Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪ੍ਰੋਜੇਕਟ ਜੀਵਨ ਜੋਤ ਅਧੀਨ ਬਾਲ ਭਿੱਖਿਆ ਖਿਲਾਫ ਅਤੇ ਪੈਨ ਇੰਡਿਆ ਬਾਲ ਮਜਦੂਰੀ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ

25 ਜੁਲਾਈ, 2025 04:47 PM

ਮਨੋਰੰਜਨ ਕਾਲੀਆ

ਸ਼ਹੀਦ ਭਗਤ ਸਿੰਘ ਨਗਰ : ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ   ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ (ਆਈ ਏ ਐਸ) ਜੀ ਵੱਲੋ ਪ੍ਰੋਜੇਕਟ ਜੀਵਨ ਜੋਤ ਨੂੰ ਲਾਗੂ ਕਰਨ ਲਈ ਜਿਲੇ ਵਿੱਚ ਬਾਲ ਭਿਖਿਆ ਖਿਲਾਫ ਚਲ ਰਹੀ ਮੁਹਿੰਮ ਅਧੀਨ ਜਿੱਲ੍ਹੇ ਵਿਚੋਂ ਬਾਲ ਭਿਖਿਆ ਨੂੰ ਜੜ ਤੋਂ ਮਿਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਚਲਦੇ ਅੱਜ ਮਿਤੀ 24 ਜੁਲਾਈ 2025 ਨੂੰ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਅਤੇ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਪ੍ਰਧਾਨਗੀ ਹੇਠ ਜਿਲਾ ਨਵਾਂ ਸ਼ਹਿਰ ਅਧੀਨ ਬਲਾਚੌਰ ਬਲੋਕ ਭੱਦੀ ਰੋਡ,ਬਸ ਸਟੈਂਡ , ਦਾਣਾ ਮੰਡੀ ਅਤੇ ਕੰਗਣਾ ਭੇਟ ਰੋਡ ਤੇ ਬਾਲ ਭਿੱਖਿਆ ਅਤੇ ਬਾਲ ਮਜਦੂਰੀ ਖ਼ਿਲਾਫ਼ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ 18 ਸਾਲ ਤੋਂ ਘੱਟ ਉਮਰ ਦੇ ਇੱਕ ਬੱਚੇ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਵਾਇਆ ਗਿਆ  ਅਤੇ ਇਸਦੇ ਨਾਲ ਹੀ ਇੱਕ ਹੀ ਬੱਚੇ ਨੂੰ ( ਉਮਰ ਲਗਭਗ 16 ਸਾਲ)  ਬਾਲ ਮਜਦੂਰੀ  ਤੋਂ ਮੁਕਤ ਕਰਵਾਇਆ ਗਿਆ। ਬੱਚਿਆਂ ਨੂੰ ਰੈਸਕਿਊ ਕਰਨ ਉਪਰੰਤ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਦੁਕਾਨਦਾਰਾਂ  ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਅਤੇ ਬਾਲ ਮਜਦੂਰੀ ਕਰਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਉਨ੍ਹਾਂ ਵਲੋਂ ਦਸਿਆ ਗਿਆ ਕਿ ਬਾਲ ਤਿੱਖਿਆਂ ਨੂੰ ਜੜ ਤੋਂ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਵਿੱਚ ਪੈਸੇ ਨਾ ਦਿੱਤੇ ਜਾਣ  ਅਤੇ 18 ਸਾਲ ਤੋਂ ਘਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਵੀ ਨਾ ਕਰਵਾਈ ਜਾਵੇ ਬਲਕਿ ਉਨਾਂ ਦੇ ਮਾਂ ਪਿਓ ਦੀ ਕੋਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਣ ਜਾਂ ਮਜਦੂਰੀ ਕਰਵਾਉਣ ਦੀ ਬਜਾਏ ਸਕੂਲਾਂ ਵਿੱਚ ਪੜ੍ਹਨ ਲਈ ਭੇਜਣ। ਇਸ ਮੌਕੇ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਵੱਲੋਂ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪੋਂਸਰਸ਼ਿਪ ਸਕੀਮ ਸਬੰਧੀ ਵੀ ਜਾਣੂ ਕਰਵਾਇਆ ਗਿਆ ਜਿਸ ਦੇ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਪ੍ਰਤੀ ਮਹੀਨਾ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਦਿੱਤੀ ਜਾਂਦੀ ਹੈ।  ਇਸ ਤੋਂ ਇਲਾਵਾ ਉਨ੍ਹਾਂ ਵੱਲੋ ਆਮ ਜਨਤਾ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿਖਿਆ ਵਿੱਚ ਲੱਗਿਆ ਜਾਂ ਮਜਦੂਰੀ ਕਰਦਾ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਨੂੰ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਜਿੱਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ, ਲੇਬਰ ਅਫਸਰ ਸ਼੍ਰੀ ਹਰਵਿੰਦਰ ਸਿੰਘ, ਪੁਲਿਸ ਵਿਭਾਗ ਤੋਂ ਲਵਪ੍ਰੀਤ ਸਿੰਘ ਐਸ ਆਈ ਅਤੇ ਊਸ਼ਾ ਰਾਣੀ ਲੇਡੀ ਕਾਂਸਟੇਬਲ,ਸਿਹਤ ਵਿਭਾਗ ਤੋਂ ਸੁਰਿੰਦਰ ਲਾਲ, ਪ੍ਰਾਇਮਰੀ ਟੀਚਰ ਪ੍ਰਿੰਸ ਕੁਮਾਰ ਦੇ ਨਾਲ ਐਮ ਸੀ ਦਫਤਰ ਤੋਂ ਬਲਜੀਤ ਕੁਮਾਰ ਮੌਜੂਦ ਸਨ।-

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ