Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੇਟ ਦੇ ਕੀੜਿਆਂ ਦੀ ਲਾਗ ਦਾ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ :  ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

06 ਅਗਸਤ, 2025 03:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 7 ਅਗਸਤ, 2025 ਤੋੰ ਮਨਾਏ ਜਾ ਰਹੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੇ ਮੱਦੇਨਜ਼ਰ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਬੁੱਧਵਾਰ ਨੂੰ ਇਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 1-19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੀ ਸ਼ੁਰੂਆਤ 7 ਅਗਸਤ, 2025 ਤੋੰ ਕੀਤੀ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣਾ ਹੈ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਦੀ ਲਾਗ ਦਾ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈੰਦਾ ਹੈ। ਜ਼ਿਲ੍ਹੇ ਦੇ 1 ਸਾਲ ਤੋਂ 19 ਸਾਲ ਤੱਕ ਦੇ ਡੇਢ ਲੱਖ ਤੋਂ ਵੱਧ ਬੱਚਿਆਂ ਨੂੰ 7 ਅਗਸਤ, 2025 ਨੂੰ ਐਲਬੇਂਡਾਜੋਲ ਦੀ ਖੁਰਾਕ ਖੁਆ ਕੇ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪੜੇ ਚਾੜ੍ਹਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋ ਬੱਚੇ 7 ਅਗਸਤ, 2025 ਨੂੰ ਕਿਸੇ ਕਾਰਨ ਕਰਕੇ ਐਲਬੇਂਡਾਜੋਲ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਇਹ ਖ਼ੁਰਾਕ 14 ਅਗਸਤ, 2025 ਨੂੰ ਮੋਪ-ਅਪ ਡੇਅ ਵਾਲੇ ਦਿਨ ਖੁਆਈ ਜਾਵੇਗੀ। ਇਸ ਖੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖੂਨ ਦੀ ਕਮੀ ਤੋਂ ਵੀ ਛੁਟਕਾਰਾ ਮਿਲੇਗਾ।
 
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ, ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ, ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਬੱਚਿਆਂ, ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰਡ ਬੱਚਿਆਂ, ਕਿਸੇ ਕਾਰਨ ਪੜ੍ਹਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ 100 ਫੀਸਦੀ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।
 
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਮਨਦੀਪ ਕਮਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ 5 ਐੱਮ.ਐੱਲ. ਸਿਰਪ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ 1 ਗੋਲੀ (400 ਐੱਮ.ਜੀ.) ਅਲਬੈਂਡਾਜੋਲ ਦੀ ਖੁਆਈ ਜਾਵੇਗੀ। ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖੁਰਾਕ ਦੇ ਘਟਣ ਕਾਰਨ ਸਰੀਰਕ ਕਮਜ਼ੋਰੀ, ਖੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜਚਿੜਾਪਣ ਦੇਖਣ ਵਿਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿੱਚ ਖੂਨ ਦੀ ਕਮੀ ਨਾਲ ਬੱਚਿਆਂ ਦੇ ਸਰੀਰਿਕ ਤੇ ਮਾਨਸਿਕ ਵਾਧੇ ਵਿੱਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਤੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਜਾਂਦੀ ਹੈ, ਇਸ ਲਈ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਐਲਬੇਂਡਾਜੋਲ ਗੋਲੀਆਂ ਖੁਵਾਉਣੀਆਂ ਬਹੁਤ ਜ਼ਰੂਰੀ ਹਨ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸਿਆਮਾਵੇਦਾ ਦੇਵੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ ਤੇ ਸੁਸ਼ੀਲ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ