Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

04 ਅਗਸਤ, 2026 05:53 PM

ਜ਼ੀਰਕਪੁਰ : ਸ਼ਹਿਰ ਦੀ ਤੇਜ਼ੀ ਨਾਲ ਵੱਧ ਰਹੀ ਆਬਾਦੀ ਅਤੇ ਬਿਜਲੀ ਖ਼ਪਤਕਾਰਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪਾਵਰਕਾਮ) ਨੇ ਢਕੌਲੀ ਖੇਤਰ ਦੇ ਲੋਕਾਂ ਲਈ ਵੱਡਾ ਫ਼ੈਸਲਾ ਲਿਆ ਹੈ। ਵਿਭਾਗ ਵੱਲੋਂ ਢਕੌਲੀ 'ਚ ਨਵਾਂ ਸਬ-ਡਵੀਜ਼ਨ ਦਫ਼ਤਰ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਭਬਾਤ ਅਤੇ ਢਕੌਲੀ ਖੇਤਰ ਲਈ ਦੋ ਵੱਖ-ਵੱਖ ਕਮਰਸ਼ੀਅਲ ਸਬ-ਡਵੀਜ਼ਨ ਬਣਾਏ ਜਾਣਗੇ। ਇਸ ਫ਼ੈਸਲੇ ਨਾਲ ਢਕੌਲੀ, ਪੀਰਮੁੱਛਲਾ ਅਤੇ ਆਸ-ਪਾਸ ਦੀਆਂ ਕਾਲੋਨੀਆਂ 'ਚ ਰਹਿਣ ਵਾਲੇ ਹਜ਼ਾਰਾਂ ਬਿਜਲੀ ਖ਼ਪਤਕਾਰਾਂ ਨੂੰ ਸਿੱਧਾ ਲਾਭ ਮਿਲੇਗਾ। ਮੌਜੂਦਾ ਸਮੇਂ ਢਕੌਲੀ ਅਤੇ ਪੀਰਮੁੱਛਲਾ ਖੇਤਰ ਦੇ ਜ਼ਿਆਦਾਤਰ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ, ਨਵੇਂ ਕੁਨੈਕਸ਼ਨ, ਮੀਟਰ ਬਦਲਵਾਉਣ, ਲੋਡ ਵਧਾਉਣ ਜਾਂ ਘਟਾਉਣ, ਬਿਲਾਂ 'ਚ ਸੋਧ ਅਤੇ ਹੋਰ ਕਮਰਸ਼ੀਅਲ ਕੰਮਾਂ ਲਈ ਜ਼ੀਰਕਪੁਰ ਸਥਿਤ ਪਾਵਰਕਾਮ ਦਫ਼ਤਰ ਜਾਣਾ ਪੈਂਦਾ ਹੈ। ਵੱਧਦੀ ਆਬਾਦੀ ਕਾਰਨ ਉੱਥੇ ਹਰ ਰੋਜ਼ ਵੱਡੀ ਗਿਣਤੀ 'ਚ ਖ਼ਪਤਕਾਰ ਪਹੁੰਚਦੇ ਹਨ, ਜਿਸ ਨਾਲ ਕੰਮ ਦਾ ਦਬਾਅ ਵੀ ਲਗਾਤਾਰ ਵੱਧ ਰਿਹਾ ਹੈ।

ਨਵੇਂ ਦਫ਼ਤਰ ਦੇ ਸ਼ੁਰੂ ਹੋਣ ਨਾਲ ਇਹ ਸਮੱਸਿਆ ਕਾਫ਼ੀ ਹੱਦ ਤੱਕ ਦੂਰ ਹੋਣ ਦੀ ਉਮੀਦ ਹੈ। ਜਾਣਕਾਰੀ ਅਨੁਸਾਰ ਪਾਵਰਕਾਮ ਵੱਲੋਂ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੌਜੂਦਾ ਪ੍ਰਬੰਧ 'ਚ ਤਬਦੀਲੀ ਕੀਤੀ ਜਾ ਰਹੀ ਹੈ। ਇਸ ਤਹਿਤ 'ਕਮਰਸ਼ੀਅਲ-1' ਅਤੇ 'ਕਮਰਸ਼ੀਅਲ-2' ਦੇ ਨਾਂ ਹੇਠ ਦੋ ਵੱਖ-ਵੱਖ ਕਮਰਸ਼ੀਅਲ ਸਬ-ਡਵੀਜ਼ਨ ਬਣਾਏ ਜਾਣਗੇ। ਇੱਕ ਸਬ-ਡਵੀਜ਼ਨ ਭਬਾਤ ਅਤੇ ਦੂਜਾ ਢਕੌਲੀ ਤੋਂ ਸੰਚਾਲਿਤ ਹੋਵੇਗਾ, ਜਿਸ ਨਾਲ ਦੋਵੇਂ ਖੇਤਰਾਂ ਦੇ ਕੰਮ ਦਾ ਬੋਝ ਵੱਖ-ਵੱਖ ਵੰਡਿਆ ਜਾਵੇਗਾ ਅਤੇ ਖ਼ਪਤਕਾਰਾਂ ਨੂੰ ਤੇਜ਼ ਅਤੇ ਬਿਹਤਰ ਸੇਵਾਵਾਂ ਮਿਲ ਸਕਣਗੀਆਂ। ਵਿਭਾਗ ਵੱਲੋਂ ਨਵੇਂ ਦਫ਼ਤਰ ਲਈ ਟੈਂਡਰ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਲਈ ਢੁੱਕਵੇਂ ਭਵਨ ਦੀ ਭਾਲ ਜਾਰੀ ਹੈ। ਭਵਨ ਮਿਲਦੇ ਹੀ ਦਫ਼ਤਰ ਨੂੰ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਇਸ ਨਵੇਂ ਸਬ-ਡਵੀਜ਼ਨ ਦਫ਼ਤਰ 'ਚ ਟੈਕਨੀਕਲ ਐੱਸ. ਡੀ. ਓ. ਦੇ ਨਾਲ ਕਮਰਸ਼ੀਅਲ ਐੱਸ. ਡੀ. ਓ. ਵੀ ਤਾਇਨਾਤ ਹੋਣਗੇ। ਇਸ ਨਾਲ ਬਿਜਲੀ ਸਪਲਾਈ ਨਾਲ ਜੁੜੀਆਂ ਤਕਨੀਕੀ ਸਮੱਸਿਆਵਾਂ, ਫਾਲਟ, ਟਰਾਂਸਫਾਰਮਰ, ਮੀਟਰ, ਬਿਲਿੰਗ ਅਤੇ ਨਵੇਂ ਕਨੈਕਸ਼ਨਾਂ ਵਰਗੀਆਂ ਸੇਵਾਵਾਂ ਦਾ ਨਿਪਟਾਰਾ ਸਥਾਨਕ ਪੱਧਰ 'ਤੇ ਹੀ ਕੀਤਾ ਜਾ ਸਕੇਗਾ।

ਇਸ ਸਬੰਧੀ ਸੰਪਰਕ ਕਰਨ 'ਤੇ ਪਾਵਰਕਾਮ ਦੇ ਸੁਪਰੀਡੈਂਟ ਇੰਜੀਨੀਅਰ ਅਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ਦੀ ਤੇਜ਼ੀ ਨਾਲ ਵੱਧ ਰਹੀ ਆਬਾਦੀ ਅਤੇ ਬਿਜਲੀ ਖ਼ਪਤਕਾਰਾਂ ਦੀ ਗਿਣਤੀ ਨੂੰ ਧਿਆਨ 'ਚ ਰੱਖਦਿਆਂ ਢਕੌਲੀ 'ਚ ਵੱਖਰਾ ਸਬ-ਡਵੀਜ਼ਨ ਦਫ਼ਤਰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਸ਼ੁਰੂ ਹੋਣ ਤੋਂ ਬਾਅਦ ਢਕੌਲੀ, ਪੀਰਮੁੱਛਲਾ ਅਤੇ ਆਸ-ਪਾਸ ਦੇ ਖੇਤਰਾਂ ਦੇ ਹਜ਼ਾਰਾਂ ਖ਼ਪਤਕਾਰਾਂ ਨੂੰ ਬਿਜਲੀ ਸਬੰਧੀ ਜ਼ਿਆਦਾਤਰ ਕੰਮਾਂ ਲਈ ਜ਼ੀਰਕਪੁਰ ਦਫ਼ਤਰ ਨਹੀਂ ਜਾਣਾ ਪਵੇਗਾ। ਸਥਾਨਕ ਪੱਧਰ 'ਤੇ ਹੀ ਬਿਹਤਰ, ਸੁਚੱਜੀਆਂ ਅਤੇ ਸਮੇਂ ਸਿਰ ਸੇਵਾਵਾਂ ਉਪਲੱਬਧ ਹੋਣਗੀਆਂ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਖ਼ਰਚ ਦੋਵਾਂ ਦੀ ਬੱਚਤ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ