Thursday, January 08, 2026
BREAKING
ਹਾਲਾਤ ਬੇਹੱਦ ਨਾਜ਼ੁਕ, Australian ਤੁਰੰਤ ਛੱਡ ਦੇਣ ਈਰਾਨ! ਜਾਰੀ ਹੋ ਗਈ ਵੱਡੀ ਐਡਵਾਈਜ਼ਰੀ PM ਮੋਦੀ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਅਹਿਮ ਮੁੱਦਿਆਂ 'ਤੇ ਹੋਈ ਚਰਚਾ ਪਾਕਿਸਤਾਨ ਤੋਂ JF-17 ਥੰਡਰ ਲੜਾਕੂ ਜਹਾਜ਼ ਖਰੀਦੇਗਾ ਬੰਗਲਾਦੇਸ਼ ! ਪਾਕਿ ਫੌਜ ਨੇ ਕੀਤਾ ਦਾਅਵਾ '8 ਏ.ਐਮ. ਮੈਟਰੋ' ਤੋਂ ਬਾਅਦ ਫਿਰ ਨਵੇਂ ਪ੍ਰੋਜੈਕਟ 'ਚ ਇਕੱਠੇ ਨਜ਼ਰ ਆਉਣਗੇ ਗੁਲਸ਼ਨ ਦੇਵਈਆ ਤੇ ਸੈਯਾਮੀ ਖੇਰ ਜਲਦ ਹੀ OTT 'ਤੇ ਦਸਤਕ ਦੇਵੇਗੀ 'ਧੁਰੰਦਰ' ! ਜਾਣੋ ਕਦੋਂ ਤੇ ਕਿੱਥੇ ਹੋਵੇਗੀ ਰਿਲੀਜ਼ 'Punjab 95' ਨੂੰ ਲੈ ਕੇ ਦਿਲਜੀਤ ਦੋਸਾਂਝ ਦਾ ਛਲਕਿਆ ਦਰਦ: "ਮੇਰਾ ਪੂਰਾ ਜ਼ੋਰ ਲੱਗ ਗਿਆ, ਆਈ ਐਮ ਸੋ ਸੋਰੀ" ਰਣਵੀਰ ਸਿੰਘ ਦੀ 'ਧੁਰੰਦਰ' ਨੇ ਰਚਿਆ ਇਤਿਹਾਸ: 'ਪੁਸ਼ਪਾ 2' ਨੂੰ ਪਛਾੜ ਕੇ ਬਣੀ ਹਿੰਦੀ ਸਿਨੇਮਾ ਦੀ ਸਭ ਤੋਂ ਸਫਲ ਫਿਲਮ ਹੁਣ ਓਲੰਪਿਕ ਤਗਮਾ ਜਿੱਤਣਾ ਚਾਹੁੰਦੀ ਹਾਂ : ਨੀਤੂ ਘੰਘਾਸ ਹਰਮਨਪ੍ਰੀਤ ਨੇ WPL ਅਤੇ ਮੁੰਬਈ ਇੰਡੀਅਨਜ਼ ਨੂੰ ਜਿੱਤਣ ਦੀ ਮਾਨਸਿਕਤਾ ਵਿਕਸਤ ਕਰਨ ਦਾ ਸਿਹਰਾ ਦਿੱਤਾ ਭਾਰਤ ਨੂੰ ਵਿਸ਼ਵ ਚੈਂਪੀਅਨ ਬਣਾਉਣ ਵਾਲਾ ਹੁਣ ਬਣੇਗਾ ਸ਼੍ਰੀਲੰਕਾ ਦਾ ਕੋਚ, ਟੀ-20 ਵਿਸ਼ਵ ਕੱਪ 'ਚ ਸੰਭਾਲਣਗੇ ਕਮਾਨ

ਪੰਜਾਬ

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿਖਿਆ ਵਿੱਚ ਲੱਗੇ ਬੱਚਿਆਂ ਦੀ ਲਗਾਤਾਰ ਚੈਕਿੰਗ:- ਦੋ ਬਾਲ ਭਿਖਾਰੀਆਂ ਨੂੰ ਕੀਤਾ ਕਾਬੂ

06 ਜਨਵਰੀ, 2026 08:18 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਅੰਕੁਰਜੀਤ ਸਿੰਘ ਜੀ (ਆਈ ਏ ਐਸ) ਵੱਲੋ ਪ੍ਰਾਪਤ ਹਿਦਾਇਤਾਂ ਅਨੁਸਾਰ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਸਖ਼ਤਾਈ ਨਾਲ ਲਾਗੂ ਕਰਦੇ ਹੋਏਅੱਜ ਮਿਤੀ 6 ਜਨਵਰੀ 2026 ਨੂੰ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜਿਲਾ ਨਵਾਂ ਸ਼ਹਿਰ ਵਿੱਚ ਜਿਲ੍ਹਾ ਟਾਸਕ ਫੋਰਸ ਨਾਲ ਬੱਸ ਸਟੈਂਡ ਰੋਡ, ਗੜਸ਼ੰਕਰ ਰੋਡ ਅਤੇ ਬੰਗਾ ਰੋਡ ਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ। ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਅੱਜ ਚੈਕਿੰਗ ਟੀਮ ਨੂੰ ਕੁੱਲ 2 ਬੱਚੇ (ਉਮਰ ਤਕਰੀਬਨ 4 to 7 ਸਾਲ) ਬੱਸ ਸਟੈਂਡ ਤੇ ਆਪਣੀ ਮਾਂ ਨਾਲ ਹੀ ਭੀਖ ਮੰਗਦੇ ਹੋਏ ਪਾਏ ਗਏ। ਜਿਨ੍ਹਾਂ ਨੂੰ ਰੇਸਕਿਉ ਕਰ ਕੇ ਬਾਲ ਭਲਾਈ ਕਮੇਟੀ ਅੱਗੇ ਅਗਲੇਰੀ ਕਾਰਵਾਈ ਹਿੱਤ ਪੇਸ਼ ਕੀਤਾ ਗਿਆ ਹੈ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਬੱਚਿਆਂ ਦੀ ਮਾਤਾ ਵਲੋ ਬੱਚਿਆਂ ਨਾਲ ਸਬੰਧਤ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ ਹਨ ਇਸਲਈ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸ਼ੈਲਟਰ ਦਿੱਤਾ ਗਿਆ ਹੈ। ਇਸ ਮੌਕੇ ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਆਮ ਜਨਤਾ ਨੂੰ ਦਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾ ਬਾਲ ਸੁਰੱਖਿਆ ਯੂਨਿਟ ਨੂੰ ਚਾਈਲਡ ਹੈਲਪਲਾਈਨ ਨੰਬਰ1098 ਤੇ ਸੂਚਿਤ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ । ਇਸ ਮੌਕੇ ਮੌਜੂਦ ਬਾਲ ਸੁਰੱਖਿਆ ਅਫਸਰ (ਆਈ ਸੀ) ਗੌਰਵ ਸ਼ਰਮਾ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ। ਮੈਡਮ ਕੰਚਨ ਅਰੋੜਾ ਵੱਲੋਂ ਕਿਹਾ ਗਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਤੇ ਜੁਵੇਨਾਈਲ ਜਸਟਿਸ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਅਪੀਲ ਕੀਤੀ ਗਈ ਕਿ ਬੱਚਿਆਂ ਨਾਲ ਸੰਬੰਧਤ ਕਿਸੀ ਤਰ੍ਹਾ ਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ (ਸੀ ਪੀ ਓ), ਸੰਤੋਸ਼ ਡੀਈਓ, ਸੀਡੀਪੀਓ ਦਫਤਰ ਤੋਂ ਹਰਭਜਨ ਕੌਰ ਸੁਪਰਵਾਈਜ਼ਰ ਅਤੇ ਸੁਪਰਵਾਈਸਰ ਕਮਲੇਸ਼ ਕੁਮਾਰੀ , ਸਿੱਖਿਆ ਵਿਭਾਗ ਤੋਂ ਸੁਖਵਿੰਦਰ ਸਿੰਘ, ਸਿੰਘ, ਪੁਲਿਸ ਵਿਭਾਗ ਤੋਂ ਹੈਡ ਕਾਂਸਟੇਬਲ ਨੇਹਾ ਕੁਮਾਰੀ ਅਤੇ ਮੁਕੇਸ਼ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਸਕੂਲਾਂ ਵਿਚ ਫਿਰ ਵੱਧ ਗਈਆਂ ਛੁੱਟੀਆਂ

ਪੰਜਾਬ ਦੇ ਸਕੂਲਾਂ ਵਿਚ ਫਿਰ ਵੱਧ ਗਈਆਂ ਛੁੱਟੀਆਂ

ਪੰਜਾਬ ਦਾ ਬਜਟ ਹੋਵੇਗਾ ਖ਼ਾਸ! ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਤੇ ਅਨੁਸੂਚਿਤ ਜਾਤੀ ਲਈ ਹੋਵੇਗਾ ਸਪੈਸ਼ਲ...

ਪੰਜਾਬ ਦਾ ਬਜਟ ਹੋਵੇਗਾ ਖ਼ਾਸ! ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਤੇ ਅਨੁਸੂਚਿਤ ਜਾਤੀ ਲਈ ਹੋਵੇਗਾ ਸਪੈਸ਼ਲ...

ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਜੰਮ ਕੇ ਵਰਸੇ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼

ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਜੰਮ ਕੇ ਵਰਸੇ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼

ਸੁਖਬੀਰ ਬਾਦਲ ਨੂੰ ਰਾਜਾ ਵੜਿੰਗ ਦੀ ਚੁਣੌਤੀ, ਕਿਹਾ-'ਗਿੱਦੜਬਾਹਾ ਕਾਂਗਰਸ ਦੀ ਝੋਲੀ ’ਚ ਪਾਵਾਂਗੇ'

ਸੁਖਬੀਰ ਬਾਦਲ ਨੂੰ ਰਾਜਾ ਵੜਿੰਗ ਦੀ ਚੁਣੌਤੀ, ਕਿਹਾ-'ਗਿੱਦੜਬਾਹਾ ਕਾਂਗਰਸ ਦੀ ਝੋਲੀ ’ਚ ਪਾਵਾਂਗੇ'

ਪੰਜਾਬ ਨੂੰ ਡਰ ਤੇ ਅਸੁਰੱਖਿਆ ਵੱਲ ਧੱਕਿਆ ਜਾ ਰਿਹੈ : ਪ੍ਰਤਾਪ ਸਿੰਘ ਬਾਜਵਾ

ਪੰਜਾਬ ਨੂੰ ਡਰ ਤੇ ਅਸੁਰੱਖਿਆ ਵੱਲ ਧੱਕਿਆ ਜਾ ਰਿਹੈ : ਪ੍ਰਤਾਪ ਸਿੰਘ ਬਾਜਵਾ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ : ਏ.ਡੀ.ਸੀ. ਬਲਵੀਰ ਰਾਜ ਸਿੰਘ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ : ਏ.ਡੀ.ਸੀ. ਬਲਵੀਰ ਰਾਜ ਸਿੰਘ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੀ ਸਮਾਪਤੀ ਦੌਰਾਨ ਸਨਮਾਨ ਚਿੰਨ ਵੰਡ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੀ ਸਮਾਪਤੀ ਦੌਰਾਨ ਸਨਮਾਨ ਚਿੰਨ ਵੰਡ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ

ਠੰਡ ਅਤੇ ਧੁੰਦ ਦੇ ਮੌਸਮ ਕਰਕੇ ਪਾਇਲਟ ਪ੍ਰਾਜੈਕਟ ਤਹਿਤ ਡੀ ਸੀ ਦਫ਼ਤਰ ਕੰਪਲੈਕਸ ਵਿੱਚ ਚੱਲ ਰਹੇ ਟਾਈਪ–1 ਸੇਵਾ ਕੇਂਦਰਾ ਦਾ ਸਮਾਂ ਬਦਲਿਆ

ਠੰਡ ਅਤੇ ਧੁੰਦ ਦੇ ਮੌਸਮ ਕਰਕੇ ਪਾਇਲਟ ਪ੍ਰਾਜੈਕਟ ਤਹਿਤ ਡੀ ਸੀ ਦਫ਼ਤਰ ਕੰਪਲੈਕਸ ਵਿੱਚ ਚੱਲ ਰਹੇ ਟਾਈਪ–1 ਸੇਵਾ ਕੇਂਦਰਾ ਦਾ ਸਮਾਂ ਬਦਲਿਆ

SGPC ਦਾ ਵੱਡਾ ਐਲਾਨ! 328 ਪਾਵਨ ਸਰੂਪਾਂ ਦੇ ਮਾਮਲੇ ’ਚ ਨਹੀਂ ਕੀਤਾ ਜਾਵੇਗਾ ਪੁਲਸ ਦਾ ਸਹਿਯੋਗ

SGPC ਦਾ ਵੱਡਾ ਐਲਾਨ! 328 ਪਾਵਨ ਸਰੂਪਾਂ ਦੇ ਮਾਮਲੇ ’ਚ ਨਹੀਂ ਕੀਤਾ ਜਾਵੇਗਾ ਪੁਲਸ ਦਾ ਸਹਿਯੋਗ

ਪੰਜਾਬ 'ਚ ਹੋਰ ਡਿੱਗੇਗਾ ਪਾਰਾ, 3 ਦਿਨ ਲਈ Cold Day ਦਾ Alert, ਇਨ੍ਹਾਂ ਜ਼ਿਲ੍ਹਿਆਂ 'ਚ...

ਪੰਜਾਬ 'ਚ ਹੋਰ ਡਿੱਗੇਗਾ ਪਾਰਾ, 3 ਦਿਨ ਲਈ Cold Day ਦਾ Alert, ਇਨ੍ਹਾਂ ਜ਼ਿਲ੍ਹਿਆਂ 'ਚ...