Wednesday, July 08, 2026
BREAKING
ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ ਜਾਰੀ ਕੀਤਾ ALERT

ਪੰਜਾਬ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

08 ਜੁਲਾਈ, 2026 05:28 PM

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀ ਦਾ ਖੇਡ ਨਹੀਂ ਹੈ। ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ 23 ਜ਼ਿਲ੍ਹਾ ਪ੍ਰਧਾਨ ਰਾਜਾ ਵੜਿੰਗ ਦੇ ਨਾਮ 'ਤੇ ਆਪਣੀ ਸਹਿਮਤੀ ਦੇ ਚੁੱਕੇ ਹਨ। ਇਸ ਲਈ ਹੁਣ ਪ੍ਰਧਾਨਗੀ ਨੂੰ ਲੈ ਕੇ ਕਿਸੇ ਤਰ੍ਹਾਂ ਦੇ ਬਦਲਾਅ ਦੀ ਨਾ ਤਾਂ ਲੋੜ ਹੈ ਅਤੇ ਨਾ ਹੀ ਕੋਈ ਗੁੰਜਾਇਸ਼ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਰਾਜਾ ਵੜਿੰਗ ਦੀ ਅਗਵਾਈ 'ਤੇ ਹਾਈਕਮਾਨ ਦੀ ਮੋਹਰ ਵਜੋਂ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਤਸਵੀਰਾਂ ਅਜੇ ਵੀ ਸਾਹਮਣੇ ਆ ਰਹੀਆਂ ਹਨ।

ਚਰਨਜੀਤ ਸਿੰਘ ਚੰਨੀ ਧੜੇ ਨਾਲ ਸਬੰਧਿਤ ਕਈ ਆਗੂ ਭੂਪੇਸ਼ ਬਘੇਲ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਦੂਰੀ ਬਣਾਈ ਬੈਠੇ ਹਨ। ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਸਮਰਥਕ ਛੇ ਤੋਂ ਸੱਤ ਵਿਧਾਇਕ ਇਨ੍ਹਾਂ ਬੈਠਕਾਂ 'ਚ ਸ਼ਾਮਲ ਨਹੀਂ ਹੋਏ। ਇਸ ਤੋਂ ਇਲਾਵਾ ਚੰਨੀ ਧੜੇ ਦੇ ਕੁੱਝ ਹੋਰ ਆਗੂਆਂ ਨੇ ਵੀ ਮੀਟਿੰਗਾਂ ਤੋਂ ਦੂਰੀ ਬਣਾਈ ਰੱਖੀ।

ਭੂਪੇਸ਼ ਬਘੇਲ ਨੇ ਪਾਰਟੀ ਅੰਦਰ ਅਨੁਸ਼ਾਸਨ ਦਾ ਸੰਦੇਸ਼ ਦਿੰਦਿਆਂ ਇਹ ਵੀ ਕਿਹਾ ਕਿ ਕੋਈ ਵੀ ਨੇਤਾ ਆਪਣੀ 'ਲਕਸ਼ਮਣ ਰੇਖਾ' ਪਾਰ ਨਾ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਆਗੂ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਭੂਪੇਸ਼ ਬਘੇਲ ਦੇ ਇਸ ਸਖ਼ਤ ਰੁਖ਼ ਨੂੰ ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਨੂੰ ਠੰਡਾ ਕਰਨ ਅਤੇ ਪਾਰਟੀ 'ਚ ਅਨੁਸ਼ਾਸਨ ਬਣਾਈ ਰੱਖਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਚੰਨੀ ਧੜਾ ਇਸ ਬਿਆਨ ਤੋਂ ਬਾਅਦ ਆਪਣਾ ਰੁਖ਼ ਬਦਲਦਾ ਹੈ ਜਾਂ ਅੰਦਰੂਨੀ ਨਾਰਾਜ਼ਗੀ ਜਾਰੀ ਰਹਿੰਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ ਮੰਗ

ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ ਮੰਗ