Friday, November 13, 2026
BREAKING
• ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ • ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ • ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ • ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ • ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼ • ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ • ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ

ਪੰਜਾਬ

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

13 ਨਵੰਬਰ, 2026 04:42 PM
ਬਲਾਚੌਰ (ਜਸਵਿੰਦਰ ਬੈਂਸ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ, ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨ ਸ਼ਕਤੀ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਨ ਦੇ ਮਨੋਰਥ ਨਾਲ ਲਗਾਤਾਰ ਇਤਿਹਾਸਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਕਾਸ ਲੜੀ ਤਹਿਤ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਮੋਜੋਵਾਲ ਵਿਖੇ 37.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵ-ਨਿਰਮਾਣ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਰਸਮੀ ਤੌਰ 'ਤੇ ਕੀਤਾ ਗਿਆ। ਇਸ ਮੌਕੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
 
ਉਦਘਾਟਨੀ ਸਮਾਰੋਹ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਲਾਚੌਰ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ 37.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਇਹ ਸਟੇਡੀਅਮ ਪਿੰਡ ਮੋਜੋਵਾਲ ਸਮੇਤ ਆਸ-ਪਾਸ ਦੇ ਇਲਾਕੇ ਦੇ ਨੌਜਵਾਨਾਂ ਲਈ ਇੱਕ ਵੱਡੀ ਸੌਗਾਤ ਹੈ।
 
ਅਸ਼ੋਕ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਅੱਗੇ ਕਿਹਾ, "ਸਾਡਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ, ਖੇਡਾਂ ਪ੍ਰਤੀ ਉਨ੍ਹਾਂ ਦੀ ਰੁਚੀ ਵਧਾਉਣਾ ਹੈ। ਇਸ ਸਟੇਡੀਅਮ ਦੇ ਬਣਨ ਨਾਲ ਇਲਾਕੇ ਦੇ ਬੱਚਿਆਂ ਅਤੇ ਉੱਭਰਦੇ ਖਿਡਾਰੀਆਂ ਨੂੰ ਅਭਿਆਸ ਕਰਨ ਲਈ ਬਿਹਤਰ ਸੁਵਿਧਾਵਾਂ ਅਤੇ ਸੁਖਾਵਾਂ ਮਾਹੌਲ ਮਿਲੇਗਾ, ਜਿਸ ਨਾਲ ਉਹ ਖੇਡਾਂ ਵਿੱਚ ਮੱਲਾਂ ਮਾਰ ਕੇ ਆਪਣੇ ਪਿੰਡ, ਹਲਕੇ ਅਤੇ ਪੂਰੇ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੌਸ਼ਨ ਕਰ ਸਕਣਗੇ।"
ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕਰ ਰਹੀ ਹੈ, ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਈਆਂ ਜਾ ਸਕਣ।
 
ਇਸ ਮੌਕੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਇਲਾਕਾ ਨਿਵਾਸੀਆਂ ਨੂੰ ਇਸ ਨਵੇਂ ਖੇਡ ਸਟੇਡੀਅਮ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਪੱਖੀ ਕਾਰਜ ਜਾਰੀ ਰਹਿਣਗੇ।
ਸਮਾਰੋਹ ਦੇ ਅੰਤ ਵਿੱਚ ਪਿੰਡ ਦੀ ਗ੍ਰਾਮ ਪੰਚਾਇਤ, ਸਥਾਨਕ ਮੋਹਤਬਰਾਂ, ਖੇਡ ਕਲੱਬਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ, ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਇਸ ਸ਼ਲਾਘਾਯੋਗ ਉਪਰਾਲੇ ਅਤੇ ਵੱਡੇ ਤੋਹਫ਼ੇ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ