ਨਵੀਂ ਦਿੱਲੀ : ਨਵੇਂ ਨਿਯੁਕਤ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅਹੁਦਾ ਸੰਭਾਲ ਲਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਧਰਮੇਂਦਰ ਪ੍ਰਧਾਨ ਦੇ ਸ਼ਨੀਵਾਰ ਨੂੰ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਜੋਸ਼ੀ ਨੂੰ ਸਿੱਖਿਆ ਮੰਤਰੀ ਨਿਯੁਕਤ ਕੀਤਾ ਗਿਆ। ਜੋਸ਼ੀ ਨੂੰ ਸਿੱਖਿਆ ਮੰਤਰਾਲਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਉਹ ਉਪਭੋਗਤਾ ਮਾਮਲਿਆਂ ਦੇ ਮੰਤਰੀ ਹਨ।
ਰਾਸ਼ਟਰੀ ਯੋਗਤਾ ਸਹਿ ਪ੍ਰਵੇਸ਼ ਪ੍ਰੀਖਿਆ (ਨੀਟ) ਦੇ ਪੇਪਰ ਲੀਕ ਹੋਣ ਖ਼ਿਲਾਫ਼ ਦੇਸ਼ ਭਰ 'ਚ ਕਾਕਰੋਚ ਜਨਤਾ ਪਾਰਟੀ ਸੀਜੇਪੀ) ਦੀ ਅਗਵਾਈ 'ਚ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਾਂ ਵਿਚਾਲੇ, ਪ੍ਰਧਾਨ ਨੇ ਸ਼ਨੀਵਾਰ ਨੂੰ ਅਹੁਦੇ ਤੋਂ ਅਤਸੀਫ਼ਾ ਦੇ ਦਿੱਤਾ। ਪ੍ਰਧਾਨ ਨੇ ਆਪਣੇ ਅਸਤੀਫ਼ੇ 'ਚ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਪ੍ਰਤਿਸ਼ਠਾ ਦਾ ਵਿਸ਼ਾ ਨਹੀਂ ਹੈ ਅਤੇ ਪਿਛਲੇ 10 ਦਿਨਾਂ ਦੌਰਾਨ ਹੋਈਆਂ ਘਟਨਾਵਾਂ ਤੋਂ ਉਹ ਦੁਖੀ ਹਨ।