Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਪਾਵਨ ਸਰੂਪਾਂ ਦਾ ਮਾਮਲਾ ਅਕਾਲ ਤਖ਼ਤ ਸਾਹਿਬ ’ਤੇ ਭੇਜਣ ਦਾ ਫੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਹੋਈ ਚਰਚਾ

11 ਦਸੰਬਰ, 2025 06:23 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਸਰਕਾਰ ਵੱਲੋਂ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਸਰਕਾਰੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਇਕੱਤਰਤਾ ਵਿਚ ਪਾਸ ਕੀਤੇ ਮਤੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੋਣ ਦੇ ਬਾਵਜੂਦ ਵੀ ਲੰਘੇ ਦਿਨੀਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ’ਤੇ ਕੁਝ ਲੋਕਾਂ ਵੱਲੋਂ ਲਗਾਏ ਗਏ ਧਰਨੇ ਵਿਚ ਸਰਕਾਰ ਦੇ ਮੰਤਰੀ, ਸਪੀਕਰ ਅਤੇ ਵਿਧਾਇਕ ਵੱਲੋਂ ਸ਼ਮੂਲੀਅਤ ਕਰਨੀ ਤੇ ਪੁਲਸ ਨੂੰ ਪਰਚਾ ਦਰਜ ਕਰਨ ਦੇ ਆਦੇਸ਼ ਦੇਣ ਤੋਂ ਸਪੱਸ਼ਟ ਹੈ ਕਿ ਸਰਕਾਰ ਜਾਣਬੁਝ ਕੇ ਇਸ ਮਾਮਲੇ ਵਿਚ ਆਪਣੀ ਸਿਆਸਤ ਸਾਧ ਰਹੀ ਹੈ।


ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਾਮਲਾ ਬੇਅਦਬੀ ਜਾਂ ਪਾਵਨ ਸਰੂਪ ਗੁੰਮ ਹੋਣ ਦਾ ਨਹੀਂ ਸਗੋਂ ਕੁਝ ਮੁਲਾਜ਼ਮਾਂ ਵੱਲੋਂ ਪੈਸਿਆਂ ਦੀ ਕੀਤੀ ਹੇਰਾਫੇਰੀ ਦਾ ਹੈ। ਇਸ ਮਾਮਲੇ ਨੂੰ ਬੇਅਦਬੀ ਅਤੇ ਪਾਵਨ ਸਰੂਪ ਗੁੰਮ ਹੋਣ ਵਜੋਂ ਪ੍ਰਚਾਰਨਾਂ ਸਿੱਖ ਕੌਮ ਦੀ ਸਿਰਮੌਰ ਸੰਸਥਾ ਨੂੰ ਬਦਨਾਮ ਕਰਨ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਸਿਆਸੀ ਸਾਜ਼ਿਸ਼ ਹੈ, ਜਿਸ ਵਿਚ ਸਰਕਾਰ ਵੀ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡਾ. ਈਸ਼ਰ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਬਣਾਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਾਫ਼ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਕੰਮ ਕਰਦੇ ਕੁਝ ਮੁਲਾਜ਼ਮਾਂ ਨੇ ਨਿੱਜੀ ਲਾਲਸਾ ਕਰਕੇ ਆਪਣੇ ਕੁਕਰਮਾਂ 'ਤੇ ਪਰਦਾ ਪਾਉਣ ਦੀ ਅਸਫਲ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਅਨੁਸਾਰ ਅੰਤ੍ਰਿੰਗ ਕਮੇਟੀ ਦੇ ਮਤਾ ਨੰਬਰ 466, 27-08-2020 ਰਾਹੀਂ ਕਾਰਵਾਈ ਕੀਤੀ ਗਈ ਅਤੇ ਕੁਝ ਮੁਲਾਜ਼ਮਾਂ ’ਤੇ ਕਾਨੂੰਨੀ ਕਾਰਵਾਈ ਦਾ ਵੀ ਫੈਸਲਾ ਹੋਇਆ।


ਪਰੰਤੂ ਵੱਖ-ਵੱਖ ਸਿੱਖ ਵਿਦਵਾਨਾਂ ਦੇ ਕਹਿਣ ਅਤੇ ਡਾ. ਈਸ਼ਰ ਸਿੰਘ ਦੀ ਰਿਪੋਰਟ ਵਿਚ ਪਰਚੇ ਦਰਜ ਕਰਵਾਉਣ ਬਾਰੇ ਕੋਈ ਸਿਫਾਰਸ਼ ਨਾ ਹੋਣ ਕਰਕੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਮਤਾ ਨੰਬਰ 493, 05-09-2020 ਰਾਹੀਂ ਕਾਨੂੰਨੀ ਕਾਰਵਾਈ ਦੀ ਥਾਂ ਆਪਣੇ ਤੌਰ 'ਤੇ ਕਾਰਵਾਈ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਇਸ ਲਈ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਪੜਤਾਲ ਵਿਚ ਪੁਲਸ ਦੀ ਦਖਲਅੰਦਾਜ਼ੀ ਮਰਿਆਦਾ ਅਤੇ ਪ੍ਰੰਪਰਾਵਾਂ ਦੇ ਵਿਰੁੱਧ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਦੋਹਾਂ ਮਤਿਆਂ ਦੀ ਪ੍ਰੋੜ੍ਹਤਾ ਵੀ ਜਨਰਲ ਇਜਲਾਸ ਦੇ ਮਤਾ ਨੰ: 366, 28-02-2020 ਰਾਹੀਂ ਹੋ ਚੁੱਕੀ ਹੈ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਇਸ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਦਾ ਫੈਸਲਾ ਆਪਣੀਆਂ ਪੰਜਾਬ ਪ੍ਰਤੀ ਨਾਕਾਮੀਆਂ ਨੂੰ ਛੁਪਾਉਣ ਅਤੇ ਸਿਆਸੀ ਇੱਛਾ ਦੀ ਪੂਰਤੀ ਲਈ ਹੈ, ਕਿਉਂਕਿ ਬੇਅਦਬੀਆਂ ’ਤੇ ਸਿਆਸਤ ਕਰਕੇ ਸੱਤਾ ਹਾਸਲ ਕਰਨ ਵਾਲੇ ਚਾਰ ਸਾਲ ਬੀਤਣ ਬਾਅਦ ਵੀ ਕੋਈ ਇਨਸਾਫ਼ ਨਹੀਂ ਕਰ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ’ਚ ਪਾਸ ਕੀਤੇ ਮਤੇ ਰਾਹੀਂ ਸਰਕਾਰ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਦੀ ਨੀਤੀ ਦੀ ਸਖ਼ਤ ਨਿੰਦਾ ਕਰਦਿਆਂ, ਅਗਾਹ ਕੀਤਾ ਗਿਆ ਹੈ ਕਿ ਸਿੱਖ ਕੌਮ ਆਪਣੀਆਂ ਸੰਸਥਾਵਾਂ ਦੇ ਪ੍ਰਬੰਧਾਂ ਵਿਚ ਸਰਕਾਰੀ ਦਖਲ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗੀ।


ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਵਿਚ ਇਹ ਵੀ ਪ੍ਰਵਾਨ ਹੋਇਆ ਕਿ ਇਸ ਸਾਰੇ ਮਾਮਲੇ ਸਬੰਧੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਡਾ. ਈਸ਼ਰ ਸਿੰਘ ਦੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਗਈ ਸੀ, ਇਸ ਲਈ ਸਮੁੱਚਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਪਾਸ ਭੇਜਿਆ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1999 ਵਿਚ ਅੰਗਰੇਜ਼ੀ ਕਿਤਾਬ ਦਾ ਅਨੁਵਾਦ ਕਰਕੇ ਛਾਪੀ ‘ਸਿੱਖ ਇਤਿਹਾਸ’ ਸਬੰਧੀ ਹਿੰਦੀ ਦੀ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੈਨ ਕਰਦਿਆਂ ਵਾਪਸ ਲਿਆ ਜਾ ਚੁੱਕਾ ਹੈ ਅਤੇ ਇਸ ਸਬੰਧੀ ਵੱਖ-ਵੱਖ ਸਮੇਂ ’ਤੇ ਦੋ ਵਾਰ ਅਖ਼ਬਾਰਾਂ ਵਿਚ ਇਸ਼ਤਿਹਾਰ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਬਾਰ-ਬਾਰ ਉਛਾਲਣਾ ਵੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਹੀ ਹੈ।


ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਇੰਚਾਰਜ ਮੇਜਰ ਸਿੰਘ, ਅਜ਼ਾਦਦੀਪ ਸਿੰਘ ਵੀ ਹਾਜ਼ਰ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ