Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਉੱਚ ਸਿੱਖਿਆ ਮੌਕਿਆਂ ਬਾਰੇ ਵਿਸ਼ੇਸ਼ ਸੈਸ਼ਨ ਆਯੋਜਿਤ

03 ਮਾਰਚ, 2026 06:39 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ “ਖੇਤੀਬਾੜੀ ਸਨਾਤਕਾਂ ਲਈ ਉੱਚ ਸਿੱਖਿਆ ਦੇ ਮੌਕੇ” ਵਿਸ਼ੇ ’ਤੇ ਇਕ ਵਿਸ਼ੇਸ਼ ਅਕਾਦਮਿਕ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਵਜੋਂ ਡਾ. ਸੁਰਿੰਦਰ ਸਿੰਘ ਕੁਕਲ, ਲੀਡ (ਵਾਤਾਵਰਣ ਅਤੇ ਮੌਸਮੀ ਤਬਦੀਲੀ), ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਅਤੇ ਸਾਬਕਾ ਡੀਨ, ਖੇਤੀਬਾੜੀ ਕਾਲਜ, ਪੀ.ਏ.ਯੂ., ਲੁਧਿਆਣਾ ਨੇ ਸ਼ਿਰਕਤ ਕੀਤੀ।

ਸਮਾਗਮ ਦੀ ਸ਼ੁਰੂਆਤ ਕਾਲਜ ਦੇ ਡੀਨ ਡਾ. ਮਨਮੋਹਨਜੀਤ ਸਿੰਘ ਵੱਲੋਂ ਡਾ. ਕੁਕਲ ਦਾ ਸਵਾਗਤ ਕਰਦੇ ਹੋਏ ਕੀਤੀ ਗਈ। ਉਨ੍ਹਾਂ ਨੇ ਪੌਦਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਮੁੱਖ ਮਹਿਮਾਨ ਦਾ ਸਨਮਾਨ ਕੀਤਾ। ਆਪਣੇ ਸੰਬੋਧਨ ਵਿੱਚ ਡਾ. ਮਨਮੋਹਨਜੀਤ ਸਿੰਘ ਨੇ ਡਾ. ਕੁਕਲ ਦੀ ਅਕਾਦਮਿਕ ਯਾਤਰਾ ਅਤੇ ਖੇਤੀਬਾੜੀ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਆਪਣਾ ਮਾਰਗਦਰਸ਼ਕ ਅਤੇ ਪ੍ਰੇਰਣਾ ਸਰੋਤ ਦੱਸਿਆ।

ਆਪਣੇ ਭਾਸ਼ਣ ਵਿੱਚ ਡਾ. ਕੁਕਲ ਨੇ ਜਾਣਕਾਰੀ ਅਤੇ ਗਿਆਨ ਵਿਚਕਾਰ ਅੰਤਰ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਡਿਜੀਟਲ ਮਾਧਿਅਮ ਸਿਰਫ ਜਾਣਕਾਰੀ ਪ੍ਰਦਾਨ ਕਰਦੇ ਹਨ, ਜਦਕਿ ਅਸਲ ਗਿਆਨ ਅਕਾਦਮਿਕ ਪ੍ਰਕਿਰਿਆ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਰਾਹੀਂ ਹੀ ਪ੍ਰਾਪਤ ਹੁੰਦਾ ਹੈ। ਉਨ੍ਹਾਂ ਨੇ ਵਿਦੇਸ਼ੀ ਵਿਸ਼ਵਵਿਦਿਆਲਿਆਂ, ਪੀ.ਏ.ਯੂ. ਅਤੇ ਹੋਰ ਪ੍ਰਸਿੱਧ ਸੰਸਥਾਵਾਂ ਵਿੱਚ ਮਾਸਟਰ ਅਤੇ ਡਾਕਟਰੇਟ ਡਿਗਰੀ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਦਾਖਲੇ ਦੀ ਪ੍ਰਕਿਰਿਆ, ਅਕਾਦਮਿਕ ਰਸਾਲਿਆਂ ਵਿੱਚ ਖੋਜ ਲੇਖ ਭੇਜਣ ਦੇ ਤਰੀਕੇ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਨਿੱਜੀ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ, ਖਾਸ ਕਰਕੇ ਖਾਦ ਅਤੇ ਬੀਜ ਕੰਪਨੀਆਂ ਵਿੱਚ, ਬਾਰੇ ਵੀ ਚਰਚਾ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵੱਲ ਕਦਮ ਵਧਾਉਣ ਅਤੇ ਖੇਤੀਬਾੜੀ ਸਰੋਤਾਂ ਦਾ ਪ੍ਰਭਾਵਸ਼ਾਲੀ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ।

ਸੈਸ਼ਨ ਦੇ ਅੰਤ ਵਿੱਚ ਵਿਦਿਆਰਥੀਆਂ ਨਾਲ ਕਿੱਤੇ ਦੀ ਚਰਚਾ ਵੀ ਹੋਈ, ਜਿਸ ਦੌਰਾਨ ਉਨ੍ਹਾਂ ਨੇ ਉੱਚ ਸਿੱਖਿਆ ਵਿੱਚ ਦਾਖਲੇ, ਖੋਜ ਪ੍ਰਕਾਸ਼ਨ ਅਤੇ ਕਿੱਤੇ ਦੀ ਚੋਣਾਂ ਸਬੰਧੀ ਸਵਾਲ ਪੁੱਛੇ। ਡਾ. ਕੁੱਕਲ ਨੇ ਆਪਣੇ ਅਕਾਦਮਿਕ ਅਤੇ ਪ੍ਰਸ਼ਾਸਕੀ ਤਜ਼ਰਬੇ ਤੋਂ ਪ੍ਰਾਪਤ ਵਿਵਹਾਰਕ ਸੂਝ ਨਾਲ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ। ਪ੍ਰੋਗਰਾਮ ਦਾ ਮੰਚ ਸੰਚਾਲਨ ਵਿਦਿਆਰਥੀ ਅਰਸ਼ਦੀਪ ਸਿੰਘ ਦੁਆਰਾ ਕੀਤਾ ਗਿਆ ਅਤੇ ਧੰਨਵਾਦ ਮਤਾ ਡਾ. ਸਵਪਨਿਲ ਪਾਂਡੇ ਵੱਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਮੁੱਖ ਮਹਿਮਾਨ ਦੇ ਕੀਮਤੀ ਮਾਰਗਦਰਸ਼ਨ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਲਈ ਧੰਨਵਾਦ ਪ੍ਰਗਟਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ