Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਪੀ.ਐਚ.ਸੀ. ਬੂਥਗੜ੍ਹ ਅਧੀਨ ਆਮ ਆਦਮੀ ਕਲੀਨਿਕਾਂ ਵਿਚ ਵੀ ਐਂਟੀ-ਰੇਬੀਜ਼ ਵੈਕਸੀਨ ਉਪਲਭਧ : ਐਸ.ਐਮ.ਓ.

03 ਅਗਸਤ, 2025 05:19 PM

ਬੂਥਗੜ੍ਹ (ਪ੍ਰੀਤ ਪੱਤੀ) : ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਐਂਟੀ-ਰੇਬੀਜ਼ ਵੈਕਸੀਨ ਦੀ ਵੀ ਸਹੂਲਤ ਦੇਣੀ ਸ਼ੁਰੂ ਕਰ ਦਿਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਇਹ ਸਹੂਲਤ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਆਮ ਆਦਮੀ ਕਲੀਨਿਕਾਂ 'ਤੇ ਰੇਬੀਜ਼ ਦਾ ਇਲਾਜ ਬਿਲਕੁਲ ਮੁਫ਼ਤ ਹੈ ਜਦਕਿ ਜਾਨਵਰਾਂ ਦੇ ਵੱਢਣ ਦੇ ਇਲਾਜ ਲਈ ਟੀਕੇ ਪੀ.ਐਚ.ਸੀ. ਬੂਥਗੜ੍ਹ ਵਿਖੇ ਪਹਿਲਾਂ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਪੀ.ਐਚ.ਸੀ. ਬੂਥਗੜ੍ਹ ਅਧੀਨ ਖ਼ਿਜਰਾਬਾਦ, ਪਲਹੇੜੀ ਅਤੇ ਬੂਥਗੜ੍ਹ ਵਿਖੇ ਤਿੰਨ ਆਮ ਆਦਮੀ ਕਲੀਨਿਕ ਹਨ ਜਿਨ੍ਹਾਂ ਨੂੰ ਆਯੁਸ਼ਮਾਨ ਅਰੋਗਿਆ ਕੇਂਦਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਜਾਨਵਰਾਂ ਦੇ ਵੱਢਣ ਦੇ ਪਹਿਲੇ ਦਿਨ, ਤੀਜੇ ਦਿਨ, ਸੱਤਵੇਂ ਅਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ ਹੈ। ਐਂਟੀ-ਰੇਬੀਜ਼ ਵੈਕਸੀਨ (ਏ.ਆਰ.ਵੀ.) ਰੇਬੀਜ਼ ਨੂੰ ਰੋਕਦੀ ਹੈ। ਉਨ੍ਹਾਂ ਦਸਿਆ ਕਿ ਰੇਬੀਜ਼ ਜਾਂ ਹਲਕਾਅ ਦਾ ਇਹ ਰੋਗ 100 ਫੀਸਦੀ ਜਾਨਲੇਵਾ ਪਰ 100 ਫੀਸਦੀ ਰੋਕਥਾਮ ਯੋਗ ਹੈ, ਜੇਕਰ ਜਲਦੀ ਇਲਾਜ ਕੀਤਾ ਜਾਵੇ। ਆਮ ਤੌਰ ‘ਤੇ ਇਹ ਸਮਝਿਆ ਜਾਂਦਾ ਹੈ ਕਿ ਰੇਬੀਜ਼ ਸਿਰਫ ਕੁੱਤੇ ਦੇ ਵੱਢਣ ਨਾਲ ਫੈਲ ਸਕਦਾ ਹੈ। ਹਾਲਾਂਕਿ ਇਸ ਦੇ ਉਲਟ, ਇਹ ਬਿਮਾਰੀ ਕੁੱਤਿਆਂ ਤੱਕ ਹੀ ਸੀਮਿਤ ਨਹੀਂ, ਸਗੋਂ ਇਹ ਬਿੱਲੀਆਂ, ਬਾਂਦਰਾਂ, ਬੱਕਰੀਆਂ, ਚਮਗਿੱਦੜਾਂ ਸਮੇਤ ਵੱਖ-ਵੱਖ ਜਾਨਵਰਾਂ ਦੇ ਕੱਟਣ ਨਾਲ ਹੋ ਸਕਦੀ ਹੈ। ਇਹ ਵਾਇਰਸ ਸੰਕ੍ਰਮਿਤ ਜਾਨਵਰਾਂ ਦੀ ਲਾਰ ਵਿੱਚ ਰਹਿੰਦਾ ਹੈ ਅਤੇ ਜਾਨਵਰਾਂ ਦੇ ਕੱਟਣ ਜਾਂ ਜ਼ਖ਼ਮਾਂ ਰਾਹੀਂ ਮਨੁੱਖਾਂ ਵਿੱਚ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਜਾਨਵਰ ਨੇ ਕੱਟ ਲਿਆ ਹੈ ਜਾਂ ਤੁਹਾਨੂੰ ਰੇਬੀਜ਼ ਦੇ ਸੰਕ੍ਰਮਣ ਦਾ ਸ਼ੱਕ ਹੈ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ ਅਤੇ ਰੇਬੀਜ਼ ਦਾ ਟੀਕਾ ਲਗਵਾਓ। ਉਨ੍ਹਾਂ ਆਮ ਲੋਕਾਂ ਨੂੰ ਦੇਸੀ-ਨੁਸਖ਼ਿਆਂ ਦੀ ਬਜਾਏ ਸਹੀ ਇਲਾਜ ਕਰਵਾਉਣ ਦੀ ਸਲਾਹ ਦਿੰਦੇ ਕਿਹਾ ਕਿ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ’ਤੇ ਜ਼ਖਮ ’ਤੇ ਮਿਰਚਾਂ ਆਦਿ ਨਹੀਂ ਲਗਾਉਣੀਆਂ ਚਾਹੀਦੀਆਂ। ਅਜਿਹਾ ਕਰਨ ਨਾਲ ਬਿਮਾਰੀ ਘਾਤਕ ਹੋ ਸਕਦੀ ਹੈ।

- ਰੇਬੀਜ਼ ਦੀਆਂ ਨਿਸ਼ਾਨੀਆਂ ਅਤੇ ਲੱਛਣ:

ਰੇਬੀਜ਼ ਦੇ ਸ਼ੁਰੂਆਤੀ ਲੱਛਣਾਂ ਵਿੱਚ ਬੁਖਾਰ, ਸਿਰ ਦਰਦ, ਘਬਰਾਹਟ, ਉਲਟੀਆਂ ਅਤੇ ਆਮ ਕਮਜ਼ੋਰੀ ਹੋ ਸਕਦੇ ਹਨ। ਜਿਉਂ-ਜਿਉਂ ਇਹ ਵਾਇਰਸ ਫੈਲਦਾ ਹੈ ਤਾਂ ਹੋਰ ਲੱਛਣ ਪੈਦਾ ਹੋਣ ਲੱਗਦੇ ਹਨ ਜਿਵੇਂ ਉਲਝਣ, ਬੇਚੈਨੀ ,ਆਵਾਜ਼ ਅਤੇ ਪਾਣੀ ਤੋਂ ਡਰ ਲੱਗਣਾ, ਦੰਦਲਾਂ ਪੈਣੀਆਂ, ਭਰਮ, ਨਿਗਲਣ ਵਿੱਚ ਮੁਸ਼ਕਲ, ਬਹੁਤ ਜ਼ਿਆਦਾ ਲਾਰ, ਅਧਰੰਗ ਅਤੇ ਅੰਤ ਵਿੱਚ ਮੌਤ।

- ਰੇਬੀਜ਼ ਤੋਂ ਬਚਾਅ ਦੇ ਕਦਮ:

ਕੋਈ ਵੀ ਜਾਨਵਰ ਜੋ ਬਿਮਾਰ ਜਾਂ ਜ਼ਖਮੀ ਦਿਖਾਈ ਦਿੰਦਾ ਹੈ, ਦੇ ਸੰਪਰਕ ‘ਚ ਆਉਣ ਤੋਂ ਬਚੋ।

- ਆਪਣੇ ਪਾਲਤੂ ਜਾਨਵਰਾਂ ਨੂੰ ਨਿਯਮਿਤ ਤੌਰ 'ਤੇ ਰੇਬੀਜ਼ ਦੇ ਟੀਕੇ ਲਵਾਓ।

– ਅਵਾਰਾ ਪਸ਼ੂਆਂ ਨੂੰ ਨਾ ਛੂਹੋ।
ਜਾਨਵਰਾਂ ਦੇ ਕੱਟਣ ਵਾਲੀ ਥਾਂ ਨੂੰ ਤੁਰੰਤ ਸਾਬਣ ਅਤੇ ਪਾਣੀ ਨਾਲ ਘੱਟੋ-ਘੱਟ 15 ਮਿੰਟ ਧੋਵੋ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ