ਨਿੱਘਾ ਸਵਾਗਤ ਕੀਤਾ ਅਤੇ ਕਈ ਵਾਰ ਉਨ੍ਹਾਂ ਦੀ ਮੇਜ਼ਬਾਨੀ ਕੀਤੀ, ਜਿਸ ਨਾਲ ਪਾਕਿਸਤਾਨ ਦੀ ਵਿਸ਼ਵਵਿਆਪੀ ਸਥਿਤੀ ਮਜ਼ਬੂਤ ਹੋਈ ਹੈ।

ਪ੍ਰਧਾਨ ਮੰਤਰੀ ਦੀ ਇਜ਼ਰਾਈਲ ਯਾਤਰਾ 'ਤੇ ਸਵਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਰਮੇਸ਼ ਨੇ ਉਨ੍ਹਾਂ ਦੀ ਹਾਲੀਆ ਇਜ਼ਰਾਈਲ ਯਾਤਰਾ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਈਰਾਨ 'ਤੇ ਅਮਰੀਕਾ-ਇਜ਼ਰਾਈਲ ਦੇ ਹਵਾਈ ਹਮਲਿਆਂ ਤੋਂ ਠੀਕ ਦੋ ਦਿਨ ਪਹਿਲਾਂ ਖ਼ਤਮ ਹੋਈ ਇਹ ਯਾਤਰਾ ਭਾਰਤੀ ਇਤਿਹਾਸ 'ਚ ਇਕ "ਵਿਨਾਸ਼ਕਾਰੀ ਵਿਕਲਪ" ਵਜੋਂ ਦਰਜ ਕੀਤੀ ਜਾਵੇਗੀ। ਰਮੇਸ਼ ਅਨੁਸਾਰ, ਇਸ ਕਦਮ ਨੇ ਪੱਛਮੀ ਏਸ਼ੀਆ ਵਿੱਚ ਇੱਕ ਨਿਰਪੱਖ ਵਿਚੋਲੇ ਵਜੋਂ ਭਾਰਤ ਦੀ ਭੂਮਿਕਾ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੀ 'ਜੱਫੀ ਪਾਉਣ ਵਾਲੀ ਕੂਟਨੀਤੀ' ਬੁਰੀ ਤਰ੍ਹਾਂ ਫੇਲ ਹੋ ਗਈ ਹੈ ਅਤੇ ਦੇਸ਼ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ