Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਪੰਜਾਬ

ਪੀੜਤ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟਾਇਆ, ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

26 ਨਵੰਬਰ, 2025 10:50 PM

ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਣੀਕ ਸਿੰਘ ਰੰਧਾਵਾ ਸਮੇਤ ਅੱਜ ਜਲੰਧਰ ਸ਼ਹਿਰ ਵਿੱਚ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ ਅਤੇ ਮੁਲਜ਼ਮ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਮੁਲਜ਼ਮ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਣਗਹਿਲੀ ਕਰਨ ਵਾਲੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਪੈਰਵੀ ਫਾਸਟ ਟਰੈਕ ਅਧਾਰ ’ਤੇ ਕੀਤੀ ਜਾਵੇਗੀ। ਵਿਧਾਇਕਾ ਇੰਦਰਜੀਤ ਕੌਰ ਮਾਨ ਅਤੇ ਡਾ. ਅਮਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਮੁਕੰਮਲ ਕੀਤੀ ਜਾਵੇ, ਤਾਂ ਜੋ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ ਅਤੇ ਦਿਨੇਸ਼ ਢੱਲ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ