Tuesday, October 06, 2026
BREAKING
• ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ • ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ

ਪੰਜਾਬ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

06 ਅਕਤੂਬਰ, 2026 07:07 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਐਕਟ-2018 ਤਹਿਤ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐਕਟ ਦੇ ਪ੍ਰਬੰਧਾਂ, ਕਾਰਜਪ੍ਰਣਾਲੀ ਅਤੇ ਪ੍ਰਭਾਵਸ਼ਾਲੀ ਲਾਗੂਕਰਨ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦੇ ਸਕੱਤਰ ਨਯਨ ਜੱਸਲ ਵੀ ਮੌਜੂਦ ਸਨ।

ਟ੍ਰੇਨਿੰਗ ਦੌਰਾਨ ਅਧਿਕਾਰੀਆਂ ਨੂੰ ਐਕਟ ਦੇ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਸਰਕਾਰੀ ਸੇਵਾਵਾਂ ਦੀ ਨਿਰਧਾਰਤ ਸਮਾਂ-ਸੀਮਾ ਅੰਦਰ ਡਿਲੀਵਰੀ ਯਕੀਨੀ ਬਣਾਉਣ, ਨਾਗਰਿਕਾਂ ਨਾਲ ਪਬਲਿਕ ਡੀਲਿੰਗ ਦੌਰਾਨ ਪਾਰਦਰਸ਼ਤਾ ਕਾਇਮ ਰੱਖਣ, ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਜ਼ਿੰਮੇਵਾਰੀਆਂ ਤੈਅ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਜਵਾਬਦੇਹੀ ਮਜ਼ਬੂਤ ਕਰਨ ਸਬੰਧੀ ਮਹੱਤਵਪੂਰਨ ਪਹਿਲੂਆਂ ਬਾਰੇ ਜਾਣੂ ਕਰਵਾਇਆ ਗਿਆ।

ਚੀਫ਼ ਕਮਿਸ਼ਨਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਾਂਬੱਧਤਾ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਆਮ ਲੋਕਾਂ ਨੂੰ ਆਪਣੇ ਸਰਕਾਰੀ ਕੰਮ ਕਰਵਾਉਣ ਵਿੱਚ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਸੇਵਾਵਾਂ ਮੁਹੱਈਆ ਕਰਵਾਉਣਾ ਸੁਸ਼ਾਸਨ ਦਾ ਅਹਿਮ ਹਿੱਸਾ ਹੈ ਅਤੇ ਹਰੇਕ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਸੇਵਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸਰਲ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾਗਰਿਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਆਨਲਾਈਨ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਲਈ ਡੀਜੀ ਪੰਜਾਬ ਪੋਰਟਲ ਸਮੇਤ ਡਿਜੀਟਲ ਮਾਧਿਅਮਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਮਾਧਿਅਮਾਂ ਦਾ ਉਦੇਸ਼ ਸੇਵਾਵਾਂ ਦੀ ਨਿਗਰਾਨੀ, ਨਿਰਧਾਰਤ ਸਮਾਂ-ਸੀਮਾ ਅੰਦਰ ਡਿਲੀਵਰੀ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਐਕਟ ਦੇ ਪ੍ਰਬੰਧਾਂ ਨੂੰ ਸਿਰਫ਼ ਨਿਯਮਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

ਇਸ ਦੌਰਾਨ ਕਮਿਸ਼ਨ ਵੱਲੋਂ ਅਧਿਕਾਰੀਆਂ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਕਿ ਨਿਰਧਾਰਤ ਸਮਾਂ-ਸੀਮਾ ਅੰਦਰ ਸੇਵਾ ਮੁਹੱਈਆ ਨਾ ਕਰਵਾਉਣ ਜਾਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਹੋਣ ਦੀ ਸੂਰਤ ਵਿੱਚ ਐਕਟ ਦੇ ਪ੍ਰਬੰਧਾਂ ਅਨੁਸਾਰ ਜ਼ਿੰਮੇਵਾਰੀ ਤੈਅ ਕਰਦਿਆਂ ਲੋੜੀਂਦੀ ਕਾਰਵਾਈ ਕੀਤੀ ਜਾ ਸਕਦੀ ਹੈ। ਅਧਿਕਾਰੀਆਂ ਨੂੰ ਨਾਗਰਿਕਾਂ ਦੀਆਂ ਸ਼ਿਕਾਇਤਾਂ ਅਤੇ ਸੇਵਾਵਾਂ ਨਾਲ ਸਬੰਧਤ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਾਲ-ਨਾਲ ਸਬੰਧਤ ਰਿਕਾਰਡ ਅਤੇ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਕਾਇਮ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਚੀਫ਼ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦੀਆਂ ਹਦਾਇਤਾਂ ਅਤੇ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਐਕਟ-2018 ਦੇ ਪ੍ਰਬੰਧਾਂ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਾਗਰਿਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ, ਪਬਲਿਕ ਡੀਲਿੰਗ ਵਿੱਚ ਪਾਰਦਰਸ਼ਤਾ ਕਾਇਮ ਰੱਖਣ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਦੀ ਨਿਯਮਤ ਨਿਗਰਾਨੀ ਵੀ ਕੀਤੀ ਜਾਵੇਗੀ

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ