Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

ਪੇਟ ਦੀ ਚਰਬੀ ਹੋਵੇਗੀ ਦੂਰ, ਬਸ ਕਰੋ ਇਹ ਕੰਮ

11 ਮਾਰਚ, 2025 05:33 PM

ਢਿੱਡ ਦੀ ਚਰਬੀ ਘਟਾਉਣਾ ਸਿਰਫ਼ ਸੁੰਦਰ ਦਿੱਖ ਦਾ ਮਾਮਲਾ ਨਹੀਂ ਹੈ, ਇਹ ਤੁਹਾਡੀ ਸਿਹਤ ਲਈ ਵੀ ਮਹੱਤਵਪੂਰਨ ਹੈ। ਪੇਟ ਦੇ ਆਲੇ-ਦੁਆਲੇ ਜਮ੍ਹਾਂ ਹੋਈ ਚਰਬੀ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀ ਵਰਗੀਆਂ ਕਈ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ। ਤੁਸੀਂ ਆਪਣੀ ਰੋਜ਼ਾਨਾ ਜ਼ਿੰਦਗੀ ’ਚ ਕੁਝ ਸਾਧਾਰਨ ਆਦਤਾਂ ਨੂੰ ਸ਼ਾਮਲ ਕਰਕੇ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਬਹੁਤ ਸਾਰੇ ਲੋਕ ਭਾਰ ਵਧਣ ਤੋਂ ਚਿੰਤਤ ਹਨ ਅਤੇ ਬਾਹਰ ਨਿਕਲਿਆ ਹੋਇਆ ਪੇਟ ਵੀ ਲੋਕਾਂ ਦੇ ਆਤਮਵਿਸ਼ਵਾਸ ਨੂੰ ਘਟਾ ਰਿਹਾ ਹੈ। ਹਰ ਕੋਈ ਫਿੱਟ ਦਿਖਣਾ ਚਾਹੁੰਦਾ ਹੈ ਅਤੇ ਇਸਦੇ ਲਈ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹੈ। ਜੇਕਰ ਤੁਸੀਂ ਵੀ ਆਪਣੇ ਢਿੱਡ ਦੀ ਚਰਬੀ ਘਟਾਉਣਾ ਚਾਹੁੰਦੇ ਹੋ, ਤਾਂ ਸਵੇਰ ਤੋਂ ਰਾਤ ਤੱਕ ਹੇਠ ਲਿਖੀਆਂ ਇਹ ਚੀਜ਼ਾਂ ਕਰੋ ਅਤੇ ਢਿੱਡ ਦੀ ਚਰਬੀ ਨੂੰ ਅਲਵਿਦਾ ਕਹੋ।

ਸਵੇਰੇ ਜਲਦੀ ਉੱਠੋ ਤੇ ਪਾਣੀ ਪੀਓ
- ਸਵੇਰੇ ਉੱਠਣ ਤੋਂ ਬਾਅਦ ਖਾਲੀ ਪੇਟ ਕੋਸੇ ਪਾਣੀ ’ਚ ਨਿੰਬੂ ਦਾ ਰਸ ਮਿਲਾ ਕੇ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਤੁਹਾਡੇ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਅਤੇ ਸਰੀਰ ’ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ। ਜੇਕਰ ਤੁਸੀਂ ਚਾਹੋ ਤਾਂ ਇਸ ’ਚ ਸ਼ਹਿਦ ਵੀ ਮਿਲਾ ਸਕਦੇ ਹੋ। ਇਹ ਢਿੱਡ ਦੀ ਚਰਬੀ ਘਟਾਉਣ ’ਚ ਮਦਦ ਕਰਦਾ ਹੈ ਅਤੇ ਦਿਨ ਦੀ ਇਕ ਸਿਹਤਮੰਦ ਸ਼ੁਰੂਆਤ ਕਰਦਾ ਹੈ।

ਯੋਗਾ ਅਤੇ ਕਸਰਤ ਕਰੋ
- ਸਵੇਰੇ 20-30 ਮਿੰਟ ਯੋਗਾ ਜਾਂ ਕਸਰਤ ਕਰਨਾ ਪੇਟ ਦੀ ਚਰਬੀ ਘਟਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਸੂਰਯ ਨਮਸਕਾਰ, ਕਪਾਲਭਾਤੀ ਤੇ ਪਲੈਂਕ ਵਰਗੇ ਆਸਣ ਢਿੱਡ ਦੀ ਚਰਬੀ ਘਟਾਉਣ ’ਚ ਮਦਦਗਾਰ ਹੁੰਦੇ ਹਨ। ਜੇਕਰ ਤੁਸੀਂ ਯੋਗਾ ਦੀ ਬਜਾਏ ਕਸਰਤ ਕਰਨਾ ਪਸੰਦ ਕਰਦੇ ਹੋ, ਤਾਂ ਆਪਣੀ ਰੁਟੀਨ ’ਚ ਕਾਰਡੀਓ ਅਤੇ ਤਾਕਤ ਦੀ ਸਿਖਲਾਈ ਸ਼ਾਮਲ ਕਰੋ।

ਬੈਲੇਂਸ ਨਾਸ਼ਤਾ ਕਰੋ
- ਤੁਹਾਡਾ ਨਾਸ਼ਤਾ ਦਿਨ ਦਾ ਸਭ ਤੋਂ ਮਹੱਤਵਪੂਰਨ ਭੋਜਨ ਹੁੰਦਾ ਹੈ। ਇਸ ’ਚ ਪ੍ਰੋਟੀਨ, ਫਾਈਬਰ ਅਤੇ ਘੱਟ ਕੈਲੋਰੀ ਵਾਲੇ ਪੌਸ਼ਟਿਕ ਤੱਤ ਹੋਣੇ ਚਾਹੀਦੇ ਹਨ। ਜਿਵੇਂ ਕਿ ਓਟਸ, ਅੰਕੁਰਿਤ ਅਨਾਜ ਜਾਂ ਸਮੂਦੀ। ਇਸ ਨਾਲ ਤੁਹਾਡਾ ਪੇਟ ਜ਼ਿਆਦਾ ਦੇਰ ਤੱਕ ਭਰਿਆ ਰਹੇਗਾ ਅਤੇ ਗੈਰ-ਸਿਹਤਮੰਦ ਸਨੈਕਸ ਖਾਣ ਦੀ ਸੰਭਾਵਨਾ ਘੱਟ ਜਾਵੇਗੀ।

ਦਿਨ ਭਰ ਐਕਟਿਵ ਰਹੋ
- ਸਿਰਫ਼ ਸਵੇਰ ਦੀ ਕਸਰਤ ਹੀ ਕਾਫ਼ੀ ਨਹੀਂ ਹੈ। ਦਿਨ ਭਰ ਦੇ ਕੰਮ ਦੌਰਾਨ ਸਰਗਰਮ ਰਹਿਣਾ ਵੀ ਜ਼ਰੂਰੀ ਹੈ। ਜੇਕਰ ਤੁਸੀਂ ਦਫ਼ਤਰ ’ਚ ਕੰਮ ਕਰਦੇ ਹੋ, ਤਾਂ ਹਰ ਘੰਟੇ ਬਾਅਦ ਆਪਣੀ ਕੁਰਸੀ ਤੋਂ ਉੱਠੋ ਅਤੇ ਥੋੜ੍ਹਾ ਜਿਹਾ ਸੈਰ ਕਰੋ। ਲਿਫਟ ਦੀ ਬਜਾਏ ਪੌੜੀਆਂ ਦੀ ਵਰਤੋਂ ਕਰੋ ਅਤੇ ਸ਼ਾਮ ਨੂੰ 20 ਮਿੰਟ ਦੀ ਸੈਰ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ’ਚ ਸ਼ਾਮਲ ਕਰੋ।

ਰਾਤ ਨੂੰ ਹਲਕਾ ਤੇ ਜਲਦੀ ਡਿਨਰ ਕਰੋ
- ਰਾਤ ਦਾ ਖਾਣਾ ਜਲਦੀ ਅਤੇ ਹਲਕਾ ਰੱਖਣਾ ਬਹੁਤ ਜ਼ਰੂਰੀ ਹੈ। ਰਾਤ ਦਾ ਖਾਣਾ ਸੌਣ ਤੋਂ 2-3 ਘੰਟੇ ਪਹਿਲਾਂ ਖਾਓ ਅਤੇ ਇਸ ’ਚ ਉੱਚ-ਫਾਈਬਰ ਅਤੇ ਪ੍ਰੋਟੀਨ ਵਾਲੇ ਭੋਜਨ ਸ਼ਾਮਲ ਕਰੋ, ਜਿਵੇਂ ਕਿ ਸੂਪ, ਸਲਾਦ ਜਾਂ ਹਲਕੀਆਂ ਸਬਜ਼ੀਆਂ। ਰਾਤ ਨੂੰ ਭਾਰੀ ਭੋਜਨ ਖਾਣ ਨਾਲ ਚਰਬੀ ਵਧਣ ਦੀ ਸੰਭਾਵਨਾ ਵਧੇਰੇ ਹੁੰਦੀ ਹੈ।

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ :-
ਰਾਤੋ-ਰਾਤ ਪੇਟ ਦੀ ਚਰਬੀ ਘਟਾਉਣਾ ਸੰਭਵ ਨਹੀਂ ਹੈ। ਇਸ ਲਈ ਅਨੁਸ਼ਾਸਨ, ਸੰਜਮ ਅਤੇ ਧੀਰਜ ਦੀ ਲੋੜ ਹੈ। ਇਨ੍ਹਾਂ ਆਦਤਾਂ ਨੂੰ ਆਪਣੀ ਰੁਟੀਨ ’ਚ ਸ਼ਾਮਲ ਕਰੋ ਅਤੇ ਇਕ ਸਿਹਤਮੰਦ ਜੀਵਨ ਸ਼ੈਲੀ ਅਪਣਾਓ। ਥੋੜ੍ਹੇ ਸਮੇਂ ’ਚ ਹੀ ਤੁਸੀਂ ਆਪਣੇ ਸਰੀਰ ’ਚ ਸਕਾਰਾਤਮਕ ਬਦਲਾਅ ਮਹਿਸੂਸ ਕਰੋਗੇ।

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ