ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ ਵਿੱਚ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕਰਨ ਲਈ ਰੂਸ ਦਾ ਦੌਰਾ ਕਰ ਸਕਦੇ ਹਨ। ਸੋਮਵਾਰ ਨੂੰ ਆਈ ਇੱਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਇਸ ਦੌਰੇ ਬਾਰੇ ਇਸਲਾਮਾਬਾਦ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਹਾਲਾਂਕਿ, 'ਦਿ ਐਕਸਪ੍ਰੈਸ ਟ੍ਰਿਬਿਊਨ' ਅਖ਼ਬਾਰ ਨੇ ਕੂਟਨੀਤਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਦੇ ਰੂਸ ਦੌਰੇ ਲਈ ਤਿਆਰੀਆਂ ਚੱਲ ਰਹੀਆਂ ਹਨ। ਪ੍ਰਧਾਨ ਮੰਤਰੀ ਸ਼ਰੀਫ਼ ਦਾ ਮਾਸਕੋ ਦਾ ਅਧਿਕਾਰਤ ਦੌਰਾ ਸ਼ੁਰੂ ਵਿੱਚ ਮਾਰਚ ਵਿੱਚ ਤੈਅ ਸੀ, ਪਰ ਖੇਤਰੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਇਸਲਾਮਾਬਾਦ ਨੇ ਇਸਨੂੰ ਮੁਲਤਵੀ ਕਰ ਦਿੱਤਾ ਸੀ। ਹੁਣ ਆਪਸੀ ਸਲਾਹ-ਮਸ਼ਵਰੇ ਰਾਹੀਂ ਨਵੀਆਂ ਤਾਰੀਖਾਂ ਤੈਅ ਕੀਤੀਆਂ ਜਾਣਗੀਆਂ।ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਪਾਕਿਸਤਾਨ ਦੋ ਮੋਰਚਿਆਂ 'ਤੇ ਸੰਕਟਾਂ ਨਾਲ ਜੂਝ ਰਿਹਾ ਹੈ।