Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿਖਿਆ ਵਿੱਚ ਲੱਗੇ ਦੋ ਬੱਚਿਆਂ ਨੂੰ ਬਲਾਚੌਰ ਤੋ ਕੀਤਾ ਰੈਸਕਿਊ

20 ਜਨਵਰੀ, 2026 03:54 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ  ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਅੰਕੁਰਜੀਤ ਸਿੰਘ ਜੀ (ਆਈ ਏ ਐਸ) ਵੱਲੋ ਪ੍ਰਾਪਤ ਹਿਦਾਇਤਾਂ ਅਨੁਸਾਰ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਸਖ਼ਤਾਈ ਨਾਲ ਲਾਗੂ ਕਰਦੇ ਹੋਏਅੱਜ  ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜਿਲਾ ਨਵਾਂ ਸ਼ਹਿਰ ਦੇ ਬਲੌਕ ਬਲਾਚੌਰ ਵਿੱਚ ਸਬ ਡਵੀਜ਼ਨਲ ਕਮੇਟੀ ਨਾਲ ਬੱਸ ਸਟੈਂਡ ਰੋਡ, ਭੱਦੀ ਰੋਡ, ਮੰਡਿਆਣੀ ਮੋੜ, ਬੁੱਲੇਵਾਲ ਮੋੜ, ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੇ ਨਾਲ ਨਾਲ ਕੰਗਨਾ ਪੁੱਲ ਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ। ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਜਬਲਾਚੌਰ ਵਿੱਚ ਅੱਜ ਚੈਕਿੰਗ ਟੀਮ ਨੂੰ ਦੋ ਬੱਚੇ (ਇਕ ਲੜਕਾ ਉਮਰ ਤਕਰੀਬਨ 6 ਸਾਲ ਅਤੇ ਇਕ ਲੜਕੀ ਉਮਰ ਤਕਰੀਬਨ 14 ਸਾਲ) ਨੂੰ ਰੈਸਕਿਊ ਕੀਤਾ ਗਿਆ ਜੋਕਿ ਆਪਣੀ ਮਾਂ ਨਾਲ ਭੀਖ ਮੰਗਦੇ ਅਤੇ ਗੁਬਾਰੇ ਵੇਚਦੀ ਵੀ ਪਾਏ ਗਏ । ਬੱਚਿਆ ਨੂੰ ਉਨ੍ਹਾਂ ਦੀ ਨਾ ਸਮੇਤ ਹੀ ਰੈਸਕਿਊ ਕੀਤਾ ਗਿਆ ਅਤੇ ਰੇਸਕਿਉ ਕਰ ਕੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ । ਬੱਚਿਆ ਦੇ ਕਿਸੀ ਵੀ ਕਿਸਮ ਦੇ ਦਸਤਾਵੇਜ਼ ਨਾ ਪਾਏ ਜਾਣ ਤੇ ਫਿਲਹਾਲ ਬੱਚਿਆਂ ਨੂੰ ਸੁਰੱਖਿਅਤ ਸ਼ੈਲਟਰ ਦਿੱਤਾ ਗਿਆ ਹੈ ਅਤੇ ਸੋਸ਼ਲ ਇਨਵੈਸਟੀਗੇਸ਼ਨ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਇਸ ਮੌਕੇ ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਆਮ ਜਨਤਾ ਨੂੰ ਦਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾ ਬਾਲ ਸੁਰੱਖਿਆ ਯੂਨਿਟ ਨੂੰ  ਚਾਈਲਡ ਹੈਲਪਲਾਈਨ ਨੰਬਰ1098 ਤੇ ਸੂਚਿਤ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ । ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋਂ ਦੁਕਾਨਦਾਰਾਂ  ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਅਤੇ ਮਜ਼ਦੂਰੀ ਕਰਵਾਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ। ਮੈਡਮ ਕੰਚਨ ਅਰੋੜਾ ਵੱਲੋਂ ਕਿਹਾ ਗਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਤੇ ਜੁਵੇਨਾਈਲ ਜਸਟਿਸ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਗੌਰਵ ਸ਼ਰਮਾ ਸੀ ਪੀ ਓ ਵਲੋਂ ਅਪੀਲ ਕੀਤੀ ਗਈ ਕਿ ਬੱਚਿਆਂ ਨਾਲ ਸੰਬੰਧਤ ਕਿਸੀ ਤਰ੍ਹਾ ਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ (ਸੀ ਪੀ ਓ),ਸੰਤੋਸ਼ ਡੀਈਓ, ਸੀਡੀਪੀਓ ਦਫਤਰ ਤੋ ਨੀਲਮ ਕੁਮਾਰੀ ਸੁਪਰਵਾਈਜ਼ਰ, ਸਿੱਖਿਆ ਵਿਭਾਗ ਤੋਂ ਪ੍ਰਿੰਸ ਕੁਮਾਰ ਈ ਟੀ ਟੀ ਟੀਚਰ, ਸਿਹਤ ਵਿਭਾਗ ਤੋ ਸਤੀਸ਼ ਕੁਮਾਰ, ਸਿੰਘ, ਪੁਲਿਸ ਵਿਭਾਗ ਤੋਂ ਕਰਮਜੀਤ ਕੌਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼