Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਪੁਰਾਣਾ ਯਾਰ...ਹੁਣ ਗੱਦਾਰ! ਸੰਸਦ ਕੰਪਲੈਕਸ ਦੇ ਬਾਹਰ ਰਾਹੁਲ ਗਾਂਧੀ-ਰਵਨੀਤ ਬਿੱਟੂ ਦੀ ਤਿੱਖੀ ਬਹਿਸ

04 ਫ਼ਰਵਰੀ, 2026 04:57 PM

ਨਵੀਂ ਦਿੱਲੀ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਸੰਸਦ ਭਵਨ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਦੋਵਾਂ ਨੇ ਇਕ ਦੂਜੇ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਇਸ ਮੌਕੇ ਜਦੋਂ ਰਾਹੁਲ ਗਾਂਧੀ ਨੇ ਬਿੱਟੂ ਨਾਲ ਹੱਥ ਮਿਲਾਉਣ ਲਈ ਅੱਗੇ ਕੀਤਾ ਤਾਂ ਦੇਸ਼ ਦਾ ਗੱਦਾਰ ਕਹਿ ਦਿੱਤਾ। ਰਾਹੁਲ ਗਾਂਧੀ ਨੇ ਬਿੱਟੂ 'ਤੇ ਤਿੱਖਾ ਹਮਲਾ ਬੋਲਿਆ ਅਤੇ ਉਸਨੂੰ "ਦੇਸ਼ਧ੍ਰੋਹੀ" ਕਿਹਾ, ਜਿਸ 'ਤੇ ਭਾਜਪਾ ਨੇਤਾ ਨੇ ਤਿੱਖਾ ਜਵਾਬ ਦਿੱਤਾ। ਇਸੇ ਗੱਲ ਦਾ ਜਵਾਬ ਦਿੰਦੇ ਬਿੱਟੂ ਨੇ ਰਾਹੁਲ ਨੂੰ ਦੇਸ਼ ਦਾ ਦੁਸ਼ਮਣ ਕਹਿ ਦਿੱਤਾ। ਕਿਹਾ ਉਸਦਾ "ਦੇਸ਼ ਦੇ ਦੁਸ਼ਮਣਾਂ" ਨਾਲ ਕੋਈ ਲੈਣਾ-ਦੇਣਾ ਨਹੀਂ।

ਮਕਰ ਦੁਆਰ ਵਿਖੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰਾਂ ਕੋਲੋਂ ਜਦੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਲੰਘ ਰਹੇ ਸਨ ਤਾਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ, "ਦੇਖੋ, ਗੱਦਾਰ ਇੱਥੋਂ ਲੰਘ ਰਿਹਾ ਹੈ। ਉਸਦਾ ਚਿਹਰਾ ਦੇਖੋ..."। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਬਿੱਟੂ ਨਾਲ ਹੱਥ ਮਿਲਾਉਂਦੇ ਹੋਏ ਕਿਹਾ, 'My Traitor Friend', Don't Worry You Will Come Back।

ਦੱਸ ਦੇਈਏ ਕਿ ਮੰਗਲਵਾਰ ਨੂੰ ਲੋਕ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਬੀਤੇ ਦਿਨੀਂ ਸਪੀਕਰ ਦੇ ਮੂੰਹ 'ਤੇ ਕਾਗਜ਼ ਸੁੱਟੇ ਜਾਣ ਤੋਂ ਬਾਅਦ 8 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮੁਅੱਤਲ ਸੰਸਦ ਮੈਂਬਰਾਂ ਦੇ ਹੱਕ ਵਿਚ ਕਾਂਗਰਸ ਵਲੋਂ ਸੰਸਦ ਕੰਪਲੈਕਸ ਵਿੱਚ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮੈਂਬਰਾਂ ਨੇ ਸੰਸਦ ਦੇ 'ਮਕਰ ਦੁਆਰ' ਦੇ ਨੇੜੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੌਜੂਦਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਹਿਸ ਹੋ ਗਈ, ਜਿਸ ਦੌਰਾਨ ਦੋਵਾਂ ਵਲੋਂ ਇਕ ਦੂਜੇ 'ਤੇ ਤੰਜ ਕੱਸੇ ਗਏ।

ਕੌਣ ਹਨ ਰਵਨੀਤ ਸਿੰਘ ਬਿੱਟੂ
ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਵਿੱਚ ਗਿਣੇ ਜਾਂਦੇ ਸਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਨ। ਤਿੰਨ ਵਾਰ ਕਾਂਗਰਸ ਸੰਸਦ ਮੈਂਬਰ ਰਹਿ ਚੁੱਕੇ ਬਿੱਟੂ ਨੇ ਪਹਿਲੀ ਵਾਰ 2009 ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੀ। ਬਾਅਦ ਵਿੱਚ ਉਹ 2014 ਅਤੇ 2019 ਵਿੱਚ ਲੁਧਿਆਣਾ ਤੋਂ ਜਿੱਤੇ। ਇਸ ਤੋਂ ਬਾਅਦ ਉਹ ਸਾਲ 2024 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਕੇਂਦਰ ਸਰਕਾਰ ਵਿੱਚ ਮੰਤਰੀ ਬਣ ਗਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ