Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ ਫ਼ੈਸਲਾ

15 ਮਈ, 2026 05:43 PM

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਨਾਲ ਸਬੰਧਤ ਸੀ. ਐੱਚ. ਬੀ. ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲੇ ਤੋਂ ਬਾਅਦ ਸੂਬੇ ’ਚ ਇਕ ਨਵਾਂ ਵਿਵਾਦ ਭਖ ਗਿਆ ਹੈ। ਮੌਜੂਦਾ ਹਾਲਾਤ ਇਹ ਬਣੇ ਹੋਏ ਹਨ ਕਿ ਪੂਰੇ ਪੰਜਾਬ ’ਚ 2200 ਦੇ ਕਰੀਬ ਮੀਟਰ ਰੀਡਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਹੈ। 14 ਮਈ ਦੀ ਦੇਰ ਸ਼ਾਮ ਨੂੰ ਸ਼ੁਰੂ ਹੋਈ ਇਸ ਹੜਤਾਲ ਕਾਰਨ ਪਾਵਰਕਾਮ ਦਾ ਬਿਲਿੰਗ ਸਿਸਟਮ ਪੂਰੀ ਤਰ੍ਹਾਂ ਲੜਖੜਾ ਗਿਆ ਹੈ, ਜਿਸ ਦਾ ਸਿੱਧਾ ਅਸਰ ਕਰੋੜਾਂ ਰੁਪਏ ਦੀ ਬਿਲਿੰਗ ਅਤੇ ਡਿਫਾਲਟਰ ਖਪਤਕਾਰਾਂ ਤੋਂ ਹੋਣ ਵਾਲੀ ਰਿਕਵਰੀ ’ਤੇ ਪੈ ਰਿਹਾ ਹੈ।

ਪਾਵਰ ਕਾਰਪੋਰੇਸ਼ਨ ਦੀ ਜਨਤਾ ਨਗਰ ਡਵੀਜ਼ਨ ਦੇ ਮੀਟਰ ਰੀਡਰ ਯੂਨੀਅਨ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਮੀਟਰ ਰੀਡਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਰੋਸ ਪ੍ਰਗਟਾਇਆ ਕਿ 3 ਸਾਲ ਦਾ ਤਜ਼ਰਬਾ ਰੱਖਣ ਵਾਲੇ ਸੀ. ਐੱਚ. ਬੀ. ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਗਿਆ ਪਰ 10 ਸਾਲਾਂ ਤੋਂ ਸੇਵਾਵਾਂ ਦੇ ਰਹੇ ਮੀਟਰ ਰੀਡਰਾਂ ਨੂੰ ਅਣਗੌਲਿਆ ਕਰਨਾ ਸੰਵਿਧਾਨ ਖਿਲਾਫ ਹੈ। ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਾਰਨ ਨਾ ਸਿਰਫ ਬਿਜਲੀ ਬਿੱਲ ਬਣਾਉਣ ਦਾ ਕੰਮ ਪ੍ਰਭਾਵਿਤ ਹੋਵੇਗਾ, ਬਲਕਿ ਡਿਫਾਲਟਰਾਂ ਦੀਆਂ ਸੂਚੀਆਂ ਤਿਆਰ ਕਰਨ ਦਾ ਕੰਮ ਵੀ ਰੁਕ ਜਾਵੇਗਾ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ।

ਦੂਜੇ ਪਾਸੇ ਪ੍ਰਾਈਵੇਟ ਕੰਪਨੀ (ਟੀ. ਡੀ. ਐੱਸ.) ਨਾਲ ਸਬੰਧਤ ਮੁਲਾਜ਼ਮਾਂ ’ਚ ਵੀ ਭਾਰੀ ਰੋਸ ਹੈ। ਦੋਸ਼ ਹਨ ਕਿ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੀ ਤਨਖਾਹ ’ਚੋਂ ਪ੍ਰੋਵੀਡੈਂਟ ਫੰਡ ਅਤੇ ਈ. ਐੱਸ. ਆਈ. ਦੀਆਂ ਕਿਸ਼ਤਾਂ ਤਾਂ ਕੱਟੀਆਂ ਗਈਆਂ ਹਨ ਪਰ ਉਨ੍ਹਾਂ ਦੇ ਖਾਤਿਆਂ ’ਚ ਜਮ੍ਹਾ ਨਹੀਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਪਿਛਲੇ ਦੋ-ਤਿੰਨ ਮਹੀਨਿਆਂ ਦੀ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਕੰਪਨੀ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ।

ਕੰਪਨੀ ਦਾ ਪੱਖ

ਇਸ ਮਾਮਲੇ ਸਬੰਧੀ ਟੀ. ਡੀ. ਐੱਸ. ਕੰਪਨੀ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਮੀਟਰ ਰੀਡਰਾਂ ਦੀ ਤਨਖਾਹ ਲਗਾਤਾਰ ਜਾਰੀ ਕੀਤੀ ਜਾ ਰਹੀ ਹੈ ਅਤੇ ਫੰਡ ਵੀ ਜਮ੍ਹਾ ਕਰਵਾਏ ਗਏ ਹਨ। ਉਨ੍ਹਾਂ ਸਵੀਕਾਰ ਕੀਤਾ ਕਿ ਸੁਪਰਵਾਈਜ਼ਰਾਂ ਦੀ ਸਿਰਫ ਇਕ ਮਹੀਨੇ ਦੀ ਤਨਖਾਹ ਰੁਕੀ ਹੋਈ ਹੈ, ਜੋ ਵਿਵਾਦ ਸੁਲਝਣ ’ਤੇ ਜਾਰੀ ਕਰ ਦਿੱਤੀ ਜਾਵੇਗੀ। ਕੰਪਨੀ ਅਨੁਸਾਰ ਉਨ੍ਹਾਂ ਨੂੰ ਹਾਲੇ ਤੱਕ ਹੜਤਾਲ ਸਬੰਧੀ ਕੋਈ ਲਿਖਤੀ ਜਾਣਕਾਰੀ ਨਹੀਂ ਮਿਲੀ ਹੈ। ਮੀਟਰ ਰੀਡਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਹੜਤਾਲ ਜਾਰੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ