Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

ਪਿੱਠ ਦਰਦ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਨੁਸਖੇ

02 ਫ਼ਰਵਰੀ, 2025 05:52 PM

ਜਲੰਧਰ : ਕੰਮ ਦਾ ਭਾਰ ਜ਼ਿਆਦਾ ਹੋਣ ਕਾਰਨ ਬਹੁਤ ਸਾਰੇ ਲੋਕ ਇਕੋ ਜਗ੍ਹਾ ’ਤੇ ਘੰਟਿਆਂਬੱਧੀ ਬੈਠੇ ਰਹਿੰਦੇ ਹਨ। ਉਨ੍ਹਾਂ ਕੋਲ ਸਮਾਂ ਹੀ ਨਹੀਂ ਹੁੰਦਾ ਕਿ ਉਹ ਆਪਣੇ ਕੰਮ ਵਿਚ ਥੋੜਾ ਚੱਲ ਸਕਣ। ਕੋਰੋਨਾ ਲਾਗ ਤੋਂ ਬਚਾਅ ਲਈ ਪੂਰੀ ਦੁਨੀਆਂ ਦੇ ਬਹੁਤ ਸਾਰੇ ਲੋਕ ਆਪਣੇ ਦਫ਼ਤਰ ਦਾ ਕੰਮ ਘਰ ਤੋਂ ਕਰ ਰਹੇ ਹਨ। ਕੁਰਸੀ ’ਤੇ ਬੈਠਣ ਕਾਰਨ ਪਿੱਠ ਅਕੜ ਜਾਂਦੀ ਹੈ, ਜਿਸ ਨਾਲ ਦਰਦ ਹੋਣੀ ਸ਼ੁਰੂ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਅਜਿਹੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ, ਉਨ੍ਹਾਂ ਲੋਕਾਂ ਨੂੰ ਆਪਣੇ ਬੈਠਣ ਦੇ ਢੰਗ ਵਿਚ ਕੁਝ ਤਬਦੀਲੀਆਂ ਕਰਨ ਦੀ ਜ਼ਰੂਰਤ ਹੈ। ਘਰ ਵਿਚ ਰਹਿ ਕੇ ਕੰਮ ਕਰਨ ਨਾਲ ਬਹੁਤ ਸਾਰੇ ਲੋਕਾਂ ਨੂੰ ਪਿੱਠ ਦਰਦ ਦੀ ਸਮੱਸਿਆ ਹੋ ਰਹੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਪਿੱਠ ਦਰਦ ਤੋਂ ਛੁਟਕਾਰਾ ਪਾਉਣ ਦੇ ਤਰੀਕੇ ਦੱਸ ਰਹੇ ਹਾਂ....


ਪਿੱਠ ਦਰਦ ਦੀ ਸਮੱਸਿਆ ਨੂੰ ਇੰਝ ਕਰੋ ਦੂਰ
ਘਰ ’ਚ ਦਫ਼ਤਰ ਦਾ ਕੰਮ ਕਰਦੇ ਸਮੇਂ ਜੇਕਰ ਤੁਸੀਂ ਪਿੱਠ ਦਰਦ ਦੀ ਸਮੱਸਿਆਵਾਂ ਤੋਂ ਬਚਣਾ ਚਾਹੁੰਦੇ ਹੋ, ਤਾਂ ਤੁਹਾਨੂੰ ਕੁਝ ਵਿਸ਼ੇਸ਼ ਚੀਜ਼ਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਸਭ ਤੋਂ ਪਹਿਲਾਂ, ਸਹੀ ਤਰ੍ਹਾਂ ਕੰਮ ਕਰਨ ਲਈ ਬੈਠਣ ਦਾ ਸਹੀ ਪ੍ਰਬੰਧ ਕਰੋ। ਬਿਸਤਰੇ 'ਤੇ ਕੰਮ ਕਰਨਾ ਜਾਂ ਵਿੰਗੇ ਟੇਢੇ ਬੈਠਣਾ ਤੁਹਾਡੀ ਪਿੱਠ ਵਿਚ ਬਹੁਤ ਜ਼ਿਆਦਾ ਦਰਦ ਦਾ ਕਾਰਨ ਹੋ ਸਕਦਾ ਹੈ। ਇਸ ਲਈ ਆਪਣੀ ਬੈਠਣ ਦੀ ਸਥਿਤੀ 'ਤੇ ਪੂਰਾ ਧਿਆਨ ਦਿਓ। ਇਸ ਲਈ, ਤੁਹਾਨੂੰ ਆਪਣੇ ਘਰ ਵਿਚ ਸਹੀ ਉਚਾਈ ਦੀ ਕੁਰਸੀ-ਮੇਜ਼ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਜੇ ਤੁਸੀਂ ਘੱਟ ਜਾਂ ਬਹੁਤ ਉੱਚੇ ਟੇਬਲ 'ਤੇ ਕੰਮ ਕਰਦੇ ਹੋ, ਤਾਂ ਤੁਹਾਨੂੰ ਪਿੱਠ ਦਰਦ ਨਾਲ ਸਮੱਸਿਆਵਾਂ ਹੋਣਗੀਆਂ।

1. ਸੈਰ ਕਰੋ
ਤੁਸੀਂ ਦਫ਼ਤਰ ਵਿਚ ਛੋਟੇ ਕੰਮਾਂ ਲਈ ਅਕਸਰ ਉੱਠਦੇ ਰਹਿੰਦੇ ਹੋ ਜਾਂ ਦੁਪਹਿਰ ਦੇ ਖਾਣੇ ਤੋਂ ਬਾਅਦ ਥੋੜੀ ਜਿਹੀ ਸੈਰ ਕਰਦੇ ਹੋ, ਉਸੇ ਤਰ੍ਹਾਂ ਤੁਹਾਨੂੰ ਘਰ ਵਿਚ ਵੀ ਥੋੜੀ ਜਿਹੀ ਸੈਰ ਕਰਨੀ ਚਾਹੀਦੀ ਹੈ। WHO ਦੀ ਗਾਈਡ ਲਾਈਨਾਂ ਅਨੁਸਾਰ, ਤੁਹਾਨੂੰ ਹਰ 30 ਮਿੰਟਾਂ ਵਿੱਚ ਘੱਟੋ ਘੱਟ 3 ਮਿੰਟ ਦੀ ਬਰੇਕ ਲੈਣੀ ਚਾਹੀਦੀ ਹੈ। ਆਪਣੀ ਸੀਟ ਤੋਂ ਉਠੋ ਅਤੇ ਲਗਭਗ 30 ਕਦਮਾਂ ਲਈ ਤੁਰੋ ਅਤੇ ਆਪਣੇ ਸਰੀਰ ਨੂੰ ਥੋੜ੍ਹਾ ਜਿਹਾ ਖਿੱਚੋ। ਕਾਫ਼ੀ ਪਾਣੀ ਪੀਓ ਅਤੇ ਫਿਰ ਇਸ ਦੀ ਆਦਤ ਪਾਓ।

2. ਰੋਜ਼ਾਨਾ 30 ਮਿੰਟ ਕਰੋ ਕਸਰਤ
ਡਾਕਟਰਾਂ ਦੀ ਮੰਨੀਏ ਤਾਂ ਤੰਦਰੁਸਤ ਰਹਿਣ ਲਈ, ਰੋਜ਼ਾਨਾ ਘੱਟੋ ਘੱਟ 30 ਮਿੰਟ ਦੀ ਕਸਰਤ ਕਰੋ। ਸਾਰਾ ਦਿਨ ਘਰ ਰਹਿਣ ਕਰਕੇ ਤੁਹਾਨੂੰ ਸੈਰ ਕਰਨੀ ਚਾਹੀਦੀ ਹੈ। ਘਰ ਵਿੱਚ ਥੋੜ੍ਹੀ ਜਿਹੀ ਕਸਰਤ ਕਰਨ ਨਾਲ ਭੋਜਨ ਹਜ਼ਮ ਹੁੰਦਾ ਹੈ ਅਤੇ ਹੱਡੀਆਂ ਸਿਹਤਮੰਦ ਹੁੰਦੀਆਂ ਹਨ। ਸੈਰ ਸਰੀਰ ’ਚ ਹੋਣ ਵਾਲੀਆਂ ਸਾਰੀਆਂ ਦਰਦਾਂ ਨੂੰ ਵੀ ਦੂਰ ਕਰਨ ’ਚ ਮਦਦ ਕਰਦਾ ਹੈ।

3. ਸਮੇਂ ਸਮੇਂ ‘ਤੇ ਪਾਣੀ ਪੀਓ
ਅਕਸਰ ਲੋਕ ਦਫ਼ਤਰ ਵਿਚ ਜ਼ਿਆਦਾ ਪਾਣੀ ਪੀਂਦੇ ਹਨ, ਜਦੋਂ ਕਿ ਉਹ ਘਰ ਵਿਚ ਘੱਟ ਪਾਣੀ ਪੀਂਦੇ ਹਨ। ਘੱਟ ਪਾਣੀ ਪੀਣ ਨਾਲ ਤੁਹਾਨੂੰ ਸਿਰ ਦਰਦ, ਕਮਰ ਦਰਦ ਅਤੇ ਕਮਰ ਦਰਦ ਹੋ ਸਕਦਾ ਹੈ। ਇਸ ਲਈ ਘਰ ਵਿਚ ਕੰਮ ਕਰਨ ਲੱਗਿਆਂ ਦਫ਼ਤਰ ਵਾਂਗ, ਇਕ ਪਾਣੀ ਦੀ ਬੋਤਲ ਆਪਣੇ ਕੋਲ ਰੱਖੋ ਅਤੇ ਲਗਾਤਾਰ ਪਾਣੀ ਪੀਓ। ਦਿਨ ਵਿਚ ਘੱਟੋ ਘੱਟ 3 ਲੀਟਰ ਪਾਣੀ ਪੀਓ। ਭਰਪੂਰ ਪਾਣੀ ਪੀਣ ਨਾਲ ਸਰੀਰ ਵਿਚ ਕੰਮ ਕਰਨ ਦੀ ਐਨਰਜੀ ਬਣੀ ਰਹਿੰਦੀ ਹੈ।

4. ਸਹੀ ਹੋਵੇ ਬੈਠਣ ਦੀ ਜਗ੍ਹਾ
ਪਿੱਠ ਦਰਦ ਦੀ ਸਮੱਸਿਆ ਨੂੰ ਦੂਰ ਕਰਨ ਲਈ ਬੈਠਣ ਦੀ ਜਗ੍ਹਾ ਅਤੇ ਕੁਰਸੀ ਵਧੀਆ ਕਿਸਮ ਦੀ ਹੋਣੀ ਚਾਹੀਦੀ ਹੈ। ਸਹੀ ਤਰੀਕੇ ਨਾਲ ਬੈਠਣ ਨਾਲ ਪਿੱਠ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਕੁਰਸੀ ਦਾ ਸਹੀ ਆਕਾਰ ਹੋਣ ਨਾਲ ਵੀ ਇਸ ਦਰਦ ਤੋਂ ਰਾਹਤ ਮਿਲ ਸਕਦੀ ਹੈ। ਕਦੇ ਵੀ ਅੱਗੇ ਨੂੰ ਝੂਕ ਕੇ ਨਾ ਬੈਠੋ।

ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ
ਪਿੱਠ ਦਰਦ ਦੀ ਸਮੱਸਿਆ ਨੂੰ ਦੂਰ ਕਰਨ ਲਈ ਚੰਗੀ ਖ਼ੁਰਾਕ ਦਾ ਸੇਵਨ ਕਰੋ। ਆਪਣੇ ਭੋਜਨ ‘ਚ ਕੈਲਸ਼ੀਅਮ ਤੇ ਵਿਟਾਮਿਨ-ਡੀ ਦੀ ਮਾਤਰਾ ਦਾ ਜ਼ਿਆਦਾ ਸੇਵਨ ਕਰੋ। ਵਿਟਾਮਿਨ-ਡੀ ਹੱਡੀਆਂ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਸ ਲਈ ਤੁਸੀਂ ਦੁੱਧ, ਦਹੀਂ, ਪਨੀਰ ਜਾਂ ਮੱਛੀ ਦਾ ਇਸਤੇਮਾਲ ਵੱਧ ਤੋਂ ਵੱਧ ਕਰੋ। ਇਸ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ।

ਸਹੀ ਸਮੇਂ ਅਤੇ ਸਹੀ ਤਰੀਕੇ ਨਾਲ ਸੌਣਾ
ਪਿੱਠ ਦਰਦ ਦੀ ਸਮੱਸਿਆ ਨੂੰ ਦੂਰ ਕਰਨ ਲਈ ਰੋਜ਼ਾਨਾ ਠੀਕ ਸਮੇਂ 'ਤੇ ਸੌਣਾ ਚਾਹੀਦਾ ਹੈ। ਹਮੇਸ਼ਾ ਸਿੱਧੇ ਅਤੇ ਸਹੀ ਅਕਾਰ 'ਚ ਸੌਣ ਨਾਲ ਵੀ ਇਸ ਸਮੱਸਿਆ ਤੋਂ ਰਾਹਤ ਮਿਲ ਸਕਦੀ ਹੈ। ਟੇਢੇ-ਮੇਢੇ ਸੌਣ ਨਾਲ ਸਰੀਰ ਵਿਚ ਦਰਦ ਹੋਣੀ ਸ਼ੁਰੂ ਹੋ ਜਾਂਦੀ ਹੈ। ਸਹੀ ਸਮੇਂ ਅਤੇ ਸਹੀ ਤਰੀਕੇ ਨਾਲ ਸੌਣ 'ਤੇ ਤੁਸੀਂ ਪਿੱਠ ਦਰਦ ਅਤੇ ਮੋਢੇ ਦਰਦ ਤੋਂ ਬਚ ਸਕਦੇ ਹੋ।

 

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ