Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਦਸਤ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣ ਦਾ ਟੀਚਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

15 ਜੁਲਾਈ, 2025 01:05 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਾਇਰੀਆ ਦੀ ਰੋਕਥਾਮ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਆਈ.ਈ.ਸੀ. ਪੋਸਟਰ ਰਿਲੀਜ਼ ਕੀਤਾ ਗਿਆ।
 
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ‘ਰਾਸ਼ਟਰੀ ਦਸਤ ਰੋਕੂ ਅਭਿਆਨ” ਨੂੰ ਸਫਲ ਬਣਾਉਣ ਲਈ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਸਿਹਤ ਅਫਸਰਾਂ ਨੂੰ ਹਦਾਇਤ ਕੀਤੀ ਕਿ 1 ਜੁਲਾਈ, 2025 ਤੋਂ 31 ਅਗਸਤ, 2025 ਤੱਕ ਚੱਲਣ ਵਾਲੇ ਰਾਸ਼ਟਰੀ ਦਸਤ ਰੋਕੂ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਇਹ ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਣਗੇ, ਇਸ ਟੀਚੇ ਨੂੰ ਮੁੱਖ ਰੱਖਦਿਆ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 1 ਜੁਲਾਈ ਤੋਂ 31 ਅਗਸਤ, 2025 ਤੱਕ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ ਹੈ। ਇਸ ਦਸਤ ਰੋਕੂ ਅਭਿਆਨ ਦਾ ਸਲੋਗਨ “ਡਾਇਰੀਆ ਦੀ ਰੋਕਥਾਮ, ਸਾਫ-ਸਫਾਈ ਅਤੇ ਓ.ਆਰ.ਐੱਸ. ਨਾਲ ਰੱਖੋ ਆਪਣਾ ਧਿਆਨ” ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਦਸਤ ਦੇਸ਼ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਾਡੇ ਦੇਸ਼ ਵਿਚ ਹਰ ਸਾਲ ਲੱਖਾਂ ਬੱਚਿਆਂ ਦੀ ਦਸਤ ਕਾਰਨ ਮੌਤ ਹੋ ਜਾਂਦੀ ਹੈ। ਇਹ ਵੀ ਵੇਖਿਆ ਗਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਸਾਲ ਵਿਚ ਘੱਟੋ ਘੱਟ 2-3 ਵਾਰ ਦਸਤ ਤੋਂ ਪੀੜਤ ਦੀ ਸੰਭਾਵਨਾ ਹੁੰਦੀ ਹੈ। ਅਸੀਂ ਰਾਸ਼ਟਰੀ ਦਸਤ ਰੋਕੂ ਅਭਿਆਨ ਤਹਿਤ ਜਾਗਰੂਕਤਾ ਫੈਲਾ ਕੇ ਦਸਤ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾ ਸਕਦੇ ਹਾਂ।
 
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਦਸਤ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਜਾਗਰੂਕਤਾ ਗਤੀਵਿਧੀਆਂ ਦੌਰਾਨ ਦਸਤ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨ, ਸਾਬਣ ਨਾਲ ਚੰਗੀ ਤਰ੍ਹਾਂ ਨਾਲ ਹੱਥ ਧੋਣ, ਛੋਟੇ ਬੱਚਿਆਂ ਨੂੰ ਘੱਟੋ-ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪਿਲਾਉਣ ਅਤੇ ਪੂਰਕ ਖੁਰਾਕ ਦੇਣ, ਨਿੱਜੀ ਸਵੱਛਤਾ ’ਤੇ ਧਿਆਨ ਕੇਂਦਰਿਤ ਕਰਨ, ਸੰਕਰਮਣ ਦੀ ਰੋਕਥਾਮ ਬਾਰੇ ਸਿਹਤ ਸਿੱਖਿਆ ਦੇਣ ਅਤੇ ਟੀਕਾਕਰਨ ਦੀ ਮਹੱਤਤਾ ਸਮੇਤ ਲੋੜੀਂਦਾ ਪੌਸ਼ਟਿਕ ਆਹਾਰ ਲੈਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
 
ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ 0 ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ 2-2 ਓ.ਆਰ.ਐਸ. ਦੇ ਪੈਕਟ ਅਤੇ 14-14 ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਲੋੜ ਪੈਣ 'ਤੇ ਬੱਚੇ ਨੂੰ ਘਰ ਵਿੱਚ ਹੀ ਮੁੱਢਲੀ ਮੈਡੀਕਲ ਸਹਾਇਤਾ ਜਾ ਸਕੇ। ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਬਰਸਾਤੀ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਪੀਣ ਅਤੇ ਹੱਥਾਂ ਨੂੰ ਹਮੇਸ਼ਾ ਸਾਫ ਰੱਖਣ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਜੇਕਰ ਬੱਚਾ ਇੱਕ ਦਿਨ ਵਿੱਚ 3 ਵਾਰ ਤੋਂ ਜ਼ਿਆਦਾ ਪਤਲਾ ਦਸਤ ਕਰੇ ਤਾਂ ਡਾਕਟਰੀ ਸਹਾਇਤਾ ਮਿਲਣ ਤੋਂ ਪਹਿਲਾਂ ਬੱਚੇ ਨੂੰ ਤੁਰੰਤ ਓ.ਆਰ.ਐਸ ਦਾ ਘੋਲ ਦੇਣ ਦੀ ਮਹੱਤਤਾ ਬਾਰੇ ਦੱਸਿਆ ਜਾ ਰਿਹਾ ਹੈ।
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ