Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

31 ਮਈ, 2026 06:57 PM

ਕੋਲੰਬੋ : ਪੱਛਮੀ ਏਸ਼ੀਆ ਵਿਚ ਚੱਲ ਰਹੇ ਸੰਘਰਸ਼ ਅਤੇ ਗਲੋਬਲ ਊਰਜਾ ਸਪਲਾਈ ਵਿੱਚ ਆਈਆਂ ਰੁਕਾਵਟਾਂ ਕਾਰਨ ਸ਼੍ਰੀਲੰਕਾ ਵਿੱਚ ਇਕ ਵਾਰ ਫਿਰ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਸਰਕਾਰੀ ਤੇਲ ਸੰਸਥਾ 'ਸਿਲੋਨ ਪੈਟਰੋਲੀਅਮ ਕਾਰਪੋਰੇਸ਼ਨ' (CPC) ਨੇ ਬੀਤੇ ਦਿਨ ਇਨ੍ਹਾਂ ਵਧੀਆਂ ਹੋਈਆਂ ਕੀਮਤਾਂ ਦਾ ਐਲਾਨ ਕੀਤਾ, ਜੋ ਕਿ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਇਹ ਪਿਛਲੇ ਕੁਝ ਸਮੇਂ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਪੰਜਵਾਂ ਵਾਧਾ ਹੈ। ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਦਬਾਅ ਨੂੰ ਦੇਖਦੇ ਹੋਏ ਤੇਲ ਦੀ ਖਪਤ ਘਟਾਉਣ।

ਸੀ.ਪੀ.ਸੀ. (CPC) ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਪੈਟਰੋਲ ਦੀ ਕੀਮਤ ਵਿੱਚ 5.85 ਫੀਸਦੀ ਅਤੇ ਡੀਜ਼ਲ ਵਿੱਚ 3.83 ਫੀਸਦੀ ਦਾ ਵਾਧਾ ਹੋਇਆ ਹੈ। ਜਿਸ ਮਗਰੋਂ ਹੁਣ ਪੈਟਰੋਲ 434 ਸ਼੍ਰੀਲੰਕਾਈ ਰੁਪਏ (LKR) ਪ੍ਰਤੀ ਲੀਟਰ ਵਿਕੇਗਾ, ਜੋ ਪਹਿਲਾਂ 410 ਰੁਪਏ ਸੀ। ਡੀਜ਼ਲ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਹੁਣ 407 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਮਿੱਟੀ ਦੇ ਤੇਲ ਦੀ ਕੀਮਤ ਵਿੱਚ ਵੀ 20 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਹ 265 ਰੁਪਏ ਤੋਂ ਵਧ ਕੇ 285 ਰੁਪਏ ਹੋ ਗਿਆ ਹੈ। ਇਹ ਨਵੀਆਂ ਕੀਮਤਾਂ ਪੂਰੇ ਟਾਪੂ ਦੇਸ਼ ਵਿੱਚ ਸੀ.ਪੀ.ਸੀ. ਦੇ ਸਾਰੇ ਫਿਲਿੰਗ ਸਟੇਸ਼ਨਾਂ 'ਤੇ ਲਾਗੂ ਹੋਣਗੀਆਂ।

ਰਿਪੋਰਟਾਂ ਮੁਤਾਬਕ 1 ਮਾਰਚ ਤੋਂ 31 ਮਈ ਦਰਮਿਆਨ ਪੰਜ ਵਾਰ ਤੇਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਗਈ ਹੈ। ਫਰਵਰੀ ਦੇ ਅਖੀਰ ਵਿੱਚ ਪੈਟਰੋਲ ਦੀ ਕੀਮਤ 293 ਰੁਪਏ ਪ੍ਰਤੀ ਲੀਟਰ ਸੀ, ਜੋ ਮਈ ਦੇ ਅੰਤ ਤੱਕ ਵਧ ਕੇ 434 ਰੁਪਏ ਹੋ ਗਈ ਹੈ। ਤੇਲ ਦੀਆਂ ਵਧਦੀਆਂ ਕੀਮਤਾਂ ਦੇ ਨਾਲ-ਨਾਲ ਸ਼੍ਰੀਲੰਕਾਈ ਰੁਪਏ ਦੀ ਕੀਮਤ ਵੀ ਅਮਰੀਕੀ ਡਾਲਰ ਦੇ ਮੁਕਾਬਲੇ ਲਗਾਤਾਰ ਡਿੱਗ ਰਹੀ ਹੈ। ਸ਼੍ਰੀਲੰਕਾ ਦੇ ਕੇਂਦਰੀ ਬੈਂਕ ਅਨੁਸਾਰ ਇਸ ਸਾਲ ਹੁਣ ਤੱਕ ਰੁਪਏ ਦੀ ਕੀਮਤ ਵਿੱਚ 5 ਫੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸ਼ਨੀਵਾਰ ਨੂੰ ਰੁਪਏ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ, ਪਰ ਫਿਰ ਵੀ ਆਰਥਿਕ ਦਬਾਅ ਬਰਕਰਾਰ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ