Friday, October 23, 2026
BREAKING
• ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ • ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ • ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ • ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ • 2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ • ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ • ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ • ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪੰਜਾਬ

ਪੋਲੀਓ ਮੁਕਤ ਭਵਿੱਖ ਲਈ ਹਰ ਬੱਚੇ ਦਾ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ

23 ਅਕਤੂਬਰ, 2026 06:15 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਵਿਸ਼ਵ ਪੋਲੀਓ ਦਿਵਸ ਦੇ ਮੱਦੇਨਜ਼ਰ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲੋਕਾਂ ਨੂੰ ਪੋਲੀਓ ਤੋਂ ਬਚਾਅ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ਹੈ। ਵਿਸ਼ਵ ਪੋਲੀਓ ਦਿਵਸ ਹਰ ਸਾਲ 24 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮੁੱਖ ਉਦੇਸ਼ ਪੋਲੀਓ ਦੇ ਖਾਤਮੇ ਲਈ ਟੀਕਾਕਰਨ ਦੀ ਮਹੱਤਤਾ ਅਤੇ ਵਿਸ਼ਵ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕਤਾ ਵਧਾਉਣਾ ਹੈ।

 
ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਅਮਨ ਸੂਦ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਉਮਰ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ ਅਤੇ ਟੀਕਾਕਰਨ ਕਾਰਡ ਅਨੁਸਾਰ ਸਾਰੇ ਨਿਰਧਾਰਤ ਟੀਕੇ ਸਮੇਂ ਸਿਰ ਲਗਵਾਉਣ।
 
ਉਨ੍ਹਾਂ ਕਿਹਾ ਕਿ ਪੋਲੀਓ ਇੱਕ ਵਾਇਰਸ ਨਾਲ ਹੋਣ ਵਾਲੀ ਸੰਕ੍ਰਮਿਤ ਬਿਮਾਰੀ ਹੈ, ਜੋ ਮੁੱਖ ਤੌਰ ’ਤੇ ਛੋਟੇ ਬੱਚਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ ਅਤੇ ਗੰਭੀਰ ਮਾਮਲਿਆਂ ਵਿੱਚ ਸਥਾਈ ਅਪੰਗਤਾ ਦਾ ਕਾਰਨ ਬਣ ਸਕਦੀ ਹੈ। ਇਸ ਬਿਮਾਰੀ ਦਾ ਕੋਈ ਖ਼ਾਸ ਇਲਾਜ ਨਹੀਂ ਹੈ, ਪਰ ਟੀਕਾਕਰਨ ਰਾਹੀਂ ਇਸ ਤੋਂ ਬਚਾਅ ਸੰਭਵ ਹੈ। ਇਸ ਲਈ ਹਰ ਬੱਚੇ ਤੱਕ ਪੋਲੀਓ ਦੀ ਵੈਕਸੀਨ ਪਹੁੰਚਾਉਣਾ ਬਹੁਤ ਮਹੱਤਵਪੂਰਨ ਹੈ।
 
ਸਿਵਲ ਸਰਜਨ ਨੇ ਕਿਹਾ ਕਿ ਮਾਪਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਦੀ ਕੋਈ ਵੀ ਨਿਰਧਾਰਤ ਟੀਕੇ ਦੀ ਖੁਰਾਕ ਨਾ ਛੁੱਟੇ। ਜੇਕਰ ਕਿਸੇ ਬੱਚੇ ਦਾ ਟੀਕਾਕਰਨ ਰਹਿ ਗਿਆ ਹੋਵੇ ਤਾਂ ਮਾਪੇ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਸਿਹਤ ਕਰਮਚਾਰੀ ਨਾਲ ਸੰਪਰਕ ਕਰਕੇ ਅਗਲੀ ਕਾਰਵਾਈ ਬਾਰੇ ਜਾਣਕਾਰੀ ਲੈਣ।
 
ਉਨ੍ਹਾਂ ਕਿਹਾ ਕਿ ਪੋਲੀਓ ਤੋਂ ਬਚਾਅ ਲਈ ਮਾਪਿਆਂ, ਸਿਹਤ ਕਰਮਚਾਰੀਆਂ ਅਤੇ ਸਮਾਜ ਦੇ ਹਰ ਵਰਗ ਦੀ ਭੂਮਿਕਾ ਅਹਿਮ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਸਹੀ ਜਾਣਕਾਰੀ ’ਤੇ ਭਰੋਸਾ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੰਕੇ ਦੀ ਸੂਰਤ ਵਿੱਚ ਸਿਹਤ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ।
ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਟੀਕਾਕਰਨ ਨੂੰ ਤਰਜੀਹ ਦੇਣ ਅਤੇ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ