Thursday, November 12, 2026
BREAKING
• ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ • 34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ • ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ • ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ • ਮੌਸਮ ਦੀ ਮਾਰ ਨਾਲ ਅਨਾਜ ਬਾਜ਼ਾਰ ’ਚ ਤੇਜ਼ੀ, ਮੱਕੀ ਦੇ ਭਾਅ 40 ਫੀਸਦੀ ਤੱਕ ਵਧੇ • ਮੂਡੀਜ਼ ਨੇ ਭਾਰਤ ਦੀ ਵਾਧਾ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 7 ਫੀਸਦੀ, ਗਲੋਬਲ ਜੋਖਮਾਂ ਨੂੰ ਲੈ ਕੇ ਕੀਤਾ ਚੌਕਸ • ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ • ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ

ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਰੋਕ, ਇਸ ਤਾਰੀਖ਼ ਤੱਕ ਲੱਗੀ ਸਖ਼ਤ ਪਾਬੰਦੀ, ਪੜ੍ਹੋ ਕਿਉਂ

03 ਜੂਨ, 2026 06:23 PM

ਡੇਰਾਬੱਸੀ : ਐੱਸ. ਏ. ਐੱਸ. ਨਗਰ ਸੈਸ਼ਨ ਡਵੀਜ਼ਨ ਨੂੰ ਬੰਬ ਧਮਾਕੇ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਮੋਹਾਲੀ, ਖਰੜ ਅਤੇ ਡੇਰਾਬੱਸੀ ਦੀਆਂ ਅਦਾਲਤਾਂ 'ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜਾਰੀ ਹੁਕਮਾਂ ਅਨੁਸਾਰ 3 ਤੋਂ 5 ਜੂਨ ਤੱਕ ਅਦਾਲਤੀ ਕੰਪਲੈਕਸਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਮੁਤਾਬਕ ਸਿਰਫ ਮੁਕੱਦਮਿਆਂ ਨਾਲ ਸਬੰਧਿਤ ਪੱਖਕਾਰਾਂ ਅਤੇ ਦੋਸ਼ੀਆਂ ਨੂੰ ਹੀ ਅਦਾਲਤਾਂ 'ਚ ਦਾਖ਼ਲ ਹੋਣ ਦੀ ਆਗਿਆ ਹੋਵੇਗੀ। ਸੁਰੱਖਿਆ ਕਰਮਚਾਰੀਆਂ ਨੂੰ ਹਰ ਆਉਣ ਵਾਲੇ ਵਿਅਕਤੀ ਦੀ ਸਖ਼ਤ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ।


ਪੁਲਸ ਵੱਲੋਂ ਅਦਾਲਤੀ ਕੰਪਲੈਕਸਾਂ ਦੀ ਪੂਰੀ ਤਲਾਸ਼ੀ ਅਤੇ ਸੁਰੱਖਿਆ ਜਾਂਚ ਮੁਕੰਮਲ ਹੋਣ ਤੱਕ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਅਦਾਲਤੀ ਕੰਮਕਾਜ ਵੀ ਪੁਲਸ ਦੀ ਕਲੀਅਰੈਂਸ ਮਿਲਣ ਤੋਂ ਬਾਅਦ ਹੀ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਨਿਆਇਕ ਅਧਿਕਾਰੀਆਂ ਅਤੇ ਸੁਰੱਖਿਆ ਅਮਲੇ ਨੂੰ ਵਧੇਰੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਲਈ ਕਿਹਾ ਗਿਆ ਹੈ। ਧਮਕੀ ਭਰੀ ਈ-ਮੇਲ ਤੋਂ ਬਾਅਦ ਪੂਰੇ ਸੈਸ਼ਨ ਡਵੀਜ਼ਨ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।


ਦੱਸਣਯੋਗ ਹੈ ਕਿ ਭਾਵੇਂ ਕੋਰਟ 'ਚ ਇਕ ਮਹੀਨੇ ਦੀਆਂ ਛੁੱਟੀਆਂ ਚੱਲ ਹਨ ਪਰ ਕ੍ਰਿਮੀਨਲ ਅਤੇ ਨਵੇਂ ਕੇਸਾਂ ਦੀਆਂ ਸੁਣਵਾਈਆਂ ਅਜੇ ਵੀ ਚੱਲ ਰਹੀਆਂ ਹਨ। ਥਾਣਾ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਧਮਕੀ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਦੀ ਪੂਰੀ ਤਰ੍ਹਾਂ ਤਲਾਸੀ ਅਤੇ ਜਾਂਚ ਕਰ ਲਈ ਗਈ ਹੈ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਉਨ੍ਹਾਂ ਕਿਹਾ ਕਿ ਹਰ ਰੋਜ਼ ਇਸੇ ਤਰ੍ਹਾਂ ਦੀ ਤਲਾਸ਼ੀ ਮੁਹਿੰਮ ਜਾਰੀ ਰਹੇਗੀ।

 

Have something to say? Post your comment

ਅਤੇ ਪੰਜਾਬ ਖਬਰਾਂ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼